Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਵਿੱਚ ਤੀਸਰੀ ਮੌਤ, ਦੇਰ ਰਾਤ ਸਸਕਾਰ ਕੀਤਾ ਗਿਆ

March 31, 2020 08:23 AM

* ਪੰਜਾਬ ਵਿੱਚ 1051 ਸ਼ੱਕੀ ਕੇਸਾਂ ਵਿੱਚੋਂ 41 ਪਾਜਿ਼ਟਿਵ ਨਿਕਲੇ

ਚੰਡੀਗੜ੍ਹ, 31 ਮਾਰਚ, (ਪੋਸਟ ਬਿਊਰੋ)- ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਾਰ ਦਿਨੋ-ਦਿਨ ਵਧ ਰਹੀ ਹੈ। ਸੋਮਵਾਰ ਸਵੇਰੇ ਮੋਹਾਲੀ ਦੇ 65 ਸਾਲਾ ਬਜ਼ੁਰਗ ਵਿੱਚ ਕੋਰੋਨਾ ਦੇ ਵਾਇਰਸ ਦੀ ਪੁਸ਼ਟੀ ਹੋਈ, ਪਰ ਸ਼ਾਮ ਹੋਣ ਤੱਕ ਦੋ ਹੋਰ ਕੇਸਾਂ ਦੇ ਕੋਰੋਨਾ ਪਾਜਿ਼ਟਿਵ ਹੋਣ ਦੀ ਪੁਸ਼ਟੀ ਹੋ ਗਈ। ਇਕ ਕੇਸ ਜ਼ਿਲਾ ਲੁਧਿਆਣਾ ਦਾ ਸੀ, ਜਿਸ ਵਿੱਚ ਮਰੀਜ਼ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਸ਼ਿਫਟ ਕੀਤਾ ਗਿਆ, ਪਰ ਸ਼ਾਮ 6 ਵਜੇ ਉਸ ਦੀ ਮੌਤ ਹੋ ਗਈ। ਤੀਸਰਾ ਕੇਸ ਜ਼ਿਲਾ ਪਟਿਆਲਾ ਦਾ ਹੈ। ਦੁਬਈ ਤੋਂ ਆਏ ਇਸ ਮਰੀਜ਼ ਦੇ ਸੈਂਪਲ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਪੰਜਾਬ ਵਿੱਚ ਅੱਜ ਤੱਕ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 41 ਹੋ ਗਈ ਹੈ।

ਕੋਰੋਨਾ ਵਾਇਰਸ ਦੇ ਕਾਰਨ ਲੁਧਿਆਣਾ ਦੇ ਅਮਰਪੁਰਾ ਦੀ ਔਰਤ ਪੂਜਾ ਦੀ ਮੌਤ ਮਗਰੋਂ ਪੁਲਸ ਤੇ ਪ੍ਰਸ਼ਾਸਨ ਵੱਲੋਂ ਤੇਜ਼ੀ ਵਿਖਾਈ ਗਈ ਹੈ। ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਤੇ ਹੋਰ ਅਧਿਕਾਰੀਆਂ ਸਣੇ ਭਾਰੀ ਫੋਰਸ ਉਸ ਮਹਿਲਾ ਦੇ ਘਰ ਪਹੁੰਚੀ ਤੇ ਦੇਰ ਸ਼ਾਮ ਪੁਲਸ ਨੇ ਅਮਰਪੁਰਾ ਤੇ ਨਾਲ ਦੀਆਂ 46 ਗਲੀਆਂ ਸੀਲ ਕਰ ਦਿੱਤੀਆਂ, ਜਿਥੇ 7 ਥਾਵਾਂ ਉੱਤੇ ਪੱਕੇ ਨਾਕੇ ਲਾ ਕੇ 150 ਜਵਾਨ ਖੜੇ ਕਰ ਦਿੱਤੇ ਗਏ। ਸਿਹਤ ਵਿਭਾਗ ਵੱਲੋਂ ਜਾਂਚ ਪੂਰੀ ਹੋਣ ਤੱਕ ਨਾ ਕੋਈ ਇਲਾਕੇ ਵਿਚ ਆ ਸਕੇਗਾ ਤੇ ਨਾ ਕੋਈ ਬਾਹਰ ਜਾ ਸਕੇਗਾ। ਤੜਕੇ ਲਗਭਗ 1.30 ਵਜੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਪੂਜਾ ਦੀ ਲਾਸ਼ ਲੈ ਕੇ ਉਸ ਦੇ ਦੋਵੇਂ ਪੁੱਤਰ, ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਲੁਧਿਆਣਾ ਪਹੁੰਚੇ ਤਾਂ ਇਸ ਨੂੰ ਘਰ ਲਿਆਉਣ ਦੀ ਥਾਂ ਸਿੱਧੇ ਡਵੀਜ਼ਨ ਨੰਬਰ 3 ਦੇ ਇਲਾਕੇ ਵਿਚਲੇ ਸ਼ਮਸ਼ਾਨਘਾਟ ਲਿਜਾ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮ੍ਰਿਤਕਾ ਦੇ ਪੁੱਤਰਾਂ ਦੀ ਹਾਜ਼ਰੀ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਪੁਲਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਮ੍ਰਿਤਕਾ ਇਕ ਮਹੀਨਾ ਪਹਿਲਾਂ ਆਪਣੇ ਰਿਸ਼ਤੇਦਾਰਾਂ ਦੇ ਘਰ ਜੰਮੂ ਗਈ ਸੀ ਤੇ ਰੋਜ਼ ਘਰ ਤੋਂ ਸਬਜ਼ੀ ਅਤੇ ਹੋਰ ਸਾਮਾਨ ਲੈਣ ਜਾਂਦੀ ਸੀ। ਮ੍ਰਿਤਕਾ ਦੀ ਕੋਈ ਵਿਦੇਸਲ ਦੀ ਟਰੈਵਲ ਹਿਸਟਰੀ ਨਹੀਂ ਸੀ ਤੇ ਵਿਦੇਸ਼ ਤੋਂ ਆਏ ਜਿਹੜੇ ਲੋਕ ਉਸ ਨੂੰ ਮਿਲੇ, ਉਨ੍ਹਾਂ ਦੀ ਲਿਸਟ ਬਣਾਈ ਜਾ ਰਹੀ ਹੈ। ਏ ਡੀ ਸੀ ਪੀ-1 ਗੁਰਪ੍ਰੀਤ ਸਿੰਘ ਸਿਕੰਦ ਦੇ ਦੱਸਣ ਅਨੁਸਾਰ ਪੁਲਸ ਨੇ ਪੂਜਾ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਜਾਣ-ਪਛਾਣ ਵਾਲਿਆਂ, ਗੁਆਂਢ ਵਿਚ ਰਹਿੰਦੇ ਸਾਰੇ ਲੋਕਾਂ ਦੀ ਲਿਸਟ ਬਣਾਈ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਕਈ ਟੀਮਾਂ ਬਣਾਈਆਂ ਹਨ, ਜੋ ਦੇਰ ਰਾਤ ਸਾਰਿਆਂ ਦੇ ਘਰਾਂ ਵਿਚ ਜਾਂਚ ਕਰਨ ਲੱਗੀਆਂ ਹਨ। ਪਤਾ ਲੱਗਾ ਹੈ ਕਿ ਮ੍ਰਿਤਕਾ ਅਮਰਪੁਰਾ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ ਤੇ ਕਰੀਬ 5 ਮਹੀਨੇ ਪਹਿਲਾਂ ਤੱਕ ਸਬਜ਼ੀ ਮੰਡੀ ਵਿਚ ਕੰਮ ਕਰਦੀ ਸੀ, ਪਰ ਅੱਜਕੱਲ੍ਹ ਲੋਕਾਂ ਦੇ ਘਰੀਂ ਖਾਣਾ ਬਣਾਉਣ ਦਾ ਜਾਂਦੀ ਸੀ। ਉਸ ਦੇ ਪਤੀ ਦੀ 12 ਸਾਲ ਪਹਿਲਾਂ ਮੌਤ ਹੋ ਗਈ ਅਤੇ ਉਸ ਦੇ 20 ਸਾਲ ਅਤੇ 15 ਸਾਲ ਦੇ ਦੋ ਪੁੱਤਰ ਅਤੇ 18 ਸਾਲਾਂ ਦੀ ਧੀ ਹੈ, ਜਿਹੜੀ ਡਾਬਾ ਵਿਚ ਮਾਸੀ ਕੋਲ ਰਹਿੰਦੀ ਹੈ।
ਇਸ ਦੌਰਾਨ ਸੋਮਵਾਰ ਨੂੰ ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਪੰਜਾਬ ਵਿੱਚ 1051 ਸ਼ੱਕੀ ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 41 ਕੇਸਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਤੇ 881 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦ ਕਿ 129 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਹੈ। ਪੰਜਾਬ ਵਿੱਚ ਕੋਰੋਨਾ ਦੇ ਪੀੜਤਾਂ ਵਿੱਚੋਂ 3 ਦੀ ਮੌਤ ਹੋ ਗਈ ਅਤੇ ਇਕ ਠੀਕ ਹੋ ਚੁੱਕਾ ਹੈ। ਕੋਰੋਨਾ ਦੇ ਸਭ ਤੋਂ ਵੱਧ 19 ਪਾਜਿ਼ਟਿਵ ਕੇਸ ਨਵਾਂ ਸ਼ਹਿਰ ਜ਼ਿਲੇ ਦੇ ਹਨ, ਮੋਹਾਲੀ ਜ਼ਿਲੇ ਤੋਂ 7, ਹੁਸ਼ਿਆਰਪੁਰ ਤੋਂ 6, ਜਲੰਧਰ ਤੋਂ 5, ਲੁਧਿਆਣਾ ਤੋਂ 2 ਅਤੇ ਅੰਮ੍ਰਿਤਸਰ ਤੇ ਪਟਿਆਲਾ ਤੋਂ 1-1 ਕੇਸ ਪਤਾ ਲੱਗਾ ਹੈ।
ਚੰਡੀਗੜ੍ਹ ਸ਼ਹਿਰ ਤੇ ਇਲਾਕੇ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਪੰਜ ਪਾਜ਼ਿਟਿਵ ਕੇਸ ਪਤਾ ਲੱਗੇ ਹਨ। ਏਥੋਂ ਦੇ ਸਿਹਤ ਵਿਭਾਗ ਮੁਤਾਬਕ ਦੁਬਈ ਤੋਂ ਮੁੜੇ 22 ਸਾਲਾ ਨੌਜਵਾਨ ਦੀ 40 ਸਾਲਾ ਮਾਂ ਅਤੇ ਨੌਜਵਾਨ ਦੇ ਦੋ ਦੋਸਤਾਂ ਵਿੱਚ ਕੋਰੋਨਾ ਵਾਇਰਸ ਦੀ ਦੇਰ ਸ਼ਾਮ ਪੁਸ਼ਟੀ ਹੋਈ ਹੈ। ਕੈਨੇਡਾ ਤੋਂ ਪਿੱਛੇ ਜਿਹੇ ਪਰਤੇ ਪਤੀ-ਪਤਨੀ ਵਿੱਚ ਵੀ ਸੋਮਵਾਰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਗਈ ਹੈ ਅਤੇ ਉਨ੍ਹਾ ਦਾ ਇਲਾਜ ਕੀਤਾ ਜਾ ਰਿਹਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ