Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕਸਟਮ, ਇਮੀਗ੍ਰੇਸ਼ਨ ਅਤੇ ਬੀ ਐਸ ਐਫ ਦੇ ਮੁਲਾਜ਼ਮ ਆਈਸੋਲੇਟ ਕੀਤੇ ਗਏ

April 03, 2020 08:39 AM

ਅੰਮ੍ਰਿਤਸਰ, 2 ਅਪ੍ਰੈਲ (ਪੋਸਟ ਬਿਊਰੋ)- ਦਿੱਲੀ ਤੇ ਨੋਇਡਾ ਦੇ ਫੋਰਟਿਸ ਹਸਪਤਾਲ 'ਚੋਂ ਇਲਾਜ ਕਰਾਉਣ ਤੋਂ ਬਾਅਦ ਕੱਲ੍ਹ ਅਟਾਰੀ ਬਾਰਡਰ ਰਾਹੀਂ ਪਾਕਿਸਤਾਨ ਗਏ ਪੰਜ ਨਾਗਰਿਕਾਂ ਵਿੱਚੋਂ ਦੋ ਕੋਰੋਨਾ ਪੌਜ਼ਿਟਿਵ ਮਿਲੇ ਹਨ। ਪਾਕਿਸਤਾਨ ਤੋਂ ਇਸ ਦੀ ਸੂਚਨਾ ਮਿਲਣ ਪਿੱਛੋਂ ਇਨ੍ਹਾਂ ਪੰਜਾਂ ਦੀ ਚੈਕਿੰਗ ਵੇਲੇ ਇਨ੍ਹਾਂ ਦੇ ਸੰਪਰਕ ਵਿੱਚ ਆਏ ਕਸਟਮ ਅਤੇ ਇਮੀਗਰੇਸ਼ਨ ਆਦਿ ਦੇ ਮੁਲਾਜ਼ਮਾਂ ਅਤੇ ਬੀ ਐਸ ਐਫ ਦੇ ਜਵਾਨਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਚੌਧਰੀ ਮੁਹੰਮਦ ਅਸ਼ਫਾਕ 29 ਮਾਰਚ ਨੂੰ ਦਿੱਲੀ ਵਿਚਲੇ ਫੋਰਟਿਸ ਹਸਪਤਾਲ 'ਚੋਂ ਫਾਲੋਅਪ ਟ੍ਰੀਟਮੈਂਟ ਕਰਵਾ ਕੇ ਆਪਣੇ ਸਹਿਯੋਗੀ ਚੌਧਰੀ ਆਸਿਫ ਦੇ ਨਾਲ ਅਟਾਰੀ ਸਰਹੱਦ 'ਤੇ ਪਹੁੰਚੇ ਸਨ। ਇਸੇ ਦਿਨ ਪਾਕਿਸਤਾਨ ਦੇ ਨਿਗਾਹ ਮੁਖਤਾਰ ਵੀ ਫੋਰਟਿਸ ਹਸਪਤਾਲ ਤੋਂ ਲਿਵਰ ਟਰਾਂਸਪਲਾਂਟ ਕਰਵਾ ਕੇ ਅਟਾਰੀ ਸਰਹੱਦ 'ਤੇ ਆਏ ਸਨ। ਨਿਗਾਹ ਮੁਖਤਾਰ ਨੂੰ ਲਿਵਰ ਡੋਨੇਟ ਕਰਨ ਵਾਲਾ ਮੁਹੰਮਦ ਖਾਲਿਦ ਅਤੇ ਉਨ੍ਹਾਂ ਦਾ ਸਹਿਯੋਗੀ ਯਾਸੀਰ ਮੁਖਤਿਆਰ ਵੀ ਉਨ੍ਹਾਂ ਦੇ ਨਾਲ ਸਨ। ਇਨ੍ਹਾਂ ਨੂੰ ਐਂਬੂਲੈਂਸ ਰਾਹੀਂ ਦਿੱਲੀ ਤੋਂ ਅਟਾਰੀ ਸਰਹੱਦ 'ਤੇ ਲਿਆਂਦਾ ਗਿਆ ਸੀ। ਏਥੋਂ ਇਹ ਪੰਜੇ ਅਟਾਰੀ ਸਰਹੱਦ ਦੇ ਰਸਤੇ ਪਾਕਿਸਤਾਨ ਰਵਾਨਾ ਹੋ ਗਏ। ਸਰਹੱਦ ਪਾਰ ਕਰਨ ਤੋਂ ਬਾਅਦ ਸਾਰਿਆਂ ਦਾ ਕੋਵਿਡਾ-19 ਟੈਸਟ ਕੀਤਾ ਗਿਆ ਤਾਂ ਇਨ੍ਹਾਂ ਵਿੱਚੋਂ ਦੋ ਲੋਕ ਕੋਰੋਨਾ ਪੌਜ਼ਿਟਿਵ ਮਿਲੇ ਹਨ। ਅਜੇ ਇਹ ਜਾਣਕਾਰੀ ਨਹੀਂ ਮਿਲੀ ਕਿ ਪੰਜਾਂ 'ਚੋਂ ਕਿਹੜੇ ਦੋ ਕੋਰੋਨਾ ਪੌਜ਼ਿਟਿਵ ਹਨ। ਦੋ ਪਾਕਿਸਤਾਨੀਆਂ ਦੇ ਕੋਰੋਨਾ ਪੌਜ਼ਿਟਿਵ ਹੋਣ ਦੀ ਸੂਚਨਾ ਮਿਲਣ 'ਤੇ ਹਲਚਲ ਮੱਚ ਗਈ ਹੈ। ਇਨ੍ਹਾਂ ਪੰਜਾਂ ਨਾਲ ਬੀ ਐਸ ਐਫ ਦੇ ਦੋ ਜਵਾਨ ਅਤੇ ਕਸਟਮ ਵਿਭਾਗ ਦੇ ਦੋ ਅਧਿਕਾਰੀ ਅਤੇ ਇਮੀਗਰੇਸ਼ਨ ਦਾ ਇੱਕ ਅਧਿਕਾਰੀ ਸਿੱਧੇ ਸੰਪਰਕ 'ਚ ਆਇਆ ਸੀ। ਪਾਕਿਸਤਾਨ ਤੋਂ ਉਕਤ ਸੂਚਨਾ ਮਿਲਣ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ 14 ਦਿਨਾਂ ਲਈ ਹੋਮ ਕੁਆਰੰਟਾਈਨ ਭੇਜ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ