Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਰੰਧਾਵਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ: ਵਿਸਾਖੀ ਮੌਕੇ ਸਿੱਖ ਸੰਗਤ ਨੂੰ ਇਕੱਤਰ ਨਾ ਹੋਣ ਦਾ ਸੰਦੇਸ਼ ਦਿੱਤਾ ਜਾਵੇ

April 01, 2020 05:40 PM

-ਸਿੱਖ ਸੰਗਤ ਆਪੋ-ਆਪਣੀ ਥਾਂ `ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਤੇ ਲੋੜਵੰਦਾਂ ਦੀ ਮੱਦਦ ਕਰੇ


ਚੰਡੀਗੜ੍ਹ, 1 ਅਪਰੈਲ (ਪੋਸਟ ਬਿਊਰੋ): ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹੋਏ ਵਿਸਾਖੀ ਮੌਕੇ ਇਕੱਠ ਨਾ ਕਰਨ ਲਈ ਕਹਿਣ। ਉਨ੍ਹਾਂ ਕਿਹਾ ਕਿ ਕੋਵਿਡ-19 ਸੰਕਟ ਦੇ ਚੱਲਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਹਤਿਹਾਤ ਵਜੋਂ ਸਰੀਰਕ ਵਿੱਥ ਨੂੰ ਜ਼ਰੂਰੀ ਬਣਾਏ ਰੱਖਣਾ ਹੀ ਇਸ ਖਤਰਨਾਕ ਮਹਾਂਮਾਰੀ ਦਾ ਇਕੋ-ਇਕ ਇਲਾਜ ਤੇ ਪਰਹੇਜ਼ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਰੰਧਾਵਾ ਨੇ ਜਥੇਦਾਰ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ, ''ਆਪ ਜੀ ਭਲੀਭਾਂਤ ਜਾਣੂੰ ਹੋ ਕੇ ਕੁੱਲ ਲੋਕਾਈ ਇਸ ਵੇਲੇ ਜਾਨਲੇਵਾ ਰੋਗ ਕੋਰੋਨਾ ਵਾਇਰਸ ਦੇ ਸੰਕਟ ਵਿਚੋਂ ਗੁਜ਼ਰ ਰਹੀ ਹੈ। ਇਹ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਇਹ ਰੋਗ ਮਨੁੱਖ ਨਾਲ ਮਨੁੱਖ ਦੇ ਸੰਪਰਕ ਤੋਂ ਹੋਰ ਵੱਧ ਪੈਰ ਪਸਾਰਦਾ ਹੈ। ਆਪ ਜੀ ਜਾਣੂੰ ਹੋ ਕੇ ਕੁਝ ਦਿਨਾਂ ਬਾਅਦ ਖਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਤਿਉਹਾਰ ਆ ਰਿਹਾ ਹੈ ਜਿਸ ਦੌਰਾਨ ਸੰਗਤ ਪਾਵਨ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਦੀ ਹੈ। ਇਸ ਵਾਰ ਹਾਲਾਤ ਅਜਿਹੇ ਬਣੇ ਹੋਏ ਨੇ ਕਿ ਸੰਗਤ ਦੇ ਇਕੱਤਰ ਹੋਣ ਤੋਂ ਬਚਿਆ ਜਾਣਾ ਚਾਹੀਦਾ ਹੈ।''
ਰੰਧਾਵਾ ਨੇ ਨਿਮਾਣੇ ਸਿੱਖ ਵਜੋਂ ਜਥੇਦਾਰ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ, ''ਆਪ ਜੀ ਨੂੰ ਬੇਨਤੀ ਹੈ ਕਿ ਹਮੇਸ਼ਾ ਵਾਂਗ ਕੌਮੀ ਦੀ ਅਗਵਾਈ ਕਰਦੇ ਹੋਏ ਆਪ ਸਿੱਖ ਕੌਮ ਨੂੰ ਇਸ ਵਾਰ ਇੱਕਤਰ ਨਾ ਹੋਣ ਅਤੇ ਆਪਣੇ ਘਰਾਂ ਵਿੱਚ ਰਹਿ ਕੇ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਦੋ ਡੰਗ ਦੀ ਰੋਟੀ ਤੋਂ ਮੁਥਾਜ ਲੋਕਾਂ ਦੀ ਸਹਾਇਤਾ ਕਰਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੰਦੇਸ਼ ਦਿਓ ਤਾਂ ਕਿ ਮਨੁੱਖਤਾ ਨੂੰ ਇਸ ਸੰਕਟ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।''

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ