Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਕੋਰੋਨਾ ਦੇ ਕਾਰਨ ਤਬਲੀਗੀ ਮਰਕਜ਼ ਵਾਲਿਆਂ ਦੇ ਖਿਲਾਫ ਸਖ਼ਤੀ ਸ਼ੁਰੂ

April 02, 2020 08:40 AM

ਨਵੀਂ ਦਿੱਲੀ, 1 ਅਪਰੈਲ, (ਪੋਸਟ ਬਿਊਰੋ)- ਦਿੱਲੀ ਦੇ ਹਜ਼ਰਤ ਨਿਜਾਮੂਦੀਨ ਵਾਲੇ ਤਬਲੀਗੀ ਮਰਕਜ ਤੋਂ ਇਸ ਜਮਾਤ ਦੇ ਲੋਕਾਂ ਨੂੰ ਕੱਢਣ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਖ-ਵੱਖ ਰਾਜਾਂ ਵਿਚ ਗਏ ਉਨ੍ਹਾਂ ਦੀ ਜਮਾਤ ਦੇ ਲੋਕਾਂ ਦੀ ਤਲਾਸ਼ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਤਬਲੀਗ ਦੇ ਕਈ ਲੋਕਾਂ ਵਿੱਚ ਕੋਰੋਨਾ ਵਾਇਰਸ ਪਾਜਿ਼ਟਿਵ ਨਿਕਲਿਆ ਹੈ।
ਭਾਰਤ ਦੇ ਕੈਬਨਿਟ ਸੈਕਟਰੀ ਰਾਜੀਵ ਗੌਬਾ ਨੇ ਅੱਜ ਦੇਸ਼ ਦੇ ਸਾਰੇ ਰਾਜਾਂ ਦੇ ਪੁਲਿਸ ਮੁਖੀਆਂ (ਡੀ ਜੀ ਪੀਜ਼) ਤੇ ਚੀਫ ਸੈਕਟਰੀਆਂ ਨੂੰ ਤਬਲੀਗੀ ਜਮਾਤ ਦਾ ਕੇਸ ਛੇਤੀ ਵੇਖਣ ਨੂੰ ਕਿਹਾ ਹੈ। ਇਸ ਜਮਾਤ ਦੇ ਕਾਰਨ ਪਿਛਲੇ 24 ਘੰਟਿਆਂ ਵਿਚ ਕੋਰੋਨਾ ਨਾਲ ਪੀੜਤ 376 ਨਵੇਂ ਮਰੀਜ਼ ਪਤਾ ਲੱਗੇ ਹਨ। ਰਾਜੀਵ ਗੌਬਾ ਨੇ ਰਾਜਾਂ ਸਰਕਾਰ ਨੂੰ ਕਿਹਾ ਹੈ ਕਿ ਜਮਾਤ ਦੇ ਲੋਕਾਂ ਦੀ ਜੰਗੀ ਪੱਧਰ ਉੱਤੇ ਖੋਜ ਕਰ ਕੇ ਉਨ੍ਹਾਂ ਨੂੰ ਬਾਕੀ ਲੋਕਾਂ ਤੋਂ ਵੱਖ ਕਰਨਾ ਜ਼ਰੂਰੀ ਹੈ, ਵਰਨਾ ਅੱਜ ਤਕ ਕੀਤੀਆਂ ਸਭ ਕੋਸ਼ਿਸ਼ਾਂ ਉੱਤੇ ਪਾਣੀ ਫਿਰ ਸਕਦਾ ਹੈ। ਉਨ੍ਹਾਂ ਨੇ ਕਈ ਤਬਲੀਗੀਆਂ ਦੇ ਵਿਦੇਸ਼ੀ ਹੋਣ ਤੇ ਟੂਰਿਸਟ ਵੀਜ਼ੇ ਉੱਤੇ ਆਏ ਹੋਣ ਦੇ ਬਾਵਜੂਦ ਧਰਮ ਪ੍ਰਚਾਰ ਵਿਚ ਲੱਗਣ ਦਾ ਹਵਾਲਾ ਦੇ ਕੇ ਸਖਤ ਕਾਰਵਾਈ ਕਰਨ ਲਈ ਕਿਹਾ ਹੈ।
ਵਰਨਣ ਯੋਗ ਹੈ ਕਿ ਤਬਲੀਗੀ ਜਮਾਤ ਦੇ ਲੋਕਾਂ ਦੀ ਅਪਰਾਧਿਕ ਲਾਪਰਵਾਹੀ ਕਾਰਨ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧੇ ਹਨ। ਇਸ ਦੇ ਹਵਾਲੇ ਨਾਲ ਸਿਹਤ ਮੰਤਰਾਲੇ ਦੇ ਜਾਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿਚ ਆਉਣ ਕਰ ਕੇ ਦਿੱਲੀ ਦੇ 18, ਜੰਮੂ-ਕਸ਼ਮੀਰ 23, ਤੇਲੰਗਾਨਾ 20, ਆਂਧਰਾ ਪ੍ਰਦੇਸ਼ 43, ਅੰਡੇਮਾਨ-ਨਿਕੋਬਾਰ ਦੇ ਨੌਂ, ਤਾਮਿਲ ਨਾਡੂ 110 ਤੇ ਪੁਡੂਚੇਰੀ ਵਿੱਚ ਦੋ ਨਵੇਂ ਕੇਸ ਪਤਾ ਲੱਗੇ ਹਨ। ਇਸ ਤੋਂ ਬਿਨਾ ਕਈ ਹੋਰ ਥਾਵਾਂ ਉੱਤੇ ਸੈਂਪਲ ਟੈਸਟ ਕੀਤੇ ਜਾ ਰਹੇ ਹੈ। ਜਿੱਥੇ ਇਹ ਕੇਸ ਮਿਲੇ ਹਨ, ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲਿਆਂ ਦੀ ਪਛਾਣ ਕਰਨ ਲਈ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼