Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕੋਰੋਨਾ ਵਾਇਰਸ ਭਾਰਤ ਵਿੱਚ 200 ਹੋਰ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ 1200 ਤੋਂ ਟੱਪੀ, 32 ਮੌਤਾਂ

March 31, 2020 08:25 AM

ਨਵੀਂ ਦਿੱਲੀ, 30 ਮਾਰਚ, (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 1200 ਤੋਂ ਟੱਪ ਗਈ ਹੈ। ਸੋਮਵਾਰ ਨੂੰ ਕੋਰੋਨਾ ਦੇ ਮਰੀਜ਼ਾਂ ਦੇ 217 ਨਵੇਂ ਕੇਸ ਪਤਾ ਲੱਗੇ ਅਤੇ ਹੋਰ ਪੰਜ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 32 ਹੋ ਗਈ ਹੈ।
ਇਸ ਸੰਬੰਧ ਵਿੱਚ ਭਾਰਤ ਦੇ ਸਿਹਤ ਮੰਤਰਾਲੇ ਅਤੇ ਰਾਜ ਸਰਕਾਰਾਂ ਦੇ ਸਿਹਤ ਵਿਭਾਗਾਂ ਦੇ ਦੱਸਣ ਅਨੁਸਾਰ ਦੇਸ਼ ਵਿੱਚ ਤਕ ਕੋਰੋਨਾ ਵਾਇਰਸ ਦੇ ਅੱਜ ਤੱਕ ਕੁੱਲ 1251 ਕੇਸ ਪਤਾ ਲੱਗੇ ਹਨ। ਇਨ੍ਹਾਂ ਵਿੱਚੋਂ 32 ਲੋਕਾਂ ਦੀ ਮੌਤ ਹੋ ਚੁੱਕੀ ਹੈ, 49 ਵਿਦੇਸ਼ੀ ਨਾਗਰਿਕ ਅਤੇ ਤੰਦਰੁਸਤ ਹੋ ਚੁੱਕੇ 111 ਲੋਕ ਸ਼ਾਮਲ ਹਨ। ਮਹਾਰਾਸ਼ਟਰ ਵਿੱਚ 17 ਨਵੇਂ ਕੇਸ ਮਿਲਣ ਨਾਲ ਪੀੜਤਾਂ ਦੀ ਗਿਣਤੀ 220 ਹੋ ਗਈ ਹੈ। ਸੋਮਵਾਰ ਮੁੰਬਈ ਵਿੱਚ ਤਿੰਨ ਅਤੇ ਪੁਣੇ ਵਿੱਚ ਇਕ ਜਣੇ ਦੀ ਮੌਤ ਹੋਈ ਤੇ ਮੁੰਬਈ ਵਿੱਚ 86 ਸਾਲ ਦੀ ਇਕ ਔਰਤ ਅਤੇ 47 ਸਾਲਾ ਪੁਰਸ਼ ਨੇ ਦਮ ਤੋੜ ਦਿੱਤਾ। ਮਹਿਲਾ ਆਪਣੇ ਬੇਟੇ ਦੇ ਸੰਪਰਕ ਵਿੱਚ ਆਉਣ ਨਾਲ ਪ੍ਰਭਾਵਤ ਹੋਈ ਸੀ। ਮਹਾਰਾਸ਼ਟਰ ਵਿੱਚ ਅੱਜ ਤਕ ਨੌਂ ਜਣਿਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।
ਕੇਰਲ ਵਿੱਚ ਸੋਮਵਾਰ 32 ਨਵੇਂ ਕੇਸ ਲੱਭਣ ਨਾਲ ਪੀੜਤਾਂ ਦੀ ਗਿਣਤੀ 234 ਹੋ ਗਈ ਹੈ, ਜਿਹੜੀ ਭਾਰਤ ਵਿੱਚ ਸਭ ਤੋਂ ਵੱਧ ਹੈ। ਕਰਨਾਟਕ ਵਿੱਚ ਪੰਜ ਨਵੇਂ ਕੇਸ ਪਤਾ ਲੱਗੇ ਤੇ ਗਿਣਤੀ 88 ਹੋ ਗਈ ਹੈ। ਤਾਮਿਲ ਨਾਡੂ ਵਿੱਚ 17 ਨਵੇਂ ਕੇਸ ਮਿਲੇ ਤੇ ਪੀੜਤਾਂ ਦਾ ਅੰਕੜਾ 67 ਤੱਕ ਚਲਾ ਗਿਆ ਹੈ। ਨਵੇਂ ਕੇਸਾਂ ਵਿੱਚ ਇਕੱਲੇ ਇਰੋਡ ਜ਼ਿਲ੍ਹੇ ਦੇ 10 ਕੇਸ ਹਨ। ਰਾਜਸਥਾਨ ਵਿੱਚ 10 ਨਵੇਂ ਕੇਸ ਮਿਲਣ ਨਾਲ ਕੁੱਲ 69 ਕੇਸ ਹੋ ਗਏ ਹਨ। ਜੰਮੂ-ਕਸ਼ਮੀਰ ਵਿੱਚ 11 ਨਵੇਂ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ 49 ਹੋ ਗਈ ਹੈ, ਜਿਨ੍ਹਾਂ ਵਿੱਚੋਂ ਦੋ ਜਣੇ ਠੀਕ ਹੋ ਚੁੱਕੇ ਤੇ ਦੋ ਦੀ ਮੌਤ ਹੋ ਗਈ ਹੈ। ਮੱਧ ਪ੍ਰਦੇਸ਼ ਵਿੱਚ ਸੋਮਵਾਰ ਨੂੰ ਅੱਠ ਕੇਸ ਪਤਾ ਲੱਗੇ ਅਤੇ ਮਰੀਜ਼ਾਂ ਦੀ ਗਿਣਤੀ 47 ਹੋ ਗਈ ਹੈ। ਆਂਧਰਾ ਪ੍ਰਦੇਸ਼ ਵਿੱਚ ਦੋ ਨਵੇਂ ਕੇਸਾਂ ਨਾਲ ਗਿਣਤੀ 23 ਹੋ ਗਈ ਹੈ। ਅੱਜ ਸੋਮਵਾਰ ਮਹਾਰਾਸ਼ਟਰ ਦੇ ਤਿੰਨ ਲੋਕਾਂ ਅਤੇ ਗੁਜਰਾਤ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਗੁਜਰਾਤ ਵਿੱਚ ਸੱਤ ਨਵੇਂ ਕੇਸ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 70 ਹੋ ਗਈ ਹੈ। ਇਸ ਰਾਜ ਵਿੱਚ ਅੱਜ ਤਕ ਛੇ ਜਣਿਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਪੰਜ ਨਵੇਂ ਕੇਸਾਂ ਨਾਲ ਚੰਡੀਗੜ੍ਹ ਵਿੱਚ ਮਰੀਜ਼ਾਂ ਦੀ ਗਿਣਤੀ 13 ਹੋ ਗਈ ਹੈ। ਅੰਡੇਮਾਨ ਨਿਕੋਬਾਰ ਵਿੱਚ ਇਕ ਨਵੇਂ ਕੇਸ ਨਾਲ 10 ਮਰੀਜ਼ ਹੋ ਗਏ ਹਨ। ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 85 ਹੋ ਗਈ ਹੈ। 3 ਨਵੇਂ ਕੇਸਾਂ ਨਾਲ ਤੇਲੰਗਾਨਾ ਵਿੱਚ ਪੀੜਤਾਂ ਦੀ ਗਿਣਤੀ 70 ਹੋ ਗਈ ਤੇ ਪੰਜ ਨਵੇਂ ਕੇਸਾਂ ਨਾਲ ਪੱਛਮੀ ਬੰਗਾਲ ਵਿੱਚ ਵੀ ਮਰੀਜ਼ਾਂ ਦੀ ਗਿਣਤੀ 22 ਹੋ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼