Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਵਿਦੇਸ਼ਾਂ ਤੋਂ ਪਰਤਣ ਵਾਲੇ ਕੈਨੇਡੀਅਨਾਂ ਰਾਹੀਂ ਵਾਇਰਸ ਫੈਲਣ ਦਾ ਡਰ ਜਿ਼ਆਦਾ ਹੈ : ਟਰੂਡੋ

April 03, 2020 05:48 AM

ਓਟਵਾ, 2 ਅਪਰੈਲ (ਪੋਸਟ ਬਿਊਰੋ) : ਕੋਵਿਡ 19 ਮਹਾਮਾਰੀ ਕਾਰਨ ਵਿਦੇਸ਼ਾਂ ਵਿੱਚ ਫਸੇ ਕੈਨੇਡੀਅਨਾਂ ਨੂੰ ਦੇਸ਼ ਵਾਪਿਸ ਲਿਆਉਣ ਲਈ ਸਰਕਾਰ ਪੂਰਾ ਜ਼ੋਰ ਲਾ ਰਹੀ ਹੈ। ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚੇਤਾਵਨੀ ਦਿੱਤੀ ਕਿ ਉਹ ਪੂਰੇ ਦੇਸ਼ ਲਈ ਖਤਰਾ ਹੋ ਸਕਦੇ ਹਨ।
ਵੀਰਵਾਰ ਨੂੰ ਆਪਣੀ ਰਿਹਾਇਸ਼ਗਾਹ ਦੇ ਬਾਹਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਅਸੀਂ ਬਾਹਰੋਂ ਆਉਣ ਵਾਲੇ ਸਾਰੇ ਲੋਕਾਂ ਲਈ ਇਹ ਯਕੀਨੀ ਬਣਾਵਾਂਗੇ ਕਿ ਉਹ ਚੰਗੀ ਤਰ੍ਹਾਂ ਆਈਸੋਲੇਟ ਹੋਣ। ਪਿਛਲੇ ਦੋ ਕੁ ਹਫਤਿਆਂ ਵਿੱਚ ਕਈ ਕੈਨੇਡੀਅਨ ਵਿਦੇਸ਼ਾਂ ਤੋਂ ਦੇਸ਼ ਪਰਤੇ ਹਨ ਤੇ ਅਜੇ ਕੁੱਝ ਹੋਰ ਵਾਪਿਸ ਆਉਣੇ ਬਾਕੀ ਹਨ। ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸੈ਼ਂਪੇਨ ਨੇ ਇੱਕ ਵੱਖਰੀ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਅੰਦਾਜ਼ਨ 30 ਦੇਸ਼ਾਂ ਤੋਂ 40 ਉਡਾਨਾਂ ੳੱੁਤੇ ਹਜ਼ਾਰਾਂ ਦੀ ਗਿਣਤੀ ਵਿੱਚ ਕੈਨੇਡੀਅਨ ਵਾਪਿਸ ਆ ਚੁੱਕੇ ਹਨ।
ਆਉਣ ਵਾਲੇ ਦਿਨਾਂ ਵਿੱਚ ਕੱੁਝ ਹੋਰ ਉਡਾਨਾ ਰਾਹੀਂ ਕੈਨੇਡੀਅਨਾਂ ਨੂੰ ਪੇਰੂ, ਕੋਲੰਬੀਆ, ਭਾਰਤ, ਪਾਕਿਸਤਾਨ, ਪੋਲੈਂਡ, ਕਿਊਬਾ, ਤ੍ਰਿਨੀਦਾਦ ਤੇ ਟੋਬੈਗੋ ਦੇ ਨਾਲ ਨਾਲ ਵੱਖ ਵੱਖ ਅਫਰੀਕੀ ਦੇਸ਼ਾਂ ਤੋਂ ਕੈਨੇਡਾ ਵਾਪਿਸ ਲਿਆਂਦਾ ਜਾਵੇਗਾ। ਇਨ੍ਹਾਂ ਕੈਨੇਡੀਅਨਾਂ ਨੂੰ 14 ਦਿਨਾਂ ਲਈ ਸੈਲਫ ਆਈਸੋਲੇਸ਼ਨ ਵਿੱਚ ਰਹਿਣਾ ਹੋਵੇਗਾ। ਉਨ੍ਹਾਂ ਨੂੰ ਏਅਰਪੋਰਟ ਤੋਂ ਸਿੱਧਾ ਆਪਣੇ ਘਰਾਂ ਨੂੰ ਜਾਣਾ ਹੋਵੇਗਾ। ਨਾ ਉਹ ਗਰੌਸਰੀ ਦੀ ਸ਼ਾਪਿੰਗ ਲਈ, ਨਾ ਹੀ ਫਾਰਮੇਸੀ ਜਾਂ ਹੋਰਨਾਂ ਜਨਤਕ ਥਾਂਵਾਂ ਉੱਤੇ ਕਿਤੇ ਰੁਕ ਸਕਣਗੇ।
ਜਦੋਂ ਆਊਟਬ੍ਰੇਕ ਪਹਿਲਾਂ ਹੋਈ ਤਾਂ ਟਰੈਵਲ ਹੀ ਵਾਇਰਸ ਦੇ ਫੈਲਣ ਦਾ ਸੱਭ ਤੋਂ ਵੱਡਾ ਸਰੋਤ ਸੀ। ਇੱਕ ਹਫਤੇ ਪਹਿਲਾਂ ਹੀ ਕਮਿਊਨਿਟੀ ਸਪਰੈੱਡ ਵਿੱਚ ਵਾਧਾ ਹੋਇਆ ਹੈ। ਕੈਨੇਡਾ ਦੇ ਚੀਫ ਪਬਲਿਕ ਹੈਲਥ ਅਧਿਕਾਰੀਆਂ ਡਾ. ਥਰੇਸਾ ਟੈਮ ਨੇ ਉਸ ਸਮੇਂ ਆਖਿਆ ਸੀ ਕਿ ਹੁਣ ਇਹ ਵਾਇਰਸ ਕੈਨੇਡਾ ਦੇ ਅੰਦਰ ਹੀ ਫੈਲਣਾ ਸੁ਼ਰੂ ਹੋ ਚੱੁਕਿਆ ਹੈ। ਪਰ ਟਰੂਡੋ ਨੂੰ ਡਰ ਹੈ ਕਿ ਅਜੇ ਵੀ ਵਿਦੇਸ਼ਾਂ ਤੋਂ ਪਰਤਣ ਵਾਲਿਆਂ ਰਾਹੀਂ ਇਹ ਵਾਇਰਸ ਫੈਲਣ ਦਾ ਡਰ ਜਿ਼ਆਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ