Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਦਿੱਲੀ ਦੇ ਨਿਜ਼ਾਮੁਦੀਨ ਮਰਕਜ਼ ਵਿੱਚ ਕੋਰੋਨਾ ਦੇ 300 ਸ਼ੱਕੀ ਕੇਸ ਮਿਲੇ, ਇਲਾਕਾ ਸੀਲ

March 31, 2020 08:34 AM

ਨਵੀਂ ਦਿੱਲੀ, 30 ਮਾਰਚ, (ਪੋਸਟ ਬਿਊਰੋ)- ਦੱਖਣੀ ਪੂਰਬੀ ਦਿੱਲੀ ਦੇ ਨਿਜ਼ਾਮੁਦੀਨ ਵਿੱਚ ਤਬਲੀਗੀ ਜਮਾਤ ਦੇ ਮਰਕਜ਼ ਵਿੱਚ ਕੋਰੋਨਾ ਵਾਇਰਸ ਦੀ ਜਾਂਚ ਲਈ 200 ਸ਼ੱਕੀ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕੀਤਾ ਗਿਆ ਹੈ, ਜਦ ਕਿ ਕਰੀਬ 1200 ਲੋਕ ਹਾਲੇ ਵੀ ਉਥੇ ਮੌਜੂਦ ਹਨ, ਜਿਨ੍ਹਾਂ ਨੂੰ ਕੱਢਿਆ ਜਾ ਰਿਹਾ ਹੈ। ਇਸ ਮਰਕਜ਼ ਵਿੱਚ 300 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਸ਼ੱਕੀ ਮੰਨਿਆ ਜਾ ਰਿਹਾ ਹੈ।
ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਲਾਕਡਾਊਨ ਤੋਂ ਪਹਿਲਾਂ ਤਬਲੀਗੀ ਜਮਾਤ ਦੇ ਮਰਕਜ਼ ਵਿੱਚ ਕਰੀਬ 2000 ਲੋਕ ਸਨ, ਪਰ ਕੁਝ ਲੋਕ ਵੱਖ-ਵੱਖ ਰਾਜਾਂ ਨੂੰ ਚਲੇ ਗਏ। ਏਥੇ ਕੁਝ ਸਮਾਂ ਏਥੇ ਗੁਜ਼ਾਰ ਕੇ ਜਾਣ ਵਾਲੇ ਲੋਕਾਂ ਵਿੱਚੋਂ 6 ਜਣੇ ਆਪੋ ਆਪਣੇ ਰਾਜ ਵਿੱਚ ਜਾ ਕੇ ਕੋਰੋਨਾ ਵਾਇਰਸ ਤੋਂ ਪੀੜਤ ਨਿਕਲੇ ਅਤੇ ਇਕ ਜਣੇ ਦੀ ਮੌਤ ਹੋ ਗਈ ਸੀ। ਇਕ ਪੁਲਸ ਅਧਿਕਾਰੀ ਦੇ ਮੁਤਾਬਕ ਲਾਕਡਾਊਨ ਦੇ ਪਹਿਲਾਂ ਹੀ ਇਥੋਂ ਭੀੜ ਹਟਾਉਣ ਤੇ ਸੋਸ਼ਲ ਡਿਸਟੈਂਸਿੰਗ ਲਈ ਕਿਹਾ ਗਿਆ ਸੀ, ਪਰ ਮਰਕਜ਼ ਦੇ ਲੋਕਾਂ ਨੇ ਗੱਲ ਨਹੀਂ ਮੰਨੀ। ਇਥੇ ਰਹਿੰਦੇ ਲੋਕਾਂ ਵਿੱਚ ਵੱਡੀ ਗਿਣਤੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਹਨ। ਨਿਜ਼ਾਮੁਦੀਨ ਦੇ ਇਕ ਵਸਨੀਕ ਦੇ ਮੁਤਾਬਕ ਮਰਕਜ਼ ਤੋਂ ਪਿਛਲੇ ਦੋ ਦਿਨਾਂ ਵਿੱਚ 200 ਲੋਕਾਂ ਨੂੰ ਕੋਰੋਨਾ ਦੇ ਪੀੜਤਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਮਰਕਜ਼ ਦੇ ਨੇੜਲੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਹਸਪਤਾਲ ਭੇਜੇ ਗਏ ਲੋਕਾਂ ਵਿੱਚ ਬੰਗਲਾ ਦੇਸ਼, ਸ਼੍ਰੀਲੰਕਾ, ਅਫਗਾਨਿਸਤਾਨ, ਮਲੇਸ਼ੀਆ, ਸਾਊਦੀ ਅਰਬ, ਇੰਗਲੈਂਡ ਅਤੇ ਚੀਨ ਦੇ ਕਰੀਬ 100 ਨਾਗਰਿਕ ਸ਼ਾਮਲ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ