Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮਾਮਲਾ ਮੰਤਰੀ ਕਾਫਲੇ ਉੱਤੇ ਹਮਲੇ ਦਾ: ਮੈਂ ਵੋਟਾਂ ਮੰਗਣ ਨਹੀਂ, ਰਾਸ਼ਨ ਵੰਡਣ ਗਿਆ ਸੀ: ਧਰਮਸ਼ੋਤ

March 31, 2020 08:33 AM

ਨਾਭਾ, 30 ਮਾਰਚ (ਪੋਸਟ ਬਿਊਰੋ)- ਇਸ ਰਿਆਸਤੀ ਨਗਰ ਦੇ ਅਲੌਹਰਾਂ ਗੇਟ ਵਿਖੇ ਗਰੀਬ ਪਰਵਾਰਾਂ ਨੂੰ ਰਾਸ਼ਨ ਵੰਡਣ ਗਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸ਼ੋਤ ਦੇ ਕਾਫਲੇ ਉੱਤੇ ਹਮਲੇ ਬਾਰੇ ਐੱਸ ਐੱਸ ਪੀ ਪਟਿਆਲਾ ਨੂੰ ਜਾਂਚ ਸੌਂਪੀ ਗਈ ਹੈ। ਇਸ ਬਾਰੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ ਵਿੱਚ ਇਹ ਨਜ਼ਰ ਆ ਰਿਹਾ ਹੈ ਕਿ ਕੁਝ ਕੁ ਲੋਕਾਂ ਨੇ ਰਾਸ਼ਨ ਵੰਡਣ ਗਏ ਕੈਬਨਿਟ ਮੰਤਰੀ ਦੇ ਕਾਫਲੇ 'ਤੇ ਪੱਥਰਬਾਜ਼ੀ ਕੀਤੀ ਹੈ।
ਵਰਨਣ ਯੋਗ ਹੈ ਕਿ ਮੰਤਰੀ ਸਾਧੂ ਸਿੰਘ ਧਰਮਸੋ਼ਤ ਕੱਲ੍ਹ ਨਾਭਾ ਦੀ ਢੇਹਾ ਬਸਤੀ ਅਤੇ ਬਾਜ਼ੀਗਰ ਬਸਤੀ ਵਿੱਚ ਗਰੀਬ ਪਰਵਾਰਾਂ ਨੂੰ ਰਾਸ਼ਨ ਵੰਡਣ ਗਏ ਸਨ। ਇਲਾਕੇ ਵਿੱਚ ਗਰੀਬ ਪਰਵਾਰਾਂ ਦੀ ਗਿਣਤੀ ਵਧਣ ਅਤੇ ਰਾਸ਼ਨ ਖਤਮ ਹੋਣ ਕਾਰਨ ਜਦੋਂ ਕੈਬਨਿਟ ਮੰਤਰੀ ਦਾ ਕਾਫਲਾ ਜਾ ਰਿਹਾ ਸੀ ਤਾਂ ਕੁਝ ਲੋਕਾਂ ਨੇ ਕਾਫਲੇ 'ਤੇ ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਕੱਲ੍ਹ ਦੀ ਇਸ ਘਟਨਾ ਬਾਰੇ ਕਈ ਵੀਡੀਓਜ਼ ਸੋਸ਼ਲ ਮੀਡੀਆ ਉਤੇ ਆਏ ਹਨ। ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸ਼ੋਤ ਨੇ ਕਿਹਾ ਕਿ ਉਹ ਉਸ ਪਾਸੇ ਵੱਲ ਵੋਟਾਂ ਮੰਗਣ ਨਹੀਂ, ਰਾਸ਼ਨ ਵੰਡਣ ਗਏ ਸਨ ਅਤੇ ਜਦੋਂ ਸਮਾਜਕ ਸੰਸਥਾਵਾਂ ਦੇ ਸਹਿਯੋਗ ਨਾਲ ਹਲਕੇ ਦੇ ਗਰੀਬ ਪਰਵਾਰਾਂ ਨੂੰ ਰਾਸ਼ਨ ਵੰਡ ਰਹੇ ਸਨ ਤਾਂ ਇਸ ਮੌਕੇ ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਭੀੜ ਇਕੱਠੀ ਕਰ ਲਈ। ਇਸ ਹਾਲਤ ਵਿੱਚ ਮੈਂ ਆਪਣੇ ਵਲੰਟੀਅਰਾਂ ਨੂੰ ਰਾਸ਼ਨ ਵੰਡਣ ਦੀ ਕਾਰਵਾਈ ਰੋਕ ਕੇ ਇਕੱਲੇ-ਇਕੱਲੇ ਘਰ ਵਿੱਚ ਰਾਸ਼ਨ ਵੰਡਣ ਲਈ ਕਹਿ ਕੇ ਚਲਾ ਗਿਆ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਸ਼ਰਾਰਤ ਕੀਤੀ ਹੈ ਜੋ ਸਿਆਸੀ ਰੋਟੀਆਂ ਸੇਕ ਰਹੇ ਹਨ। ਜੇ ਕਿਸੇ ਪਰਵਾਰ ਨੂੰ ਮੁਫਤ ਰਾਸ਼ਨ ਦੇ ਦਿੱਤਾ ਤਾਂ ਕਹਿੰਦੇ ਹਨ ਕਿ ਕਿਉਂ ਦਿੱਤਾ ਤੇ ਜੇ ਨਹੀਂ ਦਿੱਤਾ ਤਾਂ ਕਹਿੰਦੇ ਹਨ ਕਿਉਂ ਨਹੀਂ ਦਿਤਾ?
ਕੈਬਨਿਟ ਮੰਤਰੀ ਧਰਮਸ਼ੋਤ ਨੇ ਕਿਹਾ ਕਿ ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਰਫਿਊ ਦੌਰਾਨ ਸਰਕਾਰੀ ਪਾਬੰਦੀਆਂ ਦੀ ਉਲੰਘਣਾ ਕਰਕੇ ਹੁੱਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ