Welcome to Canadian Punjabi Post
Follow us on

01

July 2025
 
ਪੰਜਾਬ

ਕੈਪਟਨ ਨੇ ਜੀ.ਐੱਸ.ਟੀ. ਦੇ ਬਕਾਏ ਤੁਰੰਤ ਜਾਰੀ ਕਰਨ ਸੰਬੰਧੀ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

April 02, 2020 05:48 PM

ਚੰਡੀਗੜ੍ਹ, 2 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀ.ਐਸ.ਟੀ. ਦੇ ਬਕਾਇਆ ਪਏ 6752.83 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਹਨਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ -19 ਦੇ ਸੰਕਟ ਕਾਰਨ ਪੈਦਾ ਹੋਈ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਇਹ ਬਕਾਏ ਪਹਿਲ ਦੇ ਅਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ, ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕੋਵਿਡ -19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉਥੇ ਇਸ ਬਕਾਏ ਨੂੰ ਜਾਰੀ ਕਰਨ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ।
ਉਨਾਂ ਕਿਹਾ ਕਿ ਮੁਆਵਜ਼ੇ ਦੇ 6752.83 ਕਰੋੜ ਰੁਪਏ ਦੇ ਬਕਾਏ ਜਾਰੀ ਕਰਨਾ ਇਸ ਬਿਪਤਾ ਦੇ ਪ੍ਰਭਾਵ ਨੂੰ ਘਟਾਉਣ ਦੇ ਨਾਲ-ਨਾਲ ਗਰੀਬਾਂ ਅਤੇ ਲੋੜਵੰਦਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਲਈ ਸਹਾਈ ਹੋਵੇਗਾ।
ਇਸ ਆਫ਼ਤ ਦੇ ਅਸਰ ਨੂੰ ਘਟਾਉਣ ਲਈ ਕੇਂਦਰ ਸਰਕਾਰ ਦੇ ਯਤਨਾਂ ਦੀ ਹਮਾਇਤ ਕਰਦਿਆਂ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਟੈਕਸਾਂ ਨੂੰ ਮੁਲਤਵੀ ਕਰਨਾ ਅਤੇ ਕਾਰਜਪ੍ਰਣਾਲੀ ਜ਼ਿੰਮੇਵਾਰੀਆਂ ਵਿਚ ਢਿੱਲ ਦੇਣਾ ਵਪਾਰ ਅਤੇ ਉਦਯੋਗ ਨੂੰ ਮੋਹਲਤ ਦੇਣ ਦੇ ਨਾਲ-ਨਾਲ ਕੁਝ ਹੱਦ ਤੱਕ ਆਮ ਆਦਮੀ ’ਤੇ ਬੋਝ ਨੂੰ ਵੀ ਘਟਾਏਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ