Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਾਰਤ ਸਰਕਾਰ ਨੇ ਕਿਹਾ: ਕੋਰੋਨਾ ਵਾਇਰਸ ਦੇ ਕੰਟਰੋਲ ਵਿੱਚ ਫਰਜ਼ੀ ਖਬਰਾਂ ਸਭ ਤੋਂ ਵੱਡਾ ਅੜਿੱਕਾ

April 02, 2020 08:20 AM

ਨਵੀਂ ਦਿੱਲੀ, 1 ਅਪ੍ਰੈਲ (ਪੋਸਟ ਬਿਊਰੋ)- ਭਾਰਤ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਇਸ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ, ਪਰ ਇਸ ਸਮੇਂ ਫਰਜ਼ੀ ਖਬਰਾਂ ਇੱਕੋ-ਇੱਕ ਸਭ ਤੋਂ ਵੱਡਾ ਅੜਿੱਕਾ ਬਣੀਆਂ ਹੋਈਆਂ ਹਨ।
ਸੁਪਰੀਮ ਕੋਰਟ ਵਿੱਚ ਕੇਂਦਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੁੱਕੇ ਕਦਮਾਂ ਬਾਰੇ ਐਫੀਡੇਵਿਟ ਪੇਸ਼ ਕੀਤਾ ਹੈ, ਜਿਸ ਨਾਲ ਅਦਾਲਤ ਵਿੱਚ ਪੇਸ਼ ਸਟੇਟਸ ਰਿਪੋਰਟ ਵਿੱਚ ਸਰਕਾਰ ਨੇ ਕਿਹਾ ਕਿ ਉਸ ਨੇ ਜਾਂਚ ਦੀ ਸਮਰੱਥਾ ਵਧਾਈ ਹੈ ਅਤੇ ਮਹਾਮਾਰੀ ਨੂੰ ਦੇਸ਼ ਵਿੱਚ ਫੈਲਣ ਤੋਂ ਰੋਕਣ ਦੇ ਯਤਨਾਂ ਲਈ ਕਿਸੇ ਵੀ ਐਮਰਜੈਂਸੀ ਹਾਲਤ ਦਾ ਸਾਹਮਣਾ ਕਰਨ ਲਈ 40000 ਵੈਂਟੀਲੇਟਰ ਖਰੀਦਣ ਦਾ ਆਰਡਰ ਵੀ ਦਿੱਤਾ ਹੈ। ਇਸ ਰਿਪੋਰਟ ਮੁਤਾਬਕ ਚੁਣੌਤੀ ਦੇ ਮੁਕਾਬਲੇ ਵਿੱਚ ਸਭ ਤੋਂ ਵੱਡਾ ਅੜਿੱਕਾ ਜਾਣਬੁੱਝ ਕੇ ਜਾਂ ਅਣਜਾਣੇ ਵਿੱਚ ਚਲਾਈਆਂ ਜਾਂਦੀਆਂ ਫਰਜ਼ੀ ਖਬਰਾਂ ਜਾਂ ਅਜਿਹੀ ਸਮੱਗਰੀ ਹੈ ਜਿਹੜੀ ਲੋਕਾਂ ਅੰਦਰ ਡਰ ਅਤੇ ਦਹਿਸ਼ਤ ਪੈਦਾ ਕਰਨ ਦੇ ਸਮਰੱਥ ਹੈ।
ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਸਿਹਤ ਮੰਤਰਾਲੇ ਵਿੱਚ ਜਾਇੰਟ ਸੈਕਟਰੀ ਪੱਧਰ ਦੇ ਅਫਸਰ ਦੀ ਅਗਵਾਈ ਹੇਠ ਕਮੇਟੀ ਬਣਾਵੇਗੀ, ਜਿਸ ਵਿੱਚ ਡਾਕਟਰ ਸ਼ਾਮਲ ਕੀਤੇ ਜਾਣਗੇ ਜਿਹੜੇ ਨਾਗਰਿਕਾਂ ਦੇ ਹਰ ਸਵਾਲ ਦਾ ਜਵਾਬ ਦੇਣਗੇ ਅਤੇ ਕੋਰੋਨਾ ਬਾਰੇ ਸਹੀ ਤੇ ਅਸਲ ਤੱਥ ਪੇਸ਼ ਕਰਨਗੇ। ਕੇਂਦਰ ਨੇ 21 ਦਿਨਾਂ ਦੇ ਲਾਕਡਾਊਨ ਅਤੇ ਕੋਰੋਨਾ ਵਾਇਰਸ ਦੇ ਡਰ ਕਾਰਨ ਮਜ਼ਦੂਰਾਂ ਦੀ ਹਿਜਰਤ ਬਾਰੇ ਦੋ ਜਨਹਿਤ ਪਟੀਸ਼ਨਾਂ 'ਤੇ ਅਦਾਲਤ ਵੱਲੋਂ ਕੀਤੀ ਹਦਾਇਤ ਉੱਤੇ ਇਹ ਸਥਿਤੀ ਰਿਪੋਰਟ ਪੇਸ਼ ਕੀਤੀ ਹੈ। ਰਿਪੋਰਟ ਮੁਤਾਬਕ ਕੇਂਦਰ ਨੇ 22 ਮਾਰਚ ਤੋਂ ਸਭ ਅੰਤਰਰਾਸ਼ਟਰੀ ਉਡਾਣਾਂ ਬੰਦ ਕਰ ਦਿੱਤੀਆਂ ਸਨ ਅਤੇ ਯਾਤਰੀਆਂ ਦੀ ਥਰਮਲ ਸਕੈਨਿੰਗ ਸ਼ੁਰੂ ਕੀਤੀ ਅਤੇ ਹੋਰ ਕਈ ਉਪਾਅ ਕੀਤੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼