Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੁਰਾਨ ਸ਼ਰੀਫ ਬੇਅਦਬੀ ਕੇਸ ਮਾਲੇਰਕੋਟਲੇ ਦੀ ਅਦਾਲਤ ਨੂੰ ਭੇਜ ਦਿੱਤਾ ਗਿਆ

November 01, 2018 01:01 AM

ਸੰਗਰੂਰ, 31 ਅਕਤੂਬਰ (ਪੋਸਟ ਬਿਊਰੋ)- ਜ਼ਿਲਾ ਸੈਸ਼ਨ ਜੱਜ ਦੀ ਅਦਾਲਤ ਨੇ ਕੁਰਾਨ ਸ਼ਰੀਫ ਬੇਅਦਬੀ ਕੇਸ ਅੱਗੇ ਦੀ ਸੁਣਵਾਈ ਲਈ ਮਾਲੇਰਕੋਟਲਾ ਅਦਾਲਤ ਵਿੱਚ ਭੇਜ ਦਿੱਤਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਜੁਡੀਸ਼ਲ ਮੈਜਿਸਟਰੇਟ (ਪਹਿਲਾ ਦਰਜਾ) ਮਾਲੇਰਕੋਟਲਾ ਦੀ ਅਦਾਲਤ ਵਿੱਚ ਪੰਜ ਨਵੰਬਰ ਨੂੰ ਹੋਵੇਗੀ। ਮਾਲੇਰਕੋਟਲਾ ਤਬਦੀਲ ਹੋਣ 'ਤੇ ਮੁਲਜ਼ਮਾਂ ਵਿਜੇ ਕੁਮਾਰ, ਗੌਰਵ ਖਜੂਰੀਆ ਅਤੇ ਨੰਦ ਕਿਸ਼ੋਰ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਅਤੇ ਪੁਲਸ ਤੋਂ ਮਾਲੇਰਕੋਟਲਾ ਵਿੱਚ ਪੇਸ਼ੀ ਦੌਰਾਨ ਸੁਰੱਖਿਆ ਦੀ ਮੰਗ ਕੀਤੀ ਹੈ।
ਕੱਲ੍ਹ ਇਸ ਕੇਸ ਦੀ ਸੁਣਵਾਈ ਜਦੋਂ ਜ਼ਿਲਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ ਤਾਂ ਓਥੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ, ਵਿਜੇ ਕੁਮਾਰ, ਗੌਰਵ ਖਜੂਰੀਆ ਅਤੇ ਨੰਦ ਕਿਸ਼ੋਰ ਵੀ ਪੇਸ਼ ਹੋਏ। ਪੇਸ਼ੀ ਮਗਰੋਂ ਕੇਸ ਦੇ ਦੋਸ਼ੀ ਵਿਜੇ ਕੁਮਾਰ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਮਾਲੇਰਕੋਟਲਾ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਵਿਜੇ ਕੁਮਾਰ, ਗੌਰਵ ਖਜੂਰੀਆ ਤੇ ਨੰਦ ਕਿਸ਼ੋਰ ਨੇ ਜ਼ਿਲਾ ਪੁਲਸ ਮੁਖੀ ਨੂੰ ਅਰਜ਼ੀ ਭੇਜ ਕੇ ਮੰਗ ਕੀਤੀ ਕਿ ਮਾਲੇਰਕੋਟਲਾ ਅਦਾਲਤ ਵਿੱਚ ਪੇਸ਼ੀ 'ਤੇ ਜਾਣ ਮੌਕੇ ਉਨ੍ਹਾਂ ਨੂੰ ਪੁਲਸ ਸੁਰੱਖਿਆ ਦਿੱਤੀ ਜਾਵੇ। ਵਰਨਣ ਯੋਗ ਹੈ ਕਿ 25 ਜੂਨ 2016 ਨੂੰ ਮਾਲੇਰਕੋਟਲਾ ਵਿੱਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦੀ ਘਟਨਾ ਵਾਪਰੀ ਤਾਂ ਥਾਣਾ ਸਿਟੀ-1 ਮਾਲੇਰਕੋਟਲਾ ਵਿੱਚ ਵਿਜੇ ਕੁਮਾਰ, ਨੰਦ ਕਿਸ਼ੋਰ ਤੇ ਗੌਰਵ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਤੋਂ ਪੁੱਛਗਿੱਛ ਮਗਰੋਂ ਜਾਂਚ ਦੌਰਾਨ ਦਿੱਲੀ ਤੋਂ ‘ਆਪ' ਵਿਧਾਇਕ ਨਰੇਸ਼ ਯਾਦਵ ਨੂੰ ਕੇਸ ਵਿੱਚ ਨਾਮਜ਼ਦ ਕਰ ਲਿਆ ਸੀ। ਇਸ ਕੇਸ ਵਿੱਚ ਮੁਲਜ਼ਮਾਂ ਖਿਲਾਫ ਦੇਸ਼ ਧਰੋਹ ਦੀ ਧਾਰਾ ਹਟਾ ਦਿੱਤੀ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ