Welcome to Canadian Punjabi Post
Follow us on

29

March 2024
 
ਕੈਨੇਡਾ

ਓਨਟਾਰੀਓ ਵਿੱਚ ਕੋਵਿਡ-19 ਦੇ 426 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ

April 02, 2020 05:45 PM

ਟੋਰਾਂਟੋ, 2 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਵਿੱਚ ਕੋਵਿਡ-19 ਮਾਮਲਿਆਂ ਦੀ ਗਿਣਤੀ 2000 ਤੋਂ ਟੱਪ ਗਈ ਹੈ।
ਬੱੁਧਵਾਰ ਨੂੰ ਪ੍ਰੋਵਿੰਸ਼ੀਅਲ ਹੈਲਥ ਅਧਿਕਾਰੀਆਂ ਵੱਲੋਂ ਕੋਵਿਡ-19 ਦੇ 426 ਹੋਰ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਨਾਲ ਓਨਟਾਰੀਓ ਵਿੱਚ ਕੋਵਿਡ-19 ਨਾਲ ਸਬੰਧਤ ਮਾਮਲਿਆਂ ਦੀ ਕੁਲ ਗਿਣਤੀ 2,392 ਤੱਕ ਅੱਪੜ ਗਈ ਹੈ। ਪ੍ਰੋਵਿੰਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 3,135 ਲੋਕਾਂ ਦੀ ਅਜੇ ਵਾਇਰਸ ਸਬੰਧੀ ਜਾਂਚ ਹੋਣੀ ਬਾਕੀ ਹੈ। ਓਨਟਾਰੀਓ ਹੈਲਥ ਅਧਿਕਾਰੀਆਂ ਵਲੋਂ ਦਸਿਆ ਗਿਆ ਕਿ ਹੁਣ ਤਕ ਕੋਵਿਡ-19 ਕਾਰਨ 37 ਲੋਕ ਮਾਰੇ ਜਾ ਚੁਕੇ ਹਨ।
ਪਰ ਬੁੱਧਵਾਰ ਸਵੇਰੇ 10:00 ਵਜੇ ਇਸ ਵਾਇਰਸ ਨਾਲ ਸੰਬਧਤ 68 ਮੌਤਾਂ ਰਿਪੋਰਟ ਕੀਤੀਆਂ ਗਈਆਂ ਜੋ ਕਿ ਪ੍ਰੋਵਿੰਸ ਦੀਆਂ 34 ਪਬਲਿਕ ਹੈਲਥ ਯੂਨਿਟਸ ਵਿਚ ਹੋਈਆਂ। ਪ੍ਰੋਵਿੰਸ ਨੇ ਇਹ ਮੰਨਿਆ ਹੈ ਕਿ ਅੰਕੜਿਆਂ ਵਿਚ ਇਹ ਵਾਧਾ ਘਾਟਾ ਉਨ੍ਹਾਂ ਦੇ ਡਾਟਾਬੇਸ ਵਿੱਚ ਸਹੀ ਜਾਣਕਾਰੀ ਨਾ ਪਾਏ ਜਾਣ ਕਾਰਨ ਹੋਇਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼