Welcome to Canadian Punjabi Post
Follow us on

28

March 2024
 
ਕੈਨੇਡਾ

ਵੇਜ ਸਬਸਿਡੀ ਪ੍ਰੋਗਰਾਮ ਨੂੰ ਮਨਜ਼ੂਰ ਕਰਵਾਉਣ ਲਈ ਸੱਦੀ ਜਾਵੇਗੀ ਪਾਰਲੀਆਮੈਂਟ

April 01, 2020 05:53 PM

ਓਟਵਾ, 1 ਅਪਰੈਲ (ਪੋਸਟ ਬਿਊਰੋ) : ਫੈਡਰਲ ਸਰਕਾਰ ਦੇ ਐਮਰਜੰਸੀ ਵੇਜ ਸਬਸਿਡੀ ਪ੍ਰੋਗਰਾਮ ਦੇ ਹੋਰ ਵੇਰਵੇ ਅੱਜ ਕੈਨੇਡੀਅਨਾਂ ਨੂੰ ਮਿਲ ਜਾਣਗੇ। ਇਹ ਵਾਅਦੇ ਤੋਂ ਇਕ ਦਿਨ ਬਾਅਦ ਹੋਵੇਗਾ।
ਵਿੱਤ ਮੰਤਰੀ ਬਿੱਲ ਮੌਰਨਿਊ ਤੇ ਸਮਾਲ ਬਿਜ਼ਨਸ ਮੰਤਰੀ ਮੈਰੀ ਐਨਜੀ ਵੱਲੋਂ ਮੰਗਲਵਾਰ ਨੂੰ ਇਸ ਸਬੰਧ ਵਿੱਚ ਨਿਊਜ਼ ਕਾਨਫਰੰਸ ਕੀਤੀ ਜਾਣੀ ਸੀ ਪਰ ਬਾਅਦ ਵਿੱਚ ਇਸ ਨੂੰ ਰੱਦ ਕਰ ਦਿਤਾ ਗਿਆ। ਇਨ੍ਹਾਂ ਮੰਤਰੀਆਂ ਦੇ ਨਾਲ ਨਾਲ ਇਨੋਵੇਸ਼ਨ ਮੰਤਰੀ ਨਵਦੀਪ ਬੈਂਸ ਵੱਲੋਂ ਵੀ ਇਸ ਪ੍ਰੋਗਰਾਮ ਨੂੰ ਵਿਸਥਾਰ ਪੂਰਬਕ ਦੱਸਣ ਦੀ ਕੋਸਿ਼ਸ਼ ਕੀਤੀ ਜਾਵੇਗੀ। ਕੋਵਿਡ-19 ਕਾਰਨ ਦੇਸ਼ ਭਰ ਵਿੱਚ ਤਬਾਹ ਹੋਏ ਕਾਰੋਬਾਰਾਂ ਕਾਰਨ ਲੋਕਾਂ ਦੀਆਂ ਖੁੱਸੀਆਂ ਨੌਕਰੀਆਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।
ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਐਲਾਨ ਵਿੱਚ ਹੋਣ ਵਾਲੀ ਦੇਰ ਦਾ ਵੱਡਾ ਕਾਰਨ ਹਰ ਤਰ੍ਹਾਂ ਦੀ ਕਮੀ ਪੇਸ਼ੀ ਨੂੰ ਦੂਰ ਕਰਨਾ ਹੋ ਸਕਦਾ ਹੈ ਕਿਉਂਕਿ ਆਮ ਹਾਲਾਤ ਵਿੱਚ ਅਜਿਹੇ ਪ੍ਰੋਗਰਾਮ ਨੂੰ ਐਲਾਨਣ ਵਾਸਤੇ ਤਿਆਰੀ ਲਈ ਹੀ ਕਈ ਮਹੀਨਿਆਂ ਦਾ ਸਮਾਂ ਲੱਗ ਸਕਦਾ ਹੈ। ਇਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਐਲਾਨਣ ਵਿੱਚ ਇਸ ਲਈ ਵੀ ਦੇਰ ਹੋ ਸਕਦੀ ਹੈ ਕਿ ਵੇਜ ਸਬਸਿਡੀ ਪ੍ਰੋਗਰਾਮ ਨੂੰ ਅਧਿਕ੍ਰਤ ਕਰਨ ਲਈ ਬਿੱਲ ਪਾਸ ਕਰਨ ਵਾਸਤੇ ਕਿਤੇ ਪਾਰਲੀਆਮੈਂਟ ਦੁਬਾਰਾ ਨਾ ਸੱਦਣੀ ਪਵੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ