Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਆਸ਼ੂ ਵਲੋਂ ਚਿਤਾਵਨੀ 'ਜਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਤੇ ਕੀਤੀ ਜਾਵੇਗੀ ਸਖਤ ਕਾਰਵਾਈ

April 01, 2020 05:49 PM

ਚੰਡੀਗੜ੍ਹ, 1 ਅਪ੍ਰੈਲ (ਪੋਸਟ ਬਿਊਰੋ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਧ ਕੀਮਤ ਵਸੂਲ ਕੇ ਜਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਤੇ ਛਾਪਾ ਮਾਰਨ ਦੀ ਕਾਰਵਾਈ ਵਿਚ ਹੋਰ ਤੇਜੀ ਲਿਆਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ 19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ।
ਆਸ਼ੂ ਨੇ ਵਿਭਾਗ ਦੇ ਜ਼ਿਲ੍ਹਿਆਂ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਗਏ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਨਾਪਤੋਲ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਛਾਪਾ ਮਾਰੀ ਵਿਚ ਨਾਲ ਸ਼ਾਮਲ ਕਰਨ ।
ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ 15 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 35000 ਦੇ ਜੁਰਮਾਨੇ ਕੀਤੇ ਗਏ ਹਨ । ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰ ਅਤੇ ਕਰਿਆਨੇ ਦੀਆ 10 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 85000 ਦੇ ਜੁਰਮਾਨੇ ਕੀਤੇ ਗਏ ਹਨ ਜਦਕਿ ਕਪੂਰਥਲਾ ਵਿੱਚ ਇਕ ਕਰਿਆਨੇ ਵਾਲੇ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿਤਰਾ ਨੇ ਸਰਕਾਰ ਦੀਆਂ ਜਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜਾਂ ਦੇ ਭਾਅ ਐਮ.ਆਰ. ਪੀ. ਅਨੁਸਾਰ ਜਾਂ ਉਸ ਤੋਂ ਘੱਟ ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਜੇ ਕਿਸੇ ਖਪਤਕਾਰ ਨੇ ਜਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ