Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸ਼ੀਅਰ ਨੇ ਪਾਰਟੀ ਫੰਡ ਵਿੱਚੋਂ ਹੀ ਸਕੂਲ ਦੀ ਫੀਸ, ਕੱਪੜਿਆਂ ਤੇ ਮਿਨੀਵੈਨ ਉੱਤੇ ਕੀਤਾ ਖਰਚਾ : ਆਡਿਟ ਰਿਪੋਰਟ

April 03, 2020 06:54 AM

ਓਟਵਾ, 2 ਅਪਰੈਲ (ਪੋਸਟ ਬਿਊਰੋ) : ਐਂਡਰਿਊ ਸ਼ੀਅਰ ਨੇ ਕੰਜ਼ਰਵੇਟਿਵ ਪਾਰਟੀ ਦੇ ਖਾਤੇ ਵਿੱਚੋਂ ਨਾ ਸਿਰਫ ਆਪਣੇ ਬੱਚਿਆਂ ਦੇ ਪ੍ਰਾਈਵੇਟ ਕੈਥੋਲਿਕ ਸਕੂਲ ਦੀ ਫੀਸ ਹੀ ਭਰੀ ਸਗੋਂ ਪ੍ਰਾਈਵੇਟ ਸਕਿਊਰਿਟੀ, ਵਾਧੂ ਹਾਊਸਕੀਪਰ, ਖੁਦ ਦੀ ਮਿਨੀਵੈਨ ਤੇ ਆਪਣੇ ਪਰਿਵਾਰ ਲਈ ਕੱਪੜੇ ਆਦਿ ਵੀ ਖਰੀਦੇ। ਇਹ ਖੁਲਾਸਾ ਅਹੁਦਾ ਛੱਡ ਰਹੇ ਪਾਰਟੀ ਦੇ ਆਗੂ ਦੇ ਖਰਚਿਆਂ ਬਾਰੇ ਪਾਰਟੀ ਵੱਲੋਂ ਕੀਤੇ ਗਏ ਮੁਲਾਂਕਣ ਵਿੱਚ ਹੋਇਆ।
ਸ਼ੀਅਰ ਦੇ ਖਰਚਿਆਂ ਦੇ ਆਡਿਟ ਵਿੱਚ ਪਾਇਆ ਗਿਆ ਕਿ ਸ਼ੀਅਰ ਦੇ ਬੱਚਿਆਂ ਦੀ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ, ਜੋ ਕਿ 18000 ਡਾਲਰ ਪ੍ਰਤੀ ਸਾਲ ਸੀ, ਦੀ ਅਦਾਇਗੀ ਨੂੰ ਬਕਾਇਦਾ ਕੰਜ਼ਰਵੇਟਿਵ ਪਾਰਟੀ ਵੱਲੋਂ ਦਰਜ ਕੀਤਾ ਗਿਆ ਪਰ ਇਸ ਨੂੰ ਪਾਰਟੀ ਦੇ ਆਰਥਿਕ ਮਾਮਲਿਆਂ ਦਾ ਲੇਖਾ ਜੋਖਾ ਰੱਖਣ ਵਾਲੇ ਗਰੱੁਪ, ਜਿਸ ਨੂੰ ਕੰਜ਼ਰਵੇਟਿਵ ਫੰਡ ਵਜੋਂ ਜਾਣਿਆ ਜਾਂਦਾ ਹੈ, ਨਾਲ ਸਾਂਝਾ ਨਹੀਂ ਕੀਤਾ ਗਿਆ।
ਪਾਰਟੀ ਦੇ ਬੁਲਾਰੇ ਕੋਰੀ ਹੈਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਹ ਆਡਿਟ ਮੁਕੰਮਲ ਹੋ ਚੁੱਕਿਆ ਹੈ ਤੇ ਇਸ ਦਾ ਮੁਲਾਂਕਣ ਪਾਰਟੀ ਦੀ ਨੈਸ਼ਨਲ ਕਾਉਂਸਲ ਵੱਲੋਂ ਕੀਤਾ ਜਾ ਚੁੱਕਿਆ ਹੈ। ਹੈਨ ਨੇ ਆਖਿਆ ਕਿ ਪਾਰਟੀ ਦੇ ਆਡਿਟ ਵਿੱਚ ਪਾਰਟੀ ਦੇ ਅਕਾਊਂਟਿੰਗ ਸਿਸਟਮ ਵਿੱਚ ਕੋਈ ਕਮੀਆਂ ਨਹੀਂ ਪਾਈਆਂ ਗਈਆਂ ਤੇ ਇਹ ਵੀ ਆਖਿਆ ਗਿਆ ਕਿ ਜਿਹੜੇ ਖਰਚੇ ਕੀਤੇ ਗਏ ਉਨ੍ਹਾਂ ਦੇ ਪੂਰੇ ਦਸਤਾਵੇਜ਼ ਵੀ ਤਿਆਰ ਕੀਤੇ ਗਏ। ਹੈਨ ਨੇ ਆਖਿਆ ਕਿ ਕੰਜ਼ਰਵੇਟਿਵ ਫੰਡ ਵੱਲੋਂ ਵੀ ਇਸ ਮਾਮਲੇ ਨੂੰ ਖ਼ਤਮ ਮੰਨਿਆ ਜਾ ਰਿਹਾ ਹੈ। ਇਸ ਆਡਿਟ ਦਾ ਫੈਸਲਾ ਪਿਛਲੇ ਸਾਲ ਕੀਤਾ ਗਿਆ ਸੀ।
ਸ਼ੀਅਰ ਦੀ ਥਾਂ ਲੈਣ ਲਈ ਲੀਡਰਸਿ਼ਪ ਮੁਕਾਬਲਾ 27 ਜੂਨ ਨੂੰ ਹੋਣਾ ਸੀ ਪਰ ਕੋਵਿਡ-19 ਮਹਾਮਾਰੀ ਕਾਰਨ ਇਹ ਹਾਲ ਦੀ ਘੜੀ ਟਲ ਗਿਆ ਹੈ। ਹਾਲਾਂਕਿ ਸ਼ੀਅਰ ਦੇ ਖਰਚਿਆਂ ਵਾਲਾ ਵਿਵਾਦ ਭਾਵੇਂ ਲੋਕਾਂ ਦੇ ਜ਼ਹਿਨ ਵਿੱਚੋਂ ਧੁੰਦਲਾ ਪੈ ਗਿਆ ਹੈ ਪਰ ਕੰਜ਼ਰਵੇਟਿਵ ਪਾਰਟੀ ਦੇ ਖੇਮਿਆਂ ਵਿੱਚ ਇਹ ਅਜੇ ਵੀ ਸੁਲਘ ਰਿਹਾ ਹੈ। ਜਿਹੜਾ ਪੈਸਾ ਸ਼ੀਅਰ ਵੱਲੋਂ ਖਰਚਿਆ ਗਿਆ ਉਹ ਸਿੱਧਾ ਡੋਨਰਜ਼ ਦੀ ਜੇਬ੍ਹ ਵਿੱਚੋਂ ਆਇਆ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਟੈਕਸ ਕ੍ਰੈਡਿਟ ਹਾਸਲ ਹੋਏ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ