Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਪੁਤਿਨ ਨਾਲ ਮੁਲਾਕਾਤ ਕਰਨ ਵਾਲੇ ਡਾਕਟਰ ਦਾ ਕਰੋਨਾਵਾਇਰਸ ਟੈਸਟ ਪਾਜ਼ੀਟਿਵ ਨਿਕਲਿਆ

April 01, 2020 07:06 AM

ਮਾਸਕੋ, ਰੂਸ, 31 ਮਾਰਚ (ਪੋਸਟ ਬਿਊਰੋ) : ਮਾਸਕੋ ਦੇ ਮੱੁਖ ਕਰੋਨਾਵਾਇਰਸ ਹਸਪਤਾਲ ਦੇ ਮੁਖੀ, ਜਿਸ ਨੇ ਇੱਕ ਹਫਤੇ ਪਹਿਲਾਂ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਸੀ, ਦਾ ਟੈਸਟ ਪਾਜ਼ੀਟਿਵ ਆਇਆ ਹੈ। ਦੂਜੇ ਪਾਸੇ ਕ੍ਰੈਮਲਿਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਪੁਤਿਨ ਬਿਲਕੁਲ ਸਿਹਤਮੰਦ ਤੇ ਠੀਕਠਾਕ ਹਨ।
ਬੀਤੇ ਮੰਗਲਵਾਰ ਡੈਨਿਸ ਪ੍ਰੌਤਸੈਂਕੋ ਨੇ ਰੂਸ ਦੇ ਆਗੂ ਨਾਲ ਮੁਲਾਕਾਤ ਕੀਤੀ ਸੀ। ਪੁਤਿਨ ਉਸ ਸਮੇਂ ਕੋਮੂਨਾਰਕਾ ਹਸਪਤਾਲ ਦਾ ਮੁਆਇਨਾ ਕਰਨ ਗਏ ਸਨ। ਉਨ੍ਹਾਂ ਨੇ ਗੂੜ੍ਹੇ ਰੰਗ ਦਾ ਹਜ਼ਮਤ ਸੂਟ ਪਾਇਆ ਹੋਇਆ ਸੀ। ਪਰ 67 ਸਾਲਾ ਪੁਤਿਨ ਨੂੰ ਬਿਨਾਂ ਕਿਸੇ ਪ੍ਰੋਟੈਕਟਿਵ ਗੇਅਰ ਦੇ ਪ੍ਰੌਤਸੈਂਕੋ ਨਾਲ ਗੱਲਬਾਤ ਕਰਦਿਆਂ ਵੀ ਵੇਖਿਆ ਗਿਆ।
ਕ੍ਰੈਮਲਿਨ ਦੇ ਬੁਲਾਰੇ ਦਮਿੱਤਰੀ ਪੈਸਕੋਵ ਨੇ ਫੌਰੀ ਰੂਸੀ ਏਜੰਸੀਆਂ ਨੂੰ ਦੱਸਿਆ ਕਿ ਪੁਤਿਨ ਵੱਲੋਂ ਨਿਯਮਿਤ ਤੌਰ ਉੱਤੇ ਆਪਣੀ ਜਾਂਚ ਕਰਵਾਈ ਜਾ ਰਹੀ ਹੈ ਤੇ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਸੱਭ ਕੁੱਝ ਠੀਕ ਠਾਕ ਹੈ। ਪ੍ਰੌਤਸੈਂਕੋ ਨੇ ਆਖਿਆ ਕਿ ਉਸ ਦਾ ਟੈਸਟ ਭਾਵੇਂ ਪਾਜ਼ੀਟਿਵ ਆਇਆ ਹੈ ਪਰ ਉਹ ਠੀਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਮਾਸਕ ਤੇ ਹਰੇ ਰੰਗ ਦੇ ਸਕਰੱਬਜ਼ ਵਾਲੀ ਤਸਵੀਰ ਫੇਸਬੱੁਕ ਉੱਤੇ ਸਾਂਝੀ ਕਰਕੇ ਆਖਿਆ ਕਿ ਉਨ੍ਹਾਂ ਨੇ ਆਪਣੇ ਆਫਿਸ ਵਿੱਚ ਹੀ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਤੇ ਉਹ ਕੰਮ ਕਰਨਾ ਜਾਰੀ ਰੱਖਣਗੇ।
ਪਿਛਲੇ 24 ਘੰਟਿਆਂ ਵਿੱਚ ਰੂਸੀ ਅਧਿਕਾਰੀਆਂ ਵੱਲੋਂ 500 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਹੁਣ ਤੱਕ ਰੂਸ ਵਿੱਚ ਕਰੋਨਾਵਾਇਰਸ ਦਾ ਸਿ਼ਕਾਰ ਹੋਏ ਲੋਕਾਂ ਦੀ ਗਿਣਤੀ 2,337 ਹੋ ਚੁੱਕੀ ਹੈ ਤੇ ਉੱਥੇ ਇਸ ਮਹਾਮਾਰੀ ਕਾਰਨ 17 ਵਿਅਕਤੀ ਮੌਤ ਦੇ ਮੂੰਹ ਜਾ ਪਏ ਹਨ। ਰੂਸ ਵਿੱਚ ਕੋਵਿਡ-19 ਦੇ ਸੱਭ ਤੋਂ ਵੱਧ ਮਾਮਲੇ ਮਾਸਕੋ ਵਿੱਚ ਸਾਹਮਣੇ ਆਏ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ