Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਅਫ਼ਵਾਹਾਂ ਤੇ ਲਾਕਡਾਊਨ ਨੇ ਪੋਲਟਰੀ ਕਾਰੋਬਾਰ ਝੰਬਿਆ

March 31, 2020 08:38 AM

ਨਵੀਂ ਦਿੱਲੀ, 30 ਮਾਰਚ (ਪੋਸਟ ਬਿਊਰੋ)- ਪਹਿਲਾਂ ਚਿਕਨ ਖਾਣ ਨਾਲ ਕੋਰੋਨਾ ਵਾਇਰਸ ਦੀਆਂ ਅਫ਼ਵਾਹਾਂ ਤੇ ਫਿਰ ਇਸ ਦੀ ਰੋਕਥਾਮ ਲਈ ਕੀਤੇ ਲਾਕਡਾਊਨ ਨਾਲ ਦੇਸ਼ ਦਾ ਪੋਲਟਰੀ ਕਾਰੋਬਾਰ ਤਬਾਹੀ ਕੰਢੇ ਪਹੁੰਚ ਗਿਆ ਹੈ।
ਭਾਰਤ ਵਿੱਚ ਪੋਲਟਰੀ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਉਹ ਨਾ ਮੁਰਗਿਆਂ ਲਈ ਫੀਡ ਖਰੀਦਣ ਦੇ ਸਮਰੱਥ ਹਨ ਤੇ ਨਾ ਉਨ੍ਹਾਂ ਕੋਲ ਅਜਿਹੇ ਲੋੜੀਂਦੇ ਸਾਧਨ ਹਨ ਕਿ ਮੁਰਗਿਆਂ ਨੂੰ ਬਚਾਇਆ ਜਾ ਸਕੇ। ਹਰਿਆਣਾ ਤੋਂ ਇੱਕ ਪੋਲਟਰੀ ਕਾਰੋਬਾਰੀ ਨੇ ਕਿਹਾ ਕਿ ਲਾਕਡਾਉੂਨ ਕਾਰਨ ਨਾ ਮੁਰਗਿਆਂ ਲਈ ਫੀਡ ਮਿਲਦੀ ਹੇ ਤੇ ਨਾ ਮਾਰਕੀਟ 'ਚ ਚਿਕਨ ਦੀ ਸਪਲਾਈ ਹੋ ਰਹੀ ਹੈ। ਉਨ੍ਹਾਂ ਸ਼ਿਕਾਇਤ ਕੀਤੀ ਕਿ ਪੁਲਸ ਉਨ੍ਹਾਂ ਨੂੰ ਚਿਕਨ ਦੀ ਟਰਾਂਸਪੋਰਟ ਦੀ ਇਜਾਜ਼ਤ ਨਹੀਂ ਦੇ ਰਹੀ। ਖੇਤੀਬਾੜੀ ਆਰਥਿਕਤਾ ਮਾਹਿਰ ਤੇ ਪੋਲਟਰੀ ਫੈਡਰੇਸ਼ਨ ਆਫ ਇੰਡੀਆ ਦੇ ਸਲਾਹਕਾਰ ਵਿਜੈ ਸਰਦਾਨਾ ਨੇ ਕਿਹਾ ਕਿ ਪੁਲਸ ਨੂੰ ਦੱਸਣਾ ਚਾਹੀਦਾ ਹੈ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਚਲਦੀ ਰਹੇ ਤੇ ਚਿਕਨ ਵੀ ਇਸੇ ਵਰਗ 'ਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪੋਲਟਰੀ ਕਾਰੋਬਾਰੀ ਆਪਣੀ ਲਾਗਤ ਵੀ ਵਸੂਲ ਨਹੀਂ ਕਰ ਪਾ ਰਹੇ ਕਿਉਂਕਿ ਮੰਗ ਘਟਣ ਕਾਰਨ ਚਿਕਨ ਦੀ ਕੀਮਤ ਬਹੁਤ ਹੇਠਾਂ ਚਲੀ ਗਈ ਹੈ। ਪਹਿਲਾਂ ਇਹ ਅਫ਼ਵਾਹ ਕਿ ਮਾਸ ਖਾਣ ਨਾਲ ਕੋਰੋਨਾ ਵਾਇਰਸ ਫੈਲਦਾ ਹੈ, ਕਾਰਨ ਲੋਕਾਂ ਨੇ ਚਿਕਨ ਤੇ ਮੱਛੀ ਤੋਂ ਮੂੰਹ ਮੋੜ ਲਿਆ ਅਤੇ ਫਿਰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਕਡਾਊਨ ਤੇ ਹੋਰਨਾਂ ਪਾਬੰਦੀਆਂ ਕਾਰਨ ਇਸ ਕਾਰੋਬਾਰ ਨੂੰ ਬਹੁਤ ਮਾਰ ਪਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼