Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕੋਰੋਨਾ ਦੇ ਡਰੇ ਹੋਏ ਮਾਪਿਆਂ ਨੇ ਪੁੱਤ ਨੂੰ ਪਿੰਡੋਂ ਬਾਹਰ ਰਹਿਣ ਨੂੰ ਕਿਹਾ

March 31, 2020 08:36 AM

ਲੰਬੀ, 30 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਡਰ ਨੇ ਪਰਵਾਰ ਲਈ ਘਰ ਦੇ ਜੰਮੇ-ਜਾਏ ਵੀ ਬਿਗ਼ਾਨੇ ਬਣਾ ਦਿੱਤੇ ਹਨ। ਆਨੰਦਪੁਰ ਸਾਹਿਬ ਤੋਂ ਪਰਤੇ ਨਿਹੰਗ ਨੌਜਵਾਨ ਨੂੰ ਉਸ ਦੇ ਪਿੰਡ ਫਤੂਹੀਵਾਲਾ ਦੀ ਜੂਹ 'ਤੇ ਰੋਕ ਕੇ ਅੰਦਰ ਵੜਨ ਤੋਂ ਮਨ੍ਹਾ ਕਰ ਦਿੱਤਾ ਗਿਆ ਅਤੇ ਕੱਲ੍ਹ ਬਾਹਰ ਬੈਠਾ ਰਿਹਾ।
ਪਿੰਡ ਫਤੂਹੀਵਾਲਾ ਦਾ 16 ਸਾਲਾ ਨਿਹੰਗ ਨੌਜਵਾਨ ਜਸ਼ਨਦੀਪ ਸਿੰਘ ਨੌ ਮਾਰਚ ਨੂੰ ਆਨੰਦਪੁਰ ਗਿਆ ਸੀ ਅਤੇ ਉਥੋਂ 19 ਮਾਰਚ ਨੂੰ ਤਲਵੰਡੀ ਸਾਬੋ ਗਿਆ ਸੀ। ਕੱਲ੍ਹ ਉਹ ਪਿੰਡ ਪੁੱਜਾ। ਉਸ ਨੂੰ ਹਲਕਾ ਜ਼ੁਕਾਮ ਤੇ ਖਾਂਸੀ ਦੀ ਸ਼ਿਕਾਇਤ ਸੀ। ਪਿੰਡ ਨੂੰ ਕੋਰੋਨਾ ਦੀ ਸ਼ੱਕੀ ਮਾਰ ਤੋਂ ਬਚਾਉਣ ਲਈ ਪੰਚਾਇਤ ਅਤੇ ਪਰਵਾਰਕ ਮੈਂਬਰ ਪਿੰਡ ਵਿੱਚ ਦਾਖ਼ਲ ਹੋਣ ਦੇਣ ਤੋਂ ਪਹਿਲਾਂ ਉਸ ਦੀ ਮੈਡੀਕਲ ਜਾਂਚ ਲਈ ਅੜ ਗਏ। ਸਰਪੰਚ ਮਨਦੀਪ ਸਿੰਘ ਢਿੱਲੋਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਲੈ ਕੇ ਪ੍ਰਸ਼ਾਸਨ ਦੇ ਹਰ ਪੱਧਰ ਤੱਕ ਨੌਜਵਾਨ ਬਾਰੇ ਸੰਪਰਕ ਕੀਤਾ। ਕਿਸੇ ਨੇ ਗੱਲ ਨਹੀਂ ਸੁਣੀ। ਸਿਹਤ ਵਿਭਾਗ ਲੰਬੀ ਨੇ ਇੱਕ ਏ ਐਨ ਐਮ (ਆਗਜਿ਼ਲਵਰੀ ਨਰਸ ਮਿੱਡਵਾਈਫ) ਭੇਜ ਕੇ ਜਾਂਚ ਦਾ ਕੰਮ ਟਾਲ ਦਿੱਤਾ।
ਜਸ਼ਨਦੀਪ ਸਿੰਘ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਕਰੀਬ ਸੱਤ ਵਜੇ ਤੱਕ ਪਿੰਡ ਦੀ ਜੂਹ ਅੱਗੇ ਬੈਠਾ ਰਿਹਾ। ਉਸ ਨੇ ਕਿਹਾ ਕਿ ਉਹ ਬਾਬਾ ਦਲ ਸਿੰਘ ਗਤਕਾ ਅਕੈਡਮੀ ਤਲਵੰਡੀ ਸਾਬੋ ਦਾ ਸ਼ਾਗਿਰਦ ਹੈ। ਉਸ ਦੀ ਜਾਂਚ ਕਰਵਾਈ ਜਾਵੇ ਪਰ ਦੁਪਹਿਰ ਤੋਂ ਅਜੇ ਕੋਈ ਡਾਕਟਰ ਨਹੀਂ ਆਇਆ। ਉਸ ਦੇ ਤਾਇਆ ਰੂਪ ਸਿੰਘ ਅਤੇ ਸਕੇ ਭਰਾ ਨੇ ਕਿਹਾ ਕਿ ਜਸ਼ਨਦੀਪ ਸਿੰਘ ਦੀ ਮੈਡੀਕਲ ਜਾਂਚ ਹੋਣੀ ਚਾਹੀਦੀ ਹੈ। ਸਿਹਤ ਵਿਭਾਗ ਦੀ ਏ ਐਨ ਐਮ ਵੀਰਪਾਲ ਕੌਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਦੀ ਮੁੱਢਲੀ ਜਾਂਚ ਨਾਰਮਲ ਹੈ। ਉਸ ਨੂੰ ਇਕਾਂਤਵਾਸ 'ਚ ਰੱਖਣ ਲਈ ਕਿਹਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ