Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟਰੱਕਿੰਗ ਸੈਕਟਰ ਦੇ ਸਮਰਥਨ ਵਿੱਚ ਨਿੱਤਰੀ ਓਨਟਾਰੀਓ ਸਰਕਾਰ

April 03, 2020 06:28 AM

ਟੋਰਾਂਟੋ, 2 ਅਪਰੈਲ (ਪੋਸਟ ਬਿਊਰੋ) : ਅੱਜ ਡਿਪਟੀ ਪ੍ਰੀਮੀਅਰ ਤੇ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਅਤੇ ਟਰਾਂਸਪੋਰਟੇਸ਼ਨ ਮੰਤਰੀ ਕੈਰੋਲੀਨ ਮਲਰੋਨੀ ਨੇ ਇੱਕ ਬਿਆਨ ਜਾਰੀ ਕਰਕੇ ਕੋਵਿਡ-19 ਆਊਟਬ੍ਰੇਕ ਦੌਰਾਨ ਟਰੱਕ ਡਰਾਈਵਰਾਂ ਦੇ ਸਮਰਥਨ ਵਿੱਚ ਬਿਆਨ ਜਾਰੀ ਕੀਤਾ।
ਇਸ ਬਿਆਨ ਵਿੱਚ ਆਖਿਆ ਗਿਆ ਕਿ ਅਜਿਹੇ ਮੁਸ਼ਕਲ ਹਾਲਾਤ ਵਿੱਚ ਸਾਡੇ ਕੋਲ ਵਿਲੱਖਣ ਹੀਰੋਜ਼ ਹਨ। ਇਹ ਹੀਰੋ ਕੋਈ ਹੋਰ ਨਹੀਂ ਸਗੋਂ ਸਾਡੇ ਟਰੱਕ ਡਰਾਈਵਰ ਹਨ। ਉਹ ਓਨਟਾਰੀਓ ਦੇ ਪਰਿਵਾਰਾਂ ਲਈ ਦਿਨ ਦੇ ਕਈ ਘੰਟਿਆਂ ਤੱਕ ਕੰਮ ਕਰਦੇ ਹਨ, ਦਿਨ ਰਾਤ ਫੂਡ, ਹੋਰ ਸਾਜ਼ੋ ਸਮਾਨ ਤੇ ਹੋਰ ਸਪਲਾਈਜ਼ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਂਦੇ ਹਨ। ਸਾਡੇ ਟਰੱਕ ਡਰਾਈਵਰਾਂ ਨੂੰ ਸਾਡੇ ਸਨਮਾਨ, ਸਹਿਯੋਗ ਤੇ ਸਾਡੇ ਵੱਲੋਂ ਬੋਲੇ ਜਾਣ ਵਾਲੇ ਧੰਨਵਾਦ ਦੇ ਦੋ ਬੋਲਾਂ ਦੀ ਲੋੜ ਹੈ ਤਾਂ ਕਿ ਉਹ ਇਹ ਯਕੀਨੀ ਬਣਾ ਸਕਣ ਕਿ ਸਾਡੇ ਘਰਾਂ ਵਿੱਚ ਖਾਣਾ ਪਹੁੰਚਦਾ ਰਹੇ ਤੇ ਹੋਰ ਲੋੜੀਂਦੀਆਂ ਵਸਤਾਂ ਪਹੁੰਚਦੀਆਂ ਰਹਿਣ।
ਪਰ ਟਰੱਕਿੰਗ ਇੰਡਸਟਰੀ ਨਾਲ ਕੰਮ ਕਰਨ ਵਾਲਿਆਂ ਤੋਂ ਸਾਨੂੰ ਇਹ ਵੀ ਪਤਾ ਲੱਗਿਆ ਹੈ ਕਿ ਸੜਕਾਂ ਉੱਤੇ ਸਫਰ ਕਰਦੇ ਸਮੇਂ ਸਾਡੇ ਇਨ੍ਹਾਂ ਟਰੱਕ ਡਰਾਈਵਰਾਂ ਨਾਲ ਕਿਹੋ ਜਿਹਾ ਸਲੂਕ ਹੁੰਦਾ ਹੈ। ਇਸ ਲਈ ਅਸੀਂ ਸਾਰੇ ਕਾਰੋਬਾਰੀਆਂ ਨੂੰ ਉਸ ਸਮੇਂ ਇਨ੍ਹਾਂ ਟਰੱਕ ਡਰਾਈਵਰਾਂ ਨੂੰ ਸਪੋਰਟ ਕਰਨ ਲਈ ਆਖ ਰਹੇ ਹਾਂ ਜਦੋਂ ਉਹ ਆਰਾਮ ਕਰਨ ਲਈ, ਗੈਸ ਭਰਵਾਉਣ ਲਈ ਜਾਂ ਵਾਸ਼ਰੂਮਜ਼ ਦੀ ਵਰਤੋਂ ਕਰਨ ਲਈ ਰੁਕਦੇ ਹਨ। ਇਸ ਨਾਲ ਸਾਡੇ ਟਰੱਕ ਡਰਾਈਵਰ ਸੜਕਾਂ ਉੱਤੇ ਸੇਫ ਤੇ ਹੈਲਦੀ ਰਹਿ ਸਕਣਗੇ।
ਸਰਕਾਰ ਹੋਣ ਨਾਤੇ ਅਸੀਂ ਟਰੱਕ ਡਰਾਈਵਰਾਂ ਨੂੰ ਦਰਪੇਸ਼ ਮੱੁਦਿਆਂ ਦੇ ਸਬੰਧ ਵਿੱਚ ਉਨ੍ਹਾਂ ਨਾਲ ਤੇ ਐਸੋਸਿਏਸ਼ਨਜ਼ ਨਾਲ ਰਲ ਕੇ ਕੰਮ ਕਰ ਰਹੇ ਹਾਂ। ਅਸੀਂ ਟਰੱਕ ਡਰਾਈਵਰਾਂ ਲਈ ਅਜਿਹੀਆਂ ਸੁਰੱਖਿਅਤ ਥਾਂਵਾਂ ਦਾ ਇੰਤਜ਼ਾਮ ਕਰ ਰਹੇ ਹਾਂ ਜਿੱਥੇ ਉਹ ਦੋ ਘੜੀ ਰੁਕ ਕੇ ਅਰਾਮ ਕਰ ਸਕਣ। ਇਸ ਦੇ ਨਾਲ ਹੀ 23 ਆਨਰੂਟ ਟਰੈਵਲ ਪਲਾਜ਼ਾਜ਼ ਨੂੰ ਵੀ ਖੁੱਲ੍ਹਿਆਂ ਰੱਖਿਆ ਜਾ ਰਿਹਾ ਹੈ ਤਾਂ ਕਿ ਟੇਕ ਆਊਟ, ਗ੍ਰੈਬ ਐਂਡ ਗੋ ਤੇ ਡਰਾਈਵ ਥਰੂ ਸੇਵਾਵਾਂ ਜਾਰੀ ਰੱਖੀਆਂ ਜਾ ਸਕਣ। ਅਸੀਂ ਵਾਸ਼ਰੂਮਜ਼ ਨੂੰ ਵਧੇਰੇ ਸਾਫ ਸੁਥਰਾ ਰੱਖਣ ਤੇ 32 ਟਰੱਕ ਇੰਸਪੈਕਸ਼ਨ ਸਟੇਸ਼ਨਾਂ ਉੱਤੇ ਪੋਰਟੇਬਲ ਵਾਸ਼ਰੂਮ ਮੁਹੱਈਆ ਕਰਵਾਉਣ ਦੀ ਕੋਸਿ਼ਸ਼ ਵੀ ਕਰ ਰਹੇ ਹਾਂ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼