Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਗੁਰਦੁਆਰਾ ਮਜਨੂੰ ਕਾ ਟੀਲਾ ਵਿੱਚ ਕਈ ਲੋਕ ਬੀਮਾਰ, ਸਿਰਸਾ ਨੇ ਕੱਢਣ ਦੀ ਮੰਗ ਕੀਤੀ

April 01, 2020 08:32 AM

ਨਵੀਂ ਦਿੱਲੀ, 31 ਮਾਰਚ, (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐੱਸ ਜੀ ਪੀ ਸੀ) ਨੇ ਅੱਜ ਪੰਜਾਬ ਅਤੇ ਦਿੱਲੀ ਸਰਕਾਰ ਤੋਂ ਗੁਰਦੁਆਰਾ ਮਜਨੂੰ ਕਾ ਟੀਲਾ ਵਿੱਚ ਰੁਕੇ ਹੋਏ ਲੋਕਾਂ ਨੂੰ ਓਥੋਂ ਕੱਢਣ ਲਈ ਮਦਦ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਇਨ੍ਹਾਂ ਵਿੱਚੋਂ ਕਈ ਲੋਕ ਬੀਮਾਰ ਹੋ ਚੁੱਕੇ ਹਨ।
ਇਸ ਸੰਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਹੈ ਕਿ ਵੱਖ-ਵੱਖ ਥਾਵਾਂ ਤੋਂ ਪੈਦਲ ਚੱਲ ਕੇ ਆਏ ਲਗਪਗ 300 ਲੋਕ ਇਸ ਗੁਰਦੁਆਰੇ ਵਿੱਚ ਰੁਕੇ ਹੋਏ ਹਨ, ਜਿਨ੍ਹਾਂ ਵਿੱਚੋਂ ਕਈ ਲੋਕ ਖਾਂਸੀ ਅਤੇ ਬੁਖਾਰ ਤੋਂ ਪੀੜਤ ਹਨ। ਸਿਰਸਾ ਨੇ ਇਨ੍ਹਾਂ ਲੋਕਾਂ ਦੀ ਜਾਂਚ ਕਰਾਉਣ ਤੇ ਘਰ ਪੁਚਾਉਣ ਦਾ ਪ੍ਰਬੰਧ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਸਾਰੇ ਲੋਕਾਂ ਨੂੰ ਲੰਗਰ ਵਰਤਾਉਣ ਦੇ ਨਾਲ ਹੋਰ ਸਹੂਲਤਾਂ ਦਾ ਵੀ ਖ਼ਿਆਲ ਰੱਖਿਆ ਜਾ ਰਿਹਾ ਹੈ, ਪਰ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਇੱਥੋਂ ਲਿਜਾ ਕੇ ਜਾਂਚ ਕਰਵਾਏ, ਜੇ ਸਮਾਂ ਰਹਿੰਦੇ ਇਹ ਕੰਮ ਨਾ ਕੀਤਾ ਤਾਂ ਹੋਰ ਲੋਕ ਬਿਮਾਰ ਹੋ ਸਕਦੇ ਹਨ। ਉਨ੍ਹਾ ਨੇ ਕਿਹਾ ਕਿ ਇਸ ਬਾਰੇ ਉਹ ਟਵਿੱਟਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਈ ਵਾਰ ਅਪੀਲ ਕਰ ਚੁੱਕੇ ਹਨ, ਪ੍ਰੰਤੂ ਪੰਜਾਬ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ