Welcome to Canadian Punjabi Post
Follow us on

28

March 2024
 
ਭਾਰਤ

ਭਾਰਤ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ ਛੇ ਸੌ ਕੇਸ ਹੋਰ ਵਧੇ, 58 ਲੋਕਾਂ ਦੀ ਮੌਤ

April 02, 2020 08:38 AM

ਨਵੀਂ ਦਿੱਲੀ, 1 ਅਪਰੈਲ, (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ ਸਿਰਫ ਇੱਕ ਦਿਨ ਵਿੱਚ 601 ਹੋਰ ਕੇਸ ਪਤਾ ਲੱਗਣ ਦੇ ਨਾਲ ਕੁੱਲ ਕੇਸਾਂ ਦੀ ਗਿਣਤੀ ਦੋ ਹਜ਼ਾਰ ਤੋਂ ਵਧ ਗਈ ਹੈ ਤੇ ਮੌਤਾਂ ਦੀ ਗਿਣਤੀ 58 ਨੂੰ ਪਹੁੰਚ ਗਈ ਹੈ, ਜਿਸ ਕਾਰਨ ਸਰਕਾਰ ਬਿਮਾਰੀ ਨੂੰ ਰੋਕਣ ਦੇ ਯਤਨ ਤੇਜ਼ ਕਰ ਰਹੀ ਹੈ। ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਅੱਜ ਦੂਸਰੀ ਮੌਤ ਮੇਰਠ ਮੇਡੀਕਲ ਕਾਲਜ ਵਿੱਚ ਭਰਤੀ 72 ਸਾਲਾ ਬਜ਼ੁਰਗ ਦੀ ਹੋਈ ਹੈ। ਉਹ ਮਹਾਰਾਸ਼ਟਰ ਦੇ ਅਮਰਾਵਤੀ ਤੋਂ ਆਏ ਕੋਰੋਨਾ ਤੋਂ ਪੀੜਤ ਨੌਜਵਾਨ ਦਾ ਸਹੁਰਾ ਸੀ। ਪਹਿਲਾਂ ਗੋਰਖਪੁਰ ਵਿੱਚ ਇਕ ਮੌਤ ਹੋਈ ਸੀ। ਇਸ ਰਾਜ ਵਿੱਚ ਅੱਜ ਤਕ 105 ਕੇਸ ਪਤਾ ਲੱਗੇ ਹਨ।
ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਭਾਰਤ ਵਿੱਚ ਅੱਜ ਤਕ ਕੋਰੋਨਾ ਵਾਇਰਸ ਦੇ ਦੋ ਹਜ਼ਾਰ ਤੋਂ ਵੱਧ ਕੇਸ ਹੋ ਚੁੱਕੇ ਹਨ। ਇਸ ਦੌਰਾਨ 58 ਦੀ ਮੌਤ ਹੋ ਚੁੱਕੀ ਹੈ। ਇਸ ਮਹਾਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਵਿੱਚ ਮਾਰ ਪਈ ਹੈ, ਜਿੱਥੇ ਕੇਸਾਂ ਦੀ ਗਿਣਤੀ 335 ਹੋ ਚੁੱਕੀ ਤੇ 17 ਮੌਤਾਂ ਹੋ ਚੁੱਕੀਆਂ ਹਨ। ਅੱਜ ਬੁੱਧਵਾਰ ਨੂੰ ਕੋਰੋਨਾ ਦੇ ਕਾਰਨ ਮੁੰਬਈ ਵਿੱਚ 5 ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਕੇਰਲਾ ਵਿੱਚ ਸਭ ਤੋਂ ਵੱਧ ਮਾੜਾ ਪ੍ਰਭਾਵ ਪਿਆ ਹੈ। ਓਥੇ ਵੀ ਕੇਸਾਂ ਦੀ ਗਿਣਤੀ ਤਿੰਨ ਸੌ ਦੇ ਕਰੀਬ ਪਹੁੰਚ ਚੁੱਕੀ ਹੈ, ਪਰ ਮੌਤ ਹਾਲੇ ਇੱਕੋ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ