Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪੁਣੇ ਫਿਲਮ ਇੰਸਟੀਚਿਊਟ ਤੋਂ ਅਨੁਪਮ ਖੇਰ ਦਾ ਅਸਤੀਫ਼ਾ

November 01, 2018 01:03 AM

ਮੁੰਬਈ, 31 ਅਕਤੂਬਰ (ਪੋਸਟ ਬਿਊਰੋ)- ਫਿਲਮ ਅਦਾਕਾਰ ਅਨੁਪਮ ਖੇਰ ਨੇ ਬੁੱਧਵਾਰ ਅਚਾਨਕ ਪੁਣੇ ਵਿਚਲੇ ਭਾਰਤੀ ਫਿਲਮ ਅਤੇ ਟੈਲੀਵਿਜ਼ਨ ਇੰਸਟੀਚਿਊਟ (ਐੱਫ ਟੀ ਆਈ ਆਈ) ਦੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸੂਚਨਾ ਅਤੇ ਪ੍ਰਸਾਰਨ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੇ ਭੇਜੇ ਗਏ ਅਸਤੀਫ਼ੇ ਵਿੱਚ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪ੍ਰਾਜੈਕਟਾਂ `ਚ ਰੁਝੇਵਿਆਂ ਦੇ ਕਾਰਨ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਸਮਾਂ ਨਹੀਂ ਕੱਢ ਸਕਦੇ।
ਸੋਸ਼ਲ ਮੀਡੀਆ `ਤੇ ਲਿਖੇ ਪੋਸਟ ਵਿੱਚ ਅਨੁਪਮ ਖੇਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਖੇਰ ਨੇ ਪਿੱਛੇ ਜਿਹੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਉੱਤੇ ਬਣ ਰਹੀ ਇੱਕ ਫਿਲਮ ‘ਐਨ ਐਕਸੀਡੈਂਟਲ ਪ੍ਰਾਈਮ ਮਨਿਸਟਰ` ਵਿੱਚ ਉਨ੍ਹਾਂ ਦੀ ਭੂਮਿਕਾ ਨਿਭਾਈ ਹੈ। ਇਹ ਫਿਲਮ ਦਸੰਬਰ ਵਿੱਚ ਰਿਲੀਜ਼ ਹੋਣ ਵਾਲੀ ਹੈ। ਅਨੁਪਮ ਨੇ ਕੁਝ ਦਿਨ ਪਹਿਲਾਂ ਬੀ ਬੀ ਸੀ ਚੈਨਲ ਦੇ ਇਕ ਸ਼ੋਅ ਵਿੱਚ ਵੀ ਕੰਮ ਕੀਤਾ ਸੀ। ਸਤੰਬਰ ਵਿੱਚ ਉਨ੍ਹਾਂ ਨੇ ਅਮਰੀਕੀ ਸ਼ੋਅ ‘ਨਿਊ ਐਮਸਟਰਡਮ` ਵਿੱਚ ਕੰਮ ਕੀਤਾ ਸੀ। ਦੇਸ਼-ਵਿਦੇਸ਼ ਦੀਆਂ 500 ਤੋਂ ਜ਼ਿਆਦਾ ਫਿਲਮਾਂ `ਚ ਕੰਮ ਕਰ ਚੁੱਕੇ ਅਨੁਪਮ ਖੇਰ ਨੂੰ 2017 ਵਿੱਚ ਗਜੇਂਦਰ ਸਿੰਘ ਚੌਹਾਨ ਦੀ ਥਾਂ ਐੱਫ ਟੀ ਆਈ ਆਈ ਦੇ ਡਾਇਰੈਕਟਰ ਅਹੁਦੇ `ਤੇ ਨਿਯੁਕਤ ਕੀਤਾ ਗਿਆ ਸੀ। ਮੋਦੀ ਸਰਕਾਰ ਨੇ ਜਦੋਂ ਗਜੇਂਦਰ ਸਿੰਘ ਚੌਹਾਨ ਨੂੰ ਇਹ ਜ਼ਿੰਮੇਵਾਰੀ ਦਿੱਤੀ ਤਾਂ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ `ਚ ਅਨੁਪਮ ਖੇਰ ਵੀ ਸਨ। ਉਨ੍ਹਾਂ ਨੂੰ ਮੌਜੂਦਾ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੱਟੜ ਹਮਾਇਤੀ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਪਤਨੀ ਕਿਰਨ ਖੇਰ ਭਾਜਪਾ ਟਿਕਟ `ਤੇ ਚੰਡੀਗੜ੍ਹ ਤੋਂ ਪਾਰਲੀਮੈਂਟ ਦੀ ਮੈਂਬਰ ਹਨ। ਇਕ ਸਮੇਂ ਅਨੁਪਮ ਖੇਰ ਨੂੰ ਰਾਜ ਸਭਾ ਵਿੱਚ ਭੇਜੇ ਜਾਣ ਦੀ ਚਰਚਾ ਸੀ, ਪਰ ਇਸ ਦੀ ਥਾਂ ਉਨ੍ਹਾਂ ਨੂੰ ਐੱਫ ਟੀ ਆਈ ਆਈ ਭੇਜ ਦਿੱਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ