Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੈਨੇਡਾ ਪਰਤਣ ਲਈ ਭਾਰਤ ਵਿੱਚ ਫਸੇ ਕੈਨੇਡੀਅਨਾਂ ਨੂੰ ਦੇਣੇ ਹੋਣਗੇ 2900 ਡਾਲਰ!

April 01, 2020 06:39 AM

ਓਟਵਾ, 31 ਮਾਰਚ (ਪੋਸਟ ਬਿਊਰੋ) : ਭਾਰਤ ਵਿੱਚ ਫਸੇ ਕੈਨੇਡੀਅਨਾਂ ਨੂੰ ਕੈਨੇਡਾ ਪਰਤਣ ਲਈ ਵਿਸ਼ੇਸ਼ ਫਲਾਈਟ ਮੁਹੱਈਆ ਕਰਵਾਉਣ ਦਾ ਬਦਲ ਦਿੱਤਾ ਜਾ ਰਿਹਾ ਹੈ। ਪਰ ਫੈਡਰਲ ਸਰਕਾਰ ਅਨੁਸਾਰ ਉਨ੍ਹਾਂ ਨੂੰ ਇਸ ਲਈ 2,900 ਡਾਲਰ ਦੇਣੇ ਹੋਣਗੇ।
ਸਰਕਾਰ ਵੱਲੋਂ ਭਾਰਤ ਵਿੱਚ ਰਜਿਸਟਰਡ ਕੈਨੇਡੀਅਨਾਂ ਨੂੰ ਪਿੱਛੇ ਜਿਹੇ ਭੇਜੀ ਗਈ ਇੱਕ ਈਮੇਲ ਵਿੱਚ ਆਖਿਆ ਗਿਆ ਕਿ ਉਨ੍ਹਾਂ ਨੂੰ ਕੈਨੇਡਾ ਵਾਪਿਸ ਲਿਆਉਣ ਲਈ ਵਿਸ਼ੇਸ਼ ਫਲਾਈਟਜ਼ ਉਪਲਬਧ ਹਨ। ਇਸ ਈਮੇਲ ਵਿੱਚ ਕੈਨੇਡੀਅਨਾਂ ਨੂੰ ਇਸ ਸੁਨਹਿਰੇ ਮੌਕੇ ਦਾ ਲਾਹਾ ਲੈਣ ਲਈ ਹੱਲਾਸ਼ੇਰੀ ਵੀ ਦਿੱਤੀ ਗਈ ਪਰ ਇਸ ਲਈ ਨਾਲ ਹੀ ਉਨ੍ਹਾਂ ਨੂੰ 2900 ਡਾਲਰ ਪ੍ਰਤੀ ਯਾਤਰੀ ਦੇਣ ਲਈ ਵੀ ਸਪਸ਼ਟ ਕੀਤਾ ਗਿਆ।
ਇਸ ਸਮੇਂ ਭਾਰਤ ਤੋਂ ਆਉਣ ਵਾਲੀ ਫਲਾਈਟ ਦੇ 2000 ਡਾਲਰ ਤੋਂ ਵੀ ਘੱਟ ਲੱਗਦੇ ਹਨ ਤੇ 2900 ਡਾਲਰ ਦਾ ਇਹ ਟੈਗ ਕਿਤੇ ਜਿ਼ਆਦਾ ਮਹਿੰਗਾ ਹੈ। ਭਾਰਤ ਵਿੱਚ ਆਪਣੇ ਪਤੀ ਤੇ ਬੱਚੇ ਨਾਲ ਫਸੀ ਕੈਨੇਡੀਅਨ ਮਲੀਸਾ ਚੱਡਾ ਨੇ ਆਖਿਆ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸਾਨੂੰ ਫਲਾਈਟਸ ਮਿਲ ਰਹੀਆਂ ਹਨ ਤੇ ਅਸੀਂ ਜਲਦ ਘਰ ਪਹੁੰਚਾਂਗੇ ਪਰ ਜਿਹੜੀ ਕੀਮਤ ਉਹ ਆਖ ਰਹੇ ਹਨ ਉਹ ਕਾਫੀ ਜਿ਼ਆਦਾ ਹੈ। ਸਾਨੂੰ ਇੰਜ ਲੱਗ ਰਿਹਾ ਹੈ ਕਿ ਇਹ ਵਾਧੂ ਪੈਸਾ ਦੇਣ ਲਈ ਸਾਡੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਗਲੋਬਲ ਅਫੇਅਰਜ਼ ਕੈਨੇਡਾ ਦੇ ਬੁਲਾਰੇ ਨੇ ਆਖਿਆ ਕਿ ਇਹ ਸੱਭ ਤੋਂ ਘੱਟ ਕੀਮਤ ਹੈ ਜਿਸਦੀ ਪੇਸ਼ਕਸ਼ ਕਿਸੇ ਏਅਰਲਾਈਨ ਵੱਲੋਂ ਕੈਨੇਡਾ ਨੂੰ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਹ ਏਅਰਲਾਈਨ ਕੈਨੇਡੀਅਨ ਵੀ ਨਹੀਂ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਹਾਲਾਤ ਕਾਰਨ ਇਸ ਸਮੇਂ ਉਡਾਨਾਂ ਕਾਫੀ ਮਹਿੰਗੀਆਂ ਹਨ ਕਿਉਂਕਿ ਏਅਰਲਾਈਨਜ਼ ਨੂੰ ਵੀ ਕੋਈ ਮੁਨਾਫਾ ਨਹੀਂ ਹੋ ਰਿਹਾ। ਸਰਕਾਰ ਵੱਲੋਂ ਦੇਸ਼ ਪਰਤਣ ਲਈ ਤਿਆਰ ਕੈਨੇਡੀਅਨਾਂ ਦੀ ਵਿੱਤੀ ਮਦਦ ਵਾਸਤੇ 5000 ਡਾਲਰ ਦਾ ਲੋਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੋਰਨਾਂ ਦੇਸ਼ਾਂ ਜਿਵੇਂ ਕਿ ਪੇਰੂ, ਸਪੇਨ, ਹੌਂਡੂਰਾਸ, ਇਕੁਆਡੋਰ, ਐਲ ਸੈਲਵਾਡੋਰ ਤੇ ਗੁਆਟੇਮਾਲਾ ਵਰਗੇ ਦੇਸ਼ਾਂ ਵਿੱਚ ਫਸੇ ਕੈਨੇਡੀਅਨਾਂ ਦੀ ਮਦਦ ਦੀ ਵੀ ਸਰਕਾਰ ਵੱਲੋਂ ਕੋਸਿ਼ਸ਼ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼