Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਪੰਜਾਬ

ਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ : ਕੈਪਟਨ ਅਮਰਿੰਦਰ ਸਿੰਘ

April 02, 2020 05:36 PM

ਕਾਂਗਰਸ ਵਰਕਿੰਗ ਕਮੇਟੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਸੋਨੀਆ ਗਾਂਧੀ ਨੂੰ ਦਿੱਤਾ ਭਰੋਸਾ


ਚੰਡੀਗੜ੍ਹ, 2 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸਾ ਦਿੱਤਾ ਕਿ ਕੋਵਿਡ-19 ਕਾਰਨ ਲੌਕਡਾੳੂਨ ਦੇ ਮੱਦੇਨਜ਼ਰ ਸੂਬੇ ਵਿੱਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ ਹੈ ਕਿਉਂਕਿ ਉਦਯੋਗਪਤੀਆਂ ਨੂੰ ਇਸ ਨਾਜ਼ੁਕ ਸਮੇਂ ’ਤੇ ਸੂਬੇ ਵਿੱਚ ਅਜਿਹੇ ਸਾਰੇ ਮਜ਼ਦੂਰਾਂ ਨੂੰ ਰੱਖਣ ਲਈ ਆਖਿਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਰਵਾਸੀ ਮਜ਼ਦੂਰਾਂ ਨੂੰ ਰਹਿਣ-ਸਹਿਣ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿਉਂ ਜੋ ਕੌਮੀ ਤਾਲਾਬੰਦੀ ਦੀਆਂ ਬੰਦਿਸ਼ਾਂ ਅਤੇ ਸਰਹੱਦ ਸੀਲ ਕਰ ਦੇਣ ਨਾਲ ਇਹ ਮਜ਼ਦੂਰ ਸੂਬੇ ਨੂੰ ਛੱਡ ਕੇ ਨਹੀਂ ਜਾ ਸਕੇ ਸਨ।
ਕਾਂਗਰਸ ਪ੍ਰਧਾਨ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਹ ਮੁੱਦਾ ਉਠਾਇਆ ਤਾਂ ਕਿ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸੰਕਟ ਦੀ ਇਸ ਘੜੀ ਵਿੱਚ ਮਜ਼ਬੂਤ ਰੋਲ ਅਦਾ ਕਰਨ ਵਾਸਤੇ ਪਾਰਟੀ ਲਈ ਰਣਨੀਤੀ ਘੜੀ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੇ ਉੱਤਰ ਪ੍ਰਦੇਸ਼ ਅਤੇ ਬਿਹਾਰ ਵਾਪਸ ਜਾਣ ਨਾਲ ਪੈਦਾ ਹੋਏ ਮਸਲੇ ਨੂੰ ਸੁਲਝਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨਾਂ ਕਿਹਾ ਕਿ ਸਮੇਂ ਸਿਰ ਦਖ਼ਲ ਦੇਣ ਨਾਲ ਮਸਲਾ ਨਿਪਟਾ ਲਿਆ ਗਿਆ ਅਤੇ ਇਨਾਂ ਦੇ ਭੋਜਨ ਅਤੇ ਰਹਿਣ-ਸਹਿਣ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਕਿਸਾਨਾਂ ਲਈ ਢੁਕਵੇਂ ਪ੍ਰਬੰਧਾਂ ’ਤੇ ਸੋਨੀਆ ਗਾਂਧੀ ਵੱਲੋਂ ਜ਼ਾਹਰ ਕੀਤੀ ਫਿਕਰਮੰਦੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਸਮਾਜਿਕ ਵਿੱਥ ਦੀ ਸਖਤੀ ਨਾਲ ਪਾਲਣ ਦੇ ਨਾਲ-ਨਾਲ ਨਿਰਵਿਘਨ ਖੇਤੀ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਕਣਕ ਦੇਰੀ ਨਾਲ ਲਿਆਉਣ ਅਤੇ ਖਰੀਦ ਕਰਨ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਸੋਨੀਆ ਗਾਂਧੀ ਨੂੰ ਪੰਜਾਬ ਦੀਆਂ ਮੌਜੂਦਾ ਸਥਿਤੀਆਂ ਜਿੱਥੇ ਵੱਡੀ ਗਿਣਤੀ ਵਿੱਚ ਪਰਵਾਸੀ ਭਾਰਤੀਆਂ ਦੀ ਵਸੋਂ ਹੈ, ਤੋਂ ਜਾਣੂੰ ਕਰਵਾਉਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਹੁਣ ਤੱਕ ਸਖਤ ਨਿਗਰਾਨੀ ਅਤੇ ਖੋਜਣ ਦੇ ਤਰੀਕਿਆਂ ਸਦਕਾ ਇਸ ਮਹਾਮਾਰੀ ਨੂੰ ਕਾਬੂ ਪਾਉਣ ਵਿੱਚ ਸਫਲ ਰਿਹਾ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਮਈ ਜਾਂ ਜੂਨ ਮਹੀਨੇ ਤੱਕ ਇਸ ਮਹਾਮਾਰੀ ਦੇ ਵੱਡੇ ਅਨੁਪਾਤ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਦਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਿਰੰਤਰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੰਪਰਕ ਵਿੱਚ ਹੈ ਅਤੇ ਆਈ.ਸੀ.ਐਮ.ਆਰ. ਅਤੇ ਮੰਤਰਾਲੇ ਵੱਲੋਂ ਜਾਰੀ ਪ੍ਰੋਟੋਕੋਲ ਦੀ ਪਾਲਣਾ ਕਰ ਰਿਹਾ ਹੈ।
ਸੂਬੇ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕੇਂਦਰੀ ਵਰਕਿੰਗ ਕਮੇਟੀ ਨੂੰ ਦੱਸਿਆ ਕਿ ਸੂਬੇ ਨੂੰ ਜੀ.ਐਸ.ਟੀ. ਦਾ ਕੇਂਦਰ ਤੋਂ ਹਿੱਸਾ ਹਾਲੇ ਹਾਸਲ ਨਹੀਂ ਹੋਇਆ ਜਿਸ ਨਾਲ ਗੰਭੀਰ ਵਿੱਤੀ ਔਕੜਾਂ ਪੈਦਾ ਹੋ ਰਹੀਆਂ ਹਨ। ਇਸ ਦੇ ਹਿੱਸੇ ’ਤੇ ਸੂਬਾ ਸਰਕਾਰ ਨੇ ਬੇਘਰਿਆਂ ਤੇ ਗਰੀਬਾਂ ਲਈ ਰਹਿਣ ਤੇ ਖਾਣ ਦੇ ਪ੍ਰਬੰਧ ਸਮੇਤ ਇਸ ਔਕੜ ਵਿੱਚ ਹੋਰ ਉੁਪਾਅ ਕਰਨੇ ਯਕੀਨੀ ਬਣਾਉਣ ਲਈ ਸਾਰੇ ਜ਼ਿਲਿਆਂ ਲਈ 20 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਸਨ।
ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਜਿਨਾਂ ਨੇ ਨਾ ਸਿਰਫ ਕਰਫਿੳੂ ਲਾਗੂ ਕਰਨ ਅਤੇ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਦੀ ਡਿੳੂਟੀ ਨਿਭਾਈ ਹੈ ਬਲਕਿ ਗਰੀਬਾਂ ਤੋਂ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਖਾਸ ਕਰ ਕੇ ਖਾਣੇ ਆਦਿ ਦੀ ਵੰਡ ਵੀ ਕੀਤੀ ਜਾ ਰਹੀ ਹੈ। ਦਿਹਾੜੀਦਾਰਾਂ ਅਤੇ ਗੈਰ ਸੰਗਠਿਤ ਕਾਮਿਆਂ ਨੂੰ ਸੁੱਕਾ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ