Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਟਲੀ ਦੇ ਸਿਸਲੀ ਵਿੱਚ ਖਾਣ ਪੀਣ ਦੇ ਸਾਮਾਨ ਦੀ ਲੁੱਟ ਮੱਚੀ

March 31, 2020 08:40 AM

ਪਲੇਰਮੋ, 30 ਮਾਰਚ (ਪੋਸਟ ਬਿਊਰੋ)- ਇਟਲੀ 'ਚ ਕੋਰੋਨਾ ਵਾਇਰਸ ਦੀ ਮਹਾਮਾਰੀ ਅਤੇ ਦਿਨੋ-ਦਿਨ ਖਰਾਬ ਹੁੰਦੀ ਮਾਲੀ ਹਾਲਤ ਕਾਰਨ ਲੋਕ ਖਾਣ-ਪੀਣ ਦਾ ਸਾਮਾਨ ਵੀ ਨਹੀਂ ਖਰੀਦ ਸਕੇ। ਇਸ ਕਰ ਕੇ ਸਿਸਲੀ ਦੇ ਸੁਪਰ ਮਾਰਕੀਟ 'ਚ ਸਥਾਨਕ ਲੋਕਾਂ ਨੇ ਲੁੱਟਮਾਰ ਕੀਤੀ ਜਿਸ ਤੋਂ ਬਾਅਦ ਉਥੇ ਸੁਰੱਖਿਆ ਲਈ ਲਾਠੀਆਂ ਅਤੇ ਬੰਦੂਕ ਨਾਲ ਲੈਸ ਪੁਲਸ ਮੁਲਾਜ਼ਮਾਂ ਨੂੰ ਤੈਨਾਤ ਕਰ ਦਿੱਤਾ ਗਿਆ।
ਇਸ ਦੇਸ਼ ਵਿੱਚ ਕੋਰੋਨਾ ਵਾਇਰਸ ਕਰ ਕੇ ਮਚੀ ਅਫਰਾ-ਤਫਰੀ ਦਾ ਲਾਭ ਉਠਾ ਕੇ ਮਾਫੀਆ ਵੀ ਖੁਦ ਨੂੰ ਨਵੇਂ ਸਿਰੇ ਤੋਂ ਸੰਗਠਿਤ ਕਰ ਰਿਹਾ ਹੈ, ਜੋ ਪ੍ਰਸ਼ਾਸਨ ਲਈ ਨਵੀਂ ਚੁਣੌਤੀ ਹੈ। ਲਾ ਰਿਪਬਲਿਕਾ ਅਖਬਾਰ ਅਨੁਸਾਰ ਸਥਾਨਕ ਲੋਕਾਂ ਦਾ ਇੱਕ ਗਰੁੱਪ ਪਲੇਰਮੋ ਦੀ ਸੁਪਰ ਮਾਰਕੀਟ 'ਚ ਭੁਗਤਾਨ ਕੀਤੇ ਬਗੈਰ ਸਾਮਾਨ ਲੈ ਕੇ ਭੱਜ ਗਿਆ। ਇਸ ਮੌਕੇ ਇੱਕ ਵਿਅਕਤੀ ਨੂੰ ਕੈਸ਼ੀਅਰ ਦੇ ਕਾਊਂਟਰ 'ਤੇ ਚੀਕਦੇ ਸੁਣਿਆ ਗਿਆ ਕਿ ਸਾਡੇ ਕੋਲ ਦੇਣ ਲਈ ਪੈਸੇ ਨਹੀਂ, ਪਰ ਸਾਨੂੰ ਖਾਣਾ ਚਾਹੀਦਾ ਹੈ। ਸਿਸਲੀ ਦੇ ਇੱਕ ਹੋਰ ਸ਼ਹਿਰ, ਜਿੱਥੇ ਛੋਟੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਹੈ, ਦੇ ਲੋਕਾਂ ਨੇ ਮੁਫਤ 'ਚ ਖਾਣਾ ਦੇਣ ਦਾ ਦਬਾਅ ਬਣਾਇਆ। ਅਖਬਾਰ ਨੂੰ ਇਸ ਖੇਤਰ ਦੇ ਇੰਚਾਰਜ ਮੰਤਰੀ ਗਿਊਸੇਪ ਪ੍ਰੋਵੇਨਜ਼ਾਨੋ ਨੇ ਦੱਸਿਆ ਕਿ ਇਹ ਇਲਾਕਾ ਸਮਾਜਕ ਟਾਈਮ ਬੰਬ ਬਣਦਾ ਜਾ ਰਿਹਾ ਹੈ ਅਤੇ ਡਰ ਹੈ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਸਿਹਤ, ਆਮਦਨ ਅਤੇ ਭਵਿੱਖ ਬਾਰੇ ਬਹੁਤੀ ਆਬਾਦੀ ਦੀ ਚਿੰਤਾ ਕਿਸੇ ਦਿਨ ਗੁੱਸੇ ਤੇ ਨਫਰਤ ਦਾ ਰੂਪ ਲੈ ਸਕਦੀ ਹੈ। ਆਰਥਿਕ ਖੁਫੀਆ ਇਕਾਈ ਨੇ ਦੱਸਿਆ ਕਿ ਇਟਲੀ ਦਾ ਅਰਥਚਾਰਾ ਇਸ ਸਾਲ ਸੱਤ ਫੀਸਦੀ ਤੱਕ ਸੁੰਗੜ ਸਕਦਾ ਹੈ ਅਤੇ ਇਟਲੀ 'ਚ ਲਗਭਗ 65 ਫੀਸਦੀ ਛੋਟੇ ਅਤੇ ਦਰਮਿਆਨੇ ਕਾਰੋਬਾਰ ਦਿਵਾਲੀਆ ਹੋ ਸਕਦੇ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ