Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਕੋਵਿਡ-19 ਨਾਲ ਸੰਘਰਸ਼ ਲਈ ਫੈਡਰਲ ਸਰਕਾਰ ਨੇ ਕੈਨੇਡੀਅਨ ਕੰਪਨੀਆਂ ਨਾਲ ਕੀਤਾ ਕਰਾਰ

April 01, 2020 06:02 AM

ਓਟਵਾ, 31 ਮਾਰਚ (ਪੋਸਟ ਬਿਊਰੋ) : ਕੈਨੇਡੀਅਨ ਕਾਰੋਬਾਰਾਂ ਤੇ ਉਤਪਾਦਕਾਂ ਨੇ ਵੀ ਕੋਵਿਡ-19 ਮਹਾਮਾਰੀ ਨਾਲ ਸੰਘਰਸ਼ ਕਰਨ ਲਈ ਆਪਣ ਕਮਰ ਕੱਸ ਲਈ ਹੈ। ਕੈਨੇਡਾ ਸਰਕਾਰ ਇਨ੍ਹਾਂ ਕੰਪਨੀਆਂ ਨਾਲ ਰਲ ਕੇ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਸਾਡੇ ਹੈਲਥ ਕੇਅਰ ਵਰਕਰਜ਼ ਕੋਲ ਦੇਸ਼ ਭਰ ਵਿੱਚ ਕੈਨੇਡੀਅਨਾਂ ਦੀ ਸਾਂਭ ਸੰਭਾਲ ਲਈ ਲੋੜੀਂਦਾ ਸਾਜ਼ੋ ਸਮਾਨ ਹੋਵੇ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅੱਜ ਕੋਵਿਡ-19 ਨਾਲ ਜਾਰੀ ਸੰਘਰਸ਼ ਵਿੱਚ ਇੰਡਸਟਰੀ ਨੂੰ ਸ਼ਾਮਲ ਕਰਨ ਦੀ ਕੈਨੇਡਾ ਦੀ ਯੋਜਨਾ ਸਬੰਧੀ ਐਲਾਨ ਕੀਤਾ ਗਿਆ। ਇਸ ਨਾਲ ਆਊਟਬ੍ਰੇਕ ਦੌਰਾਨ ਲੋੜੀਂਦਾ ਮੈਡੀਕਲ ਸਾਜੋ਼ ਸਮਾਨ ਤੇ ਸਪਲਾਈ ਤਿਆਰ ਕਰਨ ਦੀ ਕੈਨੇਡਾ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਕੈਨੇਡਾ ਸਰਕਾਰ ਡਾਇਗਨੌਸਟਿਕ ਟੈਸਟਿੰਗ, ਵੈਂਟੀਲੇਟਰਜ਼ ਖਰੀਦਣ ਤੇ ਪ੍ਰੋਟੈਕਟਿਵ ਪਰਸਨਲ ਇਕਿਉਪਮੈਂਟ ਖਰੀਦਣ ਲਈ ਦੋ ਬਿਲੀਅਨ ਡਾਲਰ ਦਾ ਨਿਵੇਸ਼ ਕਰ ਰਹੀ ਹੈ। ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ ਵਿੱਚ ਹੋਰ ਮਾਸਕਸ ਤੇ ਫੇਸ ਸ਼ੀਲਡਜ਼, ਗਾਊਨਜ਼ ਤੇ ਹੈਂਡ ਸੈਨੇਟਾਈਜ਼ਰ ਸ਼ਾਮਲ ਹਨ।
20 ਮਾਰਚ, 2020 ਨੂੰ ਕੈਨੇਡਾ ਸਰਕਾਰ ਨੇ ਕੈਨੇਡੀਅਨ ਕਾਰੋਬਾਰਾਂ ਤੇ ਉਤਪਾਦਕਾਂ ਨੂੰ ਕ੍ਰਿਟੀਕਲ ਹੈਲਥ ਸਪਲਾਈਜ਼ ਡਲਿਵਰ ਕਰਨ ਦਾ ਸੱਦਾ ਦਿੱਤਾ ਸੀ। ਉਦੋਂ ਤੋਂ ਹੀ ਸਰਕਾਰ ਵੱਲੋਂ ਸਿੱਧੇ ਤੌਰ ਉੱਤੇ 3000 ਕੈਨੇਡੀਅਨ ਕੰਪਨੀਆਂ ਨਾਲ ਗੱਲ ਕੀਤੀ ਗਈ ਹੈ ਜਿਨ੍ਹਾਂ ਨੇ ਆਪੋ ਆਪਣੀ ਮਹਾਰਤ ਤੇ ਸਮਰੱਥਾ ਅਨੁਸਾਰ ਦੇਸ਼ ਲਈ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ ਤੇ ਕ੍ਰਿਟੀਕਲ ਹੈਲਥ ਸਪਲਾਈਜ਼ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਕੈਨੇਡੀਅਨ ਕੰਪਨੀਆਂ ਜਿਵੇਂ ਕਿ ਥੌਰਨਹਿਲ ਮੈਡੀਕਲ, ਮੈਡੀਕੌਮ ਤੇ ਸਪਾਰਟਨ ਬਾਇਓਸਾਇੰਸ ਨਾਲ ਇਹ ਸਾਜ਼ੋ ਸਮਾਨ ਤਿਆਰ ਕਰਨ ਲਈ ਕਰਾਰ ਕੀਤਾ ਗਿਆ ਹੈ। ਕੰਪਨੀਆਂ ਪੋਰਟੇਬਲ ਵੈਂਟੀਲੇਟਰਜ਼, ਸਰਜੀਕਲ ਮਾਸਕਸ ਤੇ ਰੈਪਿਡ ਟੈਸਟਿੰਗ ਕਿਟਸ ਵੀ ਤਿਆਰ ਕਰਨਗੀਆਂ। ਇਸ ਤੋਂ ਇਲਾਵਾ ਹੈਂਡ ਸੈਨੇਟਾਈਜ਼ਰ, ਟੈਸਟ ਕਿਟਸ ਤੇ ਮਾਸਕਸ ਤੇ ਗਾਊਨਜ਼ ਸਮੇਤ ਹੋਰ ਪ੍ਰੋਟੈਕਟਿਵ ਅਪੇਰਲ ਲਈ ਪ੍ਰਿਸੀਜ਼ਨ ਬਾਇਓਮਾਨੀਟਰਿੰਗ, ਫਲੂਅਡ ਐਨਰਜੀ ਗਰੱੁਪ ਲਿਮਟਿਡ, ਇਰਵਿੰਗ ਆਇਲ, ਕਾਲਕੋ ਗਰੁੱਪ ਤੇ ਸਟੈਨਫੀਲਡਜ਼ ਵਰਗੀਆਂ ਕੰਪਨੀਆਂ ਨਾਲ ਵੀ ਕਰਾਰ ਕੀਤਾ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ