Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕੋਰੋਨਾ ਵਾਇਰਸ ਦੇ ਟੀਕੇ ਦੀ ਚਰਚਾ ਪਿੱਛੋਂ ਪਲੇਗ ਦਾ ਟੀਕਾ ਯਾਦ ਆਇਆ

April 03, 2020 08:46 AM

ਮੁੰਬਈ, 2 ਅਪ੍ਰੈਲ (ਪੋਸਟ ਬਿਊਰੋ)- ਜਦੋਂ ਦੁਨੀਆ ਵਿੱਚ ਕੋਰੋਨਾ ਵਾਇਰਸ ਨਾਲ ਹਜ਼ਾਰਾਂ ਲੋਕਾਂ ਦੀ ਮੌਤ ਅਤੇ ਲੱਖਾਂ ਲੋਕ ਇਨਫੈਕਟਿਡ ਹੋ ਚੁੱਕੇ ਹਨ, ਓਦੋਂ ਡਾਕਟਰ ਬੁਬੋਨਿਕ ਪਲੇਗ ਨੂੰ ਖਤਮ ਕਰਨ ਵਾਲੇ ਜੀਵਾਣੂ ਮਾਹਿਰ ਹਾਫਨਿਕ ਦੇ ਟੀਕੇ ਅਤੇ ਉਸ ਦੀ ਭਾਰਤ 'ਚ ਕੀਤੀ ਗਈ ਉਨ੍ਹਾਂ ਦੀ ਖੋਜ ਨੂੰ ਯਾਦ ਕਰ ਰਹੇ ਹਨ।
ਰੂਸ ਦੇ ਰਹਿਣ ਵਾਲੇ ਹਾਫਕਿਨ ਨੇ ਭਾਰਤ ਵਿੱਚ 22 ਸਾਲ ਬਿਤਾਏ ਸਨ ਅਤੇ ਉਨ੍ਹਾਂ ਨੇ ਸਰਕਾਰੀ ਗ੍ਰਾਂਟ ਮੈਡੀਕਲ ਕਾਲਜ ਅਤੇ ਸਰ ਜੇ ਜੇ ਹਸਪਤਾਲ ਦੀ ਇਮਾਰਤ ਵਿੱਚ ਬੁਬੋਨਿਕ ਪਲੇਗ ਦੇ ਟੀਕੇ ਉੱਤੇ ਖੋਜ ਕੀਤੀ ਸੀ। ਇਸ ਟੀਕੇ ਨੇ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ, ਜਿਸ ਨਾਲ ਪੂਰੀ ਮਨੁੱਖਤਾ ਦੀ ਸੇਵਾ ਹੋਈ। ਉਨ੍ਹਾਂ ਨੂੰ ਕਾਲਰਾ ਦਾ ਟੀਕਾ ਵੀ ਬਣਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ। ਜੇ ਜੇ ਹਸਪਤਾਲ ਦੇ ਰੈਜ਼ੀਡੈਂਟ ਮੈਡੀਕਲ ਅਧਿਕਾਰੀ ਡਾਕਟਰ ਰੇਵਤ ਕਾਨਿੰਦੇ ਨੇ ਦੱਸਿਆ ਕਿ 125 ਸਾਲ ਪਹਿਲਾਂ ਇੱਕ ਵਿਅਕਤੀ ਰੂਸ ਤੋਂ ਇਥੇ ਆਇਆ ਤੇ ਵਿਗਿਆਨਕ ਸੋਚ ਨਾਲ ਇਤਿਹਾਸਕ ਕੰਮ ਕੀਤਾ। ਜੇ ਜੇ ਹਸਪਤਾਲ ਦੇ ਜਿਸ ਕਮਰੇ 'ਚ ਹਾਫਕਿਨ ਨੇ ਟੀਕਾ ਬਣਾਇਆ, ਉਸ ਕਮਰੇ ਦੀ ਵਰਤੋਂ ਐੱਮ ਬੀ ਬੀ ਐੱਸ ਦੇ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਲੈਕਚਰ ਦੇਣ ਲਈ ਕੀਤੀ ਜਾਂਦੀ ਹੈ। ਸਰਕਾਰ ਨੇ ਗ੍ਰਾਂਟ ਮੈਡੀਕਲ ਕਾਲਜ ਅਤੇ ਜੇ ਜੇ ਹਸਪਤਾਲ ਇਮਾਰਤ ਦੀ ਦੀਵਾਰ ਉੱਤੇ ਹਾਫਕਿਨ ਦੇ ਸਨਮਾਨ 'ਚ ਇੱਕ ਬੋਰਡ ਲਾਇਆ, ਜਿਸ ਦਾ ਉਦਘਾਟਨ 27 ਅਗਸਤ 1971 ਨੂੰ ਓਦੋਂ ਦੇ ਰਾਸ਼ਟਰਪਤੀ ਵੀ ਵੀ ਗਿਰੀ ਨੇ ਕੀਤਾ ਸੀ। ਇਹ ਮੈਡੀਕਲ ਕਾਲਜ ਇਸ ਸਾਲ ਮਈ ਵਿੱਚ ਆਪਣਾ 175ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ ਤੇ ਇਸ ਵਿੱਚ ਮਹਿਮਾਨ ਦੇ ਰੂਪ ਵਿੱਚ ਰਾਸ਼ਟਰਪਤੀ ਰਮਨਾਥ ਕੋਵਿੰਦ ਨੂੰ ਵੀ ਸੱਦਣ ਦੀ ਯੋਜਨਾ ਹੈ, ਪਰ ਹਾਲੇ ਇਸ ਦੇ ਕਰਮਾਚਰੀ ਕੋਰੋਨਾ ਵਾਇਰਸ ਨਾਲ ਨਜਿੱਠਣ 'ਚ ਲੱਗੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼