Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਨਰਸਿੰਗ ਹੋਮਜ਼ ਦੇ ਵਰਕਰਜ਼ ਨੂੰ ਨਹੀਂ ਮਿਲ ਰਿਹਾ ਪ੍ਰੋਟੈਕਟਿਵ ਗੇਅਰ

April 01, 2020 05:52 PM

ਟੋਰਾਂਟੋ, 1 ਅਪਰੈਲ (ਪੋਸਟ ਬਿਊਰੋ) : ਕੋਵਿਡ-19 ਕਾਰਨ ਮੌਤ ਦੇ ਐਨ ਨੇੜੇ ਪਹੁੰਚੇ ਲੋਕਾਂ ਦੀ ਦੇਖਭਾਲ ਵਿੱਚ ਲੱਗੀ ਇੱਕ ਪਰਸਨਲ ਸਪੋਰਟ ਵਰਕਰ ਦਾ ਕਹਿਣਾ ਹੈ ਕਿ ਆਊਟਬ੍ਰੇਕ ਨੂੰ ਰੋਕਣ ਲਈ ਉਸ ਨੂੰ ਤੇ ਉਸ ਦੇ ਕੁਲੀਗਜ਼ ਨੂੰ ਸਹੀ ਪ੍ਰੋਟੈਕਟਿਵ ਸਾਜ਼ੋ ਸਮਾਨ ਵੀ ਨਹੀਂ ਦਿੱਤਾ ਗਿਆ।
ਵ੍ਹਿਸਲਬਲੋਅਰ, ਜਿਸ ਦਾ ਨਾਂ ਜੂਲੀ ਦੱਸਿਆ ਜਾਂਦਾ ਹੈ, ਨੇ ਆਖਿਆ ਕਿ ਇਹ ਸਮਸਿਆ ਪ੍ਰੋਟੈਕਟਿਵ ਗੇਅਰ, ਜਿਵੇਂ ਕਿ ਮਾਸਕਸ ਆਦਿ, ਦੀ ਕਮੀ ਦੀ ਨਹੀਂ ਹੈ ਸਗੋਂ ਚਿੰਤਾ ਦੀ ਗੱਲ ਇਹ ਹੈ ਕਿ ਕਿਤੇ ਇਸ ਸਾਜੋ਼ ਸਮਾਨ ਵਿੱਚ ਕੋਈ ਕਮੀ ਨਾ ਆ ਜਾਵੇ ਇਸ ਲਈ ਇਸ ਨੂੰ ਸਟੋਰ ਕਰਕੇ ਰੱਖਿਆ ਜਾ ਰਿਹਾ ਹੈ। ਜੂਲੀ ਨੇ ਆਖਿਆ ਕਿ ਇਹ ਸਾਰਾ ਸਮਾਨ ਉੱਥੇ ਹੀ ਮੌਜੂਦ ਹੈ ਤੇ ਉਨ੍ਹਾਂ ਨੇ ਇਸ ਨੂੰ ਬੇਸਮੈਂਟ ਵਿੱਚ ਤਾਲਾਬੰਦ ਕਰਕੇ ਰੱਖਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਨੂੰ ਬਚਾਅ ਕੇ ਰੱਖ ਰਹੇ ਹਨ। ਉਸ ਨੇ ਦੱਸਿਆ ਕਿ ਉਸ ਨੂੰ ਕਿਸੇ ਅਜਿਹੇ ਵਿਅਕਤੀ ਨੂੰ ਮਾਸਕ ਪੁਆਉਣ ਨਹੀਂ ਦਿੱਤਾ ਜਾਂਦਾ ਜਿਸ ਨੂੰ ਘੰਘ ਹੋਵੇ।
ਇੱਥੇ ਦੱਸਣਾ ਬਣਦਾ ਹੈ ਕਿ ਦੇਸ ਭਰ ਵਿੱਚ ਆਊਟਬ੍ਰੇਕ ਹੋਣ ਦੀ ਸੂਰਤ ਵਿੱਚ ਲਾਂਗ ਟਰਮ ਕੇਅਰ ਫੈਸਿਲਿਟੀਜ਼ ਘਾਤਕ ਹੀ ਸਿੱਧ ਹੋਈਆਂ ਹਨ। ਜੂਲੀ ਨੇ ਆਖਿਆ ਕਿ ਉਸ ਨੂੰ ਡਰ ਹੈ ਕਿ ਫੇਸ ਮਾਸਕ ਤੋਂ ਬਿਨਾਂ ਉਹ ਸੁੱਤੇ ਸਿਧ ਹੀ ਵਾਇਰਸ ਇਕ ਰੈਜ਼ੀਡੈਂਟ ਤੋਂ ਦੂਜੇ ਤਕ ਫੈਲਾਈ ਜਾ ਰਹੀ ਹੈ। 60,000 ਹੈਲਥਕੇਅਰ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਐਸਈਆਈਯੂ ਹੈਲਥਕੇਅਰ ਦੇ ਪ੍ਰੈਜ਼ੀਡੈਂਟ ਸਰਲੀਨ ਸਟੀਵਾਰਟ ਨੇ ਆਖਿਆ ਕਿ ਲਾਂਗ ਟਰਮ ਕੇਅਰ ਹੋਮਜ਼ ਵਿ਼ਚ ਕੰਮ ਕਰਨ ਵਾਲਿਆਂ ਲਈ ਉਹ ਚਿੰਤਤ ਹਨ।
ਜਿ਼ਕਰਯੋਗ ਹੈ ਕਿ ਓਨਟਾਰੀਓ ਵਿੱਚ ਇਹ ਨਿਰਦੇਸ਼ ਹਨ ਕਿ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ ਜਾਂ ਪੀਪੀਈ ਸਿਰਫ ਉਸ ਸਮੇਂ ਹੀ ਕਿਸੇ ਵਿਅਕਤੀ ਨੂੰ ਮੁਹੱਈਆ ਕਰਵਾਏ ਜਾਣ ਜਦੋਂ ਉਸ ਦੇ ਮਾਮਲੇ ਦੀ ਪੁਸ਼ਟੀ ਹੋ ਜਾਵੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ