Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਟੋਕੀਓ ਓਲੰਪਿਕ ਖੇਡਾਂ 23 ਜੁਲਾਈ ਤੋਂ ਅੱਠ ਅਗਸਤ 2021 ਤੱਕ ਹੋਣਗੀਆਂ

April 01, 2020 09:03 AM

ਟੋਕੀਓ, 31 ਮਾਰਚ (ਪੋਸਟ ਬਿਊਰੋ)- ਵਿਸ਼ਵ ਪੱਧਰੀ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਮੁਲਤਵੀ ਕੀਤੀਆਂ ਗਈਆਂ ਟੋਕੀਓ ਓਲੰਪਿਕ ਖੇਡਾਂ ਹੁਣ 23 ਜੁਲਾਈ ਤੋਂ ਅੱਠ ਅਗਸਤ 2021 ਤੱਕ ਕਰਵਾਈਆਂ ਜਾਣਗੀਆਂ।
ਉਲੰਪਿਕ ਆਰਗੇਨਾਈਜਿ਼ੰਗ ਕਮੇਟੀ ਦੇ ਮੁਖੀ ਯੋਸ਼ਿਰੋ ਮੋਰੀ ਨੇ ਕੱਲ੍ਹ ਕਿਹਾ ਸੀ ਕਿ ਕੋਰੋਨਾ ਵਾਇਰਸ ਦੇ ਕਾਰਨ 2021 ਤੱਕ ਮੁਲਤਵੀ ਕੀਤੀਆਂ ਟੋਕੀਓ ਓਲੰਪਿਕ ਲਈ ਨਵੀਆਂ ਮਿਤੀਆਂ ਦਾ ਐਲਾਨ ਇਸੇ ਹਫਤੇ ਕੀਤਾ ਜਵੇਗਾ, ਪਰ ਇਸ ਤੋਂ ਕੁਝ ਘੰਟੇ ਬਾਅਦ ਖਬਰ ਆ ਗਈ ਕਿ ਟੋਕੀਓ ਓਲੰਪਿਕ ਦਾ ਆਯੋਜਨ 23 ਜੁਲਾਈ ਤੋਂ ਅੱਠ ਅਗਸਤ 2021 ਤੱਕ ਹੋਵੇਗਾ। ਇਹ ਓਲੰਪਿਕ ਕਰਵਾਉਣ ਦੇ ਮਿਥੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਦਾ ਦਿਨ ਹੈ। ਟੋਕੀਓ ਓਲੰਪਿਕ ਖੇਡਾਂ ਇਸ ਸਾਲ 24 ਜੁਲਾਈ ਤੋਂ ਸ਼ੁਰੂ ਹੋਣੀਆਂ ਸਨ ਅਤੇ ਇਸ ਦੀ ਸਮਾਪਤੀ ਨੌਂ ਅਗਸਤ ਨੂੰ ਹੋਣੀ ਸੀ, ਪਰ 2021 ਨੂੰ ਇਸ ਨੂੰ 23 ਜੁਲਾਈ ਤੋਂ ਅੱਠ ਅਗਸਤ ਤੱਕ ਕਰਵਾਇਆ ਜਾਵੇਗਾ। ਆਧੁਨਿਕ ਓਲੰਪਿਕ ਦੇ 124 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਸੀ, ਜਦੋਂ ਖੇਡਾਂ ਨੂੰ ਮੁਲਤਵੀ ਕੀਤਾ ਗਿਆ। ਜਾਪਾਨ ਨੇ ਇਨ੍ਹਾਂ ਖੇਡਾਂ ਦੀਆਂ ਤਿਆਰੀਆਂ ਤਕਰੀਬਨ 13 ਅਰਬ ਡਾਲਰ ਖਰਚ ਕੀਤੇ ਹਨ ਅਤੇ ਘਰੇਲੂ ਸਪਾਂਸਰਾਂ ਤੋਂ ਤਿੰਨ ਅਰਬ ਇਕੱਠੇ ਕੀਤੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ