Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਤਿੰਨ ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਧਾਰੀਵਾਲ ਕਤਲ ਕੇਸ ਸੁਲਝ ਗਿਆ

April 03, 2020 08:40 AM

ਚੰਡੀਗੜ੍ਹ, 2 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਪੁਲਸ ਨੇ ਅਸ਼ੋਕ ਕੁਮਾਰ ਦੇ ਕਤਲ ਦਾ ਕੇਸ ਸੁਲਝਾ ਲਿਆ ਹੈ, ਜਿਸ ਨੂੰ 10 ਫਰਵਰੀ 2020 ਨੂੰ ਗੁਰਦਾਸਪੁਰ ਜ਼ਿਲੇ ਦੇ ਧਾਰੀਵਾਲ ਖੇਤਰ ਵਿੱਚ ਗੋਲੀ ਮਾਰ ਦਿੱਤੀ ਗਈ ਸੀ।
ਇਸ ਸੰਬੰਧ ਵਿੱਚ ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਸ਼ੀਆਂ ਨੂੰ 27 ਮਾਰਚ ਵਾਲੇ ਦਿਨ ਥਾਣਾ ਸ਼ਾਹਪੁਰ ਕੰਢੀ, ਜ਼ਿਲਾ ਪਠਾਨਕੋਟ ਦੀ ਇੱਕ ਟੀਮ ਨੇ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਦੀ ਪਛਾਣ ਜਗਮੀਤ ਸਿੰਘ ਉਰਫ ਮੀਤ ਪੁੱਤਰ ਨਰਿੰਦਰ ਸਿੰਘ ਵਾਸੀ ਪੱਥਾਰਾਲੀ ਕਲਾਂ ਥਾਣਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਲਖਬੀਰ ਸਿੰਘ ਵਾਸੀ ਝਾਂਜਿਆਂ ਖੁਰਦ ਥਾਣਾ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ ਤੇ ਰਾਜਿੰਦਰ ਸਿੰਘ ਉਰਫ ਨਿੱਕੂ ਪੁੱਤਰ ਕਸ਼ਮੀਰ ਸਿੰਘ ਵਾਸੀ ਗੁੰਨੋਪੁਰ ਥਾਣਾ ਭੈਣੀ ਮੀਆਂ ਖਾਂ, ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਇੱਕ ਨੌਂ ਐੱਮ ਐੱਮ ਦਾ ਪਿਸਤੌਲ, ਨਾਲ ਦੋ ਮੈਗਜ਼ੀਨ ਅਤੇ 21 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ, ਜਿਸ ਬਾਰੇ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕੱਥੂਨੰਗਲ ਅਤੇ ਦਸੂਹਾ ਤੋਂ ਇੱਕ ਆਈ-20 ਕਾਰ ਅਤੇ ਇੱਕ ਮੋਟਰ ਸਾਈਕਲ ਖੋਹਣ ਦੇ ਕੇਸ ਵਿੱਚ ਸ਼ਾਮਲ ਪਾਇਆ ਗਿਆ ਹੈ। ਦੋਸ਼ੀ ਜਗਮੀਤ ਸਿੰਘ ਤੇ ਲਵਪ੍ਰੀਤ ਸਿੰਘ ਪਿੰਡ ਢਿੱਲਵਾਂ, ਜ਼ਿਲਾ ਬਟਾਲਾ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ