Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮੁਫ਼ਤ ਰਾਸ਼ਨ ਸਕੀਮ ਦੇ ਨੇਕ ਕੰਮ ਉੱਤੇ ਸਿਆਸੀ ਠੱਪਾ!

April 03, 2020 08:24 AM

* ਰਾਸ਼ਨ ਦੇ ਥੈਲਿਆਂ 'ਤੇ ਮੁੱਖ ਮੰਤਰੀ ਦੀ ਤਸਵੀਰ 

ਚੰਡੀਗੜ੍ਹ, 2 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਛੋਹਿਆ ਗਿਆ ਭਲੇ ਦਾ ਕੰਮ ਸਿਆਸੀ ਲਾਭ ਦੇ ਵਿਵਾਦ ਵਿੱਚ ਫਸਣ ਲੱਗਿਆ ਹੈ। ਰਾਜ ਸਰਕਾਰ ਨੇ 10 ਲੱਖ ਪਰਵਾਰਾਂ ਨੂੰ ਮੁਫ਼ਤ ਰਾਸ਼ਨ ਦੇ ਥੈਲੇ ਵੰਡਣੇ ਹਨ, ਜਿਨ੍ਹਾਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਛਾਪਣ ਕਰਕੇ ਰਾਸ਼ਨ ਦੀ ਵੰਡ 'ਚ ਦੇਰੀ ਹੋ ਰਹੀ ਹੈ।
ਵਰਨਣ ਯੋਗ ਹੈ ਕਿ ਕਰਫਿਊ ਦੇ ਦੌਰਾਨ ਰਾਜ ਦੇ ਗਰੀਬ ਲੋਕ ਦੋ ਵਕਤ ਦੀ ਰੋਟੀ ਲਈ ਰਾਸ਼ਨ ਉਡੀਕ ਰਹੇ ਹਨ ਅਤੇ ਰਾਜ ਸਰਕਾਰ ਕੁਝ ਦਿਨਾਂ ਤੋਂ ਮੁੱਖ ਮੰਤਰੀ ਦੀ ਤਸਵੀਰ ਵਾਲੇ ਥੈਲਿਆਂ ਦੇ ਪ੍ਰਬੰਧ ਵਿੱਚ ਉਲਝੀ ਹੋਈ ਸੀ। ਇਸ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋ ਗਈਆਂ ਹਨ। ਖੁਰਾਕ ਅਤੇ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲਿਆਂ ਦੇ ਵਿਭਾਗ ਦੇ 28 ਮਾਰਚ ਦੇ ਪੱਤਰ ਅਨੁਸਾਰ ਪੰਜਾਬ ਵਿੱਚ ਆਰਥਿਕ ਪੱਖੋਂ ਗਰੀਬ ਪਰਵਾਰਾਂ ਨੂੰ ਰਾਸ਼ਨ ਦੇ 10 ਲੱਖ ਥੈਲੇ ਮੁਫ਼ਤ ਵੰਡਣ ਦਾ ਫੈਸਲਾ ਲਿਆ ਗਿਆ ਹੈ। ਰਾਸ਼ਨ ਦੇ ਥੈਲੇ ਵਿੱਚ 10 ਕਿੱਲੋਂ ਆਟੇ ਦੀ ਥੈਲੀ ਦੋ ਕਿੱਲੋ ਖੰਡ ਅਤੇ ਦੋ ਕਿੱਲੋ ਦਾਲ ਦਾ ਪੈਕੇਟ ਪਾਇਆ ਗਿਆ ਹੈ।
ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਫ਼ਤ ਵੰਡੇ ਜਾਣ ਵਾਲੇ ਇਸ ਰਾਸ਼ਨ ਵਾਸਤੇ ਮੁੱਖ ਮੰਤਰੀ ਦੀ ਤਸਵੀਰ ਵਾਲਾ ਜੋ ਥੈਲਾ ਬਣਵਾਇਆ ਗਿਆ ਹੈ, ਉਸ 'ਤੇ ਕਰੀਬ ਡੇਢ ਕਰੋੜ ਰੁਪਏ ਖਰਚ ਕੀਤੇ ਗਏ ਹਨ। ਪ੍ਰਤੀ ਥੈਲਾ ਅੰਦਾਜ਼ਨ 15 ਰੁਪਏ ਖਰਚੇ ਗਏ ਹਨ। ਥੈਲਿਆਂ ਦਾ ਪ੍ਰਬੰਧ ਅਤੇ ਤਸਵੀਰ ਦੀ ਛਪਾਈ ਰਾਜ ਪੱਧਰ 'ਤੇ ਕੀਤੀ ਗਈ ਹੈ ਜਿਸ ਮਗਰੋਂ ਥੈਲੇ ਜ਼ਿਲ੍ਹਿਆਂ ਵਿੱਚ ਪੈਕਿੰਗ ਵਾਸਤੇ ਭੇਜੇ ਗਏ ਹਨ। ਜਾਰੀ ਪੱਤਰ ਅਨੁਸਾਰ 10 ਕਿੱਲੋ ਆਟੇ ਦੀ ਥੈਲੀ 'ਤੇ 240 ਰੁਪਏ ਕੀਮਤ ਹੈ, ਜਦੋਂ ਕਿ ਦਾਲ 50 ਤੋਂ 57 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਖਰੀਦੀ ਗਈ ਹੈ। ਖੰਡ ਦੀ ਸਪਲਾਈ ਸ਼ੂਗਰਫੈਡ ਨੇ ਕੀਤੀ ਹੈ। ਦਾਲਾਂ ਦੀ ਖਰੀਦ ਦਾ ਕੰਮ ਨੈਫੇਡ ਨੇ ਕੀਤਾ ਹੈ। ਮਹਿਕਮੇ ਨੇ 30 ਮਾਰਚ ਨੂੰ ਦੋਬਾਰਾ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਇਹ ਮੁਫ਼ਤ ਰਾਸ਼ਨ ਉਨ੍ਹਾਂ ਗਰੀਬ ਲੋਕਾਂ ਨੂੰ ਦਿੱਤਾ ਜਾਣਾ ਹੈ ਜੋ ਨੀਲੇ ਕਾਰਡਾਂ ਵਾਲੀ ਸਕੀਮ ਤੋਂ ਵਾਂਝੇ ਰਹਿ ਗਏ ਹਨ। ਰਾਸ਼ਨ ਵੰਡਣ ਸਮੇਂ ਸਮਾਜਿਕ ਦੂਰੀ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਰਾਸ਼ਨ ਦੇ 8500 ਥੈਲੇ ਵੰਡੇ ਜਾਣੇ ਹਨ। ਕਾਂਗਰਸ ਦੇ ਵਿਧਾਇਕਾਂ ਨੇ ਇਸ ਮੁਫ਼ਤ ਰਾਸ਼ਨ ਦੀ ਵੰਡ ਕਰਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਕਰੀਬ 70 ਕਰੋੜ ਰੁਪਏ ਦਾ ਬਜਟ ਇਸ ਮੁਫ਼ਤ ਰਾਸ਼ਨ ਸਕੀਮ ਵਾਸਤੇ ਰੱਖਿਆ ਗਿਆ ਹੈ ਅਤੇ ਪਹਿਲੇ ਪੜਾਅ ਤਹਿਤ 10 ਲੱਖ ਪਰਵਾਰਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਟੀਚਾ ਮਿੱਥਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ