Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਦੇ ਡੀ ਜੀ ਪੀ ਨੇ ਆਪਣੇ ਟਵਿੱਟਰ ਤੋਂ ਸਿੱਧੂ ਮੂਸੇਵਾਲਾ ਦਾ ਗੀਤ ਹਟਾਇਆ

April 03, 2020 08:22 AM

ਜਲੰਧਰ, 2 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਸਰਕਾਰ ਲਈ ਸਿਰਦਰਦੀ ਬਣਦਾ ਜਾਂਦਾ ਸਿੱਧੂ ਮੂਸੇਵਾਲਾ ਦਾ ਵਿਵਾਦਤ ਗੀਤ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦਿਨਕਰ ਗੁਪਤਾ ਨੂੰ ਆਪਣੇ ਟਵਿੱਟਰ ਹੈਂਡਲ ਤੋਂ ਹਟਾਉਣਾ ਪਿਆ ਹੈ। ਸਿੱਧੂ ਮੁੂਸੇਵਾਲਾ ਦਾ ਇਹ ਗੀਤ ਕੋਰੋਨਾ ਵਾਇਰਸ ਬਾਰੇ ਸੀ, ਜਿਸ ਵਿੱਚ ਉਸ ਨੇ ਪਿੰਡ ਪਠਲਾਵਾ ਦੇ ਕੋਰੋਨਾ ਨਾਲ ਮਾਰੇ ਗਏ ਬਲਦੇਵ ਸਿੰਘ ਦੀਆਂ ਤਸਵੀਰਾਂ ਲਾ ਕੇ ਆਪਣੇ ਯੂ-ਟਿਊਬ ਪੇਜ 'ਤੇ ਪਾਇਆ ਹੋਇਆ ਸੀ।
ਵਰਨਣ ਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੀ 18 ਮਾਰਚ ਨੂੰ ਹੋਈ ਸੀ। ਬਲਦੇਵ ਸਿੰਘ 7 ਮਾਰਚ ਨੂੰ ਆਪਣੇ ਦੋ ਹੋਰ ਸਾਥੀਆਂ ਸਮੇਤ ਇਟਲੀ ਤੋਂ ਆਇਆ ਸੀ। ਬਲਦੇਵ ਸਿੰਘ ਦੀ ਮੌਤ ਨੂੰ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ਰਾਹੀਂ ਇਸ ਤਰ੍ਹਾਂ ਪ੍ਰਚਾਰਿਆ ਸੀ, ਜਿਵੇਂ ਉਹੀ ਕੋਰੋਨਾ ਵਾਇਰਸ ਫੈਲਾਉਣ ਲਈ ਜ਼ਿੰਮੇਵਾਰ ਹੋਵੇ। ਇਸ ਨੂੰ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਆਪਣੇ ਟਵਿੱਟਰ ਹੈਂਡਲ 'ਤੇ 26 ਮਾਰਚ ਦੀ ਰਾਤ ਪਾਇਆ ਸੀ। ਇਹੀ ਗੀਤ ਪੰਜਾਬ ਪੁਲਸ ਦੇ ਅਧਿਕਾਰਤ ਟਵਿੱੱਟਰ ਹੈਂਡਲ 'ਤੇ ਪਾਇਆ ਗਿਆ ਸੀ। ਪੰਜਾਬ ਸਰਕਾਰ ਦੀ ਇਸ ਗੀਤ ਕਾਰਨ ਪਿਛਲੇ ਛੇ ਦਿਨਾਂ ਤੋਂ ਬਦਨਾਮੀ ਹੋ ਰਹੀ ਸੀ।
ਪਿੰਡ ਪਠਲਾਵਾ ਦੇ ਸਰਪੰਚ ਤੇ ਲੋਕਾਂ ਵੱਲੋਂ ਕੀਤੇ ਤਿੱਖੇ ਵਿਰੋਧ ਅਤੇ ਸੋਸ਼ਲ ਮੀਡੀਆ 'ਤੇ ਹੋਈ ਚਰਚਾ ਨੇ ਪੰਜਾਬ ਸਰਕਾਰ ਦੀ ਪ੍ਰੇਸ਼ਾਨੀ ਵਧਾ ਦਿੱਤੀ ਸੀ। ਇਸ ਦੇ ਬਾਅਦ ਡੀ ਜੀ ਪੀ ਤੇ ਪੰਜਾਬ ਪੁਲਸ ਦੇ ਟਵਿੱਟਰ ਹੈਂਡਲ ਤੋਂ ਇਹ ਗੀਤ ਹਟਾ ਦਿੱਤਾ ਗਿਆ ਹੈ। ਬਲਦੇਵ ਸਿੰਘ ਦੀ ਮੌਤ 18 ਮਾਰਚ ਨੂੰ ਹੋਈ ਸੀ ਅਤੇ ਉਸ ਦੀ ਮੌਤ ਦੇ ਅੱਠ ਦਿਨਾਂ ਦੇ ਅੰਦਰ ਹੀ ਜਿੰਨੀ ਤੇਜ਼ੀ ਨਾਲ ਇਹ ਗੀਤ ਤਿਆਰ ਹੋਇਆ ਸੀ, ਓਨੀ ਹੀ ਤੇਜ਼ੀ ਨਾਲ ਵਾਇਰਲ ਹੋਇਆ ਸੀ। ਇਸ ਵਿਵਾਦਤ ਗੀਤ ਬਾਰੇ ਪਰਵਾਸੀ ਪੰਜਾਬੀਆਂ ਨੇ ਬੜੀ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ ਕਿ ਪੰਜਾਬ ਪੁਲਸ ਨੇ ਗਿਣੀ-ਮਿੱਥੀ ਸਾਜਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਲਈ ਇਸ ਦਾ ਪ੍ਰਚਾਰ ਕੀਤਾ ਹੈ। ਇਸ ਗੀਤ ਦੇ ਸ਼ੁਰੂ ਤੇ ਅੰਤ ਵਿੱਚ ਪੰਜਾਬ ਪੁਲਸ ਦਾ ਲੋਗੋ ਦਿਖਾਇਆ ਗਿਆ ਤੇ ਪੰਜਾਬ ਪੁਲਸ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਸੀ। ਕਈ ਆਗੂਆਂ ਨੇ ਇਸ ਗੀਤ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲਾਂ ਕੀਤੀਆਂ ਸਨ ਕਿ ਸਿੱਧੂ ਮੂਸੇਵਾਲਾ ਨੂੰ ਤਲਬ ਕੀਤਾ ਜਾਵੇ ਜਿਸ ਨੇ ਇੱਕ ਅੰਮ੍ਰਿਤਧਾਰੀ ਗੁਰਸਿੱਖ ਨੂੰ ਪੰਜਾਬ ਪੁਲਸ ਦੇ ਇਸ਼ਾਰਿਆਂ 'ਤੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਹੈ। ਪਿੰਡ ਪਠਲਾਵਾ ਦੇ ਲੋਕਾਂ ਨੇ ਮੁੱਖ ਮੰਤਰੀ ਨੂੰ ਤਿੰਨ ਸਫ਼ਿਆਂ ਦਾ ਪੱਤਰ ਲਿੱਖ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਪਿੰਡ ਬਦਨਾਮੀ ਨੂੰ ਰੋਕਿਆ ਜਾਵੇ। ਉਨ੍ਹਾਂ ਮੰਗ ਵੀ ਕੀਤੀ ਸੀ ਕਿ ਸਿੱਧੂ ਮੂਸੇਵਾਲਾ 'ਤੇ ਕੇਸ ਦਰਜ ਕੀਤਾ ਜਾਵੇ ਤੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਵਾਇਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ