Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕਾਬੁਲ ਦੇ ਗੁਰਦੁਆਰੇ ਉੱਤੇ ਹਮਲੇ ਦੀ ਜਾਂਚ ਵੀ ਭਾਰਤ ਦੀ ਐੱਨ ਆਈ ਏ ਕਰੇਗੀ

April 03, 2020 08:41 AM

ਨਵੀਂ ਦਿੱਲੀ, 2 ਅਪ੍ਰੈਲ (ਪੋਸਟ ਬਿਊਰੋ)- ਕਾਬੁਲ ਦੇ ਗੁਰਦੁਆਰੇ ਵਿੱਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐੱਨ ਆਈ ਏ) ਨੇ ਕੱਲ੍ਹ ਕੇਸ ਦਰਜ ਕਰ ਲਿਆ ਹੈ।
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ 25 ਮਾਰਚ ਨੂੰ ਹੋਏ ਇਸ ਹਮਲੇ ਵਿੱਚ 27 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਇੱਕ ਭਾਰਤੀ ਨਾਗਰਿਕ ਸ਼ਾਮਲ ਸੀ। ਐੱਨ ਆਈ ਏ ਨੇ ਦੇਸ਼ ਦੇ ਬਾਹਰ ਦੀ ਜਾਂਚ ਲਈ ਇਹ ਪਹਿਲਾ ਕੇਸ ਦਰਜ ਕੀਤਾ ਹੈ। ਅਗਸਤ 2019 ਤੋਂ ਲਾਗੂ ਹੋਏ ਐਨ ਆਈ ਏ ਸੋਧ ਨਿਯਮ ਦੇ ਮੁਤਾਬਕ ਏਜੰਸੀ ਦੇਸ਼ ਦੇ ਬਾਹਰ ਕਿਸੇ ਵੀ ਭਾਰਤੀ ਜਾਂ ਭਾਰਤੀਆਂ ਦੇ ਹਿੱਤਾਂ ਦੇ ਖਿਲਾਫ ਅਪਰਾਧ ਹੋਣ 'ਤੇ ਉਸ ਦੀ ਜਾਂਚ ਦੇ ਲਈ ਕੇਸ ਦਰਜ ਕਰ ਸਕਦੀ ਹੈ। ਐੱਨ ਆਈ ਏ ਨੇ ਇਸ ਕੇਸ ਵਿੱਚ ਭਾਰਤੀ ਨਾਗਰਿਕ ਦੀ ਹੱਤਿਆ ਦੇ ਨਾਲ ਹੀ ਅੱਤਵਾਦ ਵਿਰੋਧੀ ਕਾਨੂੰਨ ਅਤੇ ਮਿੱਤਰ ਦੇਸ਼ ਦੇ ਖਿਲਾਫ ਜੰਗ ਛੇੜਨ ਦਾ ਕੇਸ ਵੀ ਦਰਜ ਕੀਤਾ ਹੈ। ਕਾਬੁਲ ਦੇ ਸ਼ੋਰ ਬਾਜ਼ਾਰ ਦੇ ਗੁਰਦੁਆਰੇ 'ਤੇ 25 ਮਾਰਚ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕੀਤਾ ਅਤੇ ਅੰਨ੍ਹੇਵਾਹ ਫਾਈਰਿੰਗ ਕਰਦੇ ਹੋਏ 27 ਸ਼ਰਧਾਲੂਆਂ ਦੀ ਜਾਨ ਲੈ ਲਈ ਅਤੇ ਕਈ ਜ਼ਖਮੀ ਕਰ ਦਿੱਤੇ ਸਨ। ਜਦੋਂ ਇਹ ਹਮਲਾ ਹੋਇਆ ਉਸ ਸਮੇਂ ਗੁਰਦੁਆਰੇ ਵਿੱਚ 150 ਲੋਕ ਮੌਜੂਦ ਸਨ। ਹਮਲੇ ਵਿੱਚ ਨਵੀਂ ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ-1 ਦੇ ਵਾਸੀ ਧਿਆਨ ਸਿੰਘ ਦੀ ਵੀ ਜਾਨ ਚਲੀ ਗਈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼