Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਮਾਮਲਾ ਕਾਬੁਲ ਦੇ ਗੁਰਦੁਆਰੇ 'ਤੇ ਹਮਲੇ ਦਾ: ਸਿੱਖ ਭਰਾਵਾਂ ਦੀ ਰਾਖੀ ਕਰਦੇ ਇੱਕ ਮੁਸਲਮ ਨੇ ਸ਼ਹਾਦਤ ਦਿੱਤੀ ਸੀ

April 03, 2020 08:47 AM

ਕਾਬੁਲ, 2 ਅਪ੍ਰੈਲ (ਪੋਸਟ ਬਿਊਰੋ)- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚਲੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ 25 ਕਾਬੁਲੀ ਸਿੱਖਾਂ ਦੇ ਨਾਲ ਉਥੋਂ ਦੇ ਇੱਕ ਮੁਸਲਮਾਨ ਨੇ ਵੀ ਸ਼ਹਾਦਤ ਦਿੱਤੀ ਸੀ। ਉਸ ਦੇ ਪਰਵਾਰ ਨੇ ਅਪੀਲ ਕੀਤੀ ਹੈ ਕਿ ਆਪਣੀ ਜ਼ਿੰਮੇਵਾਰੀ ਬਹਾਦਰੀ ਨਾਲ ਨਿਭਾਉਂਦੇ ਹੋਏ ਸ਼ਹਾਦਤ ਦੇਣ ਵਾਲੇ ਗੁਰਦੁਆਰਾ ਸਾਹਿਬ ਦੇ ਸੁਰੱਖਿਆ ਗਾਰਡ ਮਹਿਰਮ ਅਲੀ ਸ਼ਗਸੀ (43 ਸਾਲ) ਨੂੰ ਵੀ ਯਾਦ ਰੱਖਿਆ ਜਾਵੇ।
ਗੁਰਦੁਆਰਾ ਸਾਹਿਬ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਇਕਲੌਤੇ ਮੁਸਲਮਾਨ ਮਹਿਰਮ ਅਲੀ ਦੇ ਪਰਵਾਰ ਦਾ ਕਹਿਣਾ ਹੈ ਕਿ ਬੰਦੂਕਧਾਰੀਆਂ ਨੂੰ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕਰਨ 'ਤੇ ਹਮਲਵਾਰ ਨੇ ਉਸ ਦੇ ਸਿਰ 'ਚ ਗੋਲੀ ਮਾਰੀ ਸੀ। ਉਕਤ ਹਮਲੇ ਦੇ ਮ੍ਰਿਤਕਾਂ ਦੇ ਕੀਤੇ ਅੰਤਿਮ ਸੰਸਕਾਰ ਮੌਕੇ ਵੀ ਮਹਿਰਮ ਅਲੀ ਦਾ ਪਰਵਾਰ ਸ਼ਾਮਲ ਹੋਇਆ ਅਤੇ ਉਸ ਦੇ ਬਾਅਦ ਪਿੰਡ ਕਲਾਈ ਜ਼ਮਾਨ ਖ਼ਾਨ ਦੇ ਕਬਰਸਤਾਨ 'ਚ ਉਸ ਨੂੰ ਦਫ਼ਨਾਇਆ ਗਿਆ ਸੀ। ਕਾਬੁਲ ਤੋਂ ਇਸ ਬਾਰੇ ਅਰੰਦਰ ਸਿੰਘ ਨੇ ਦੱਸਿਆ ਕਿ ਮਹਿਰਮ ਅਲੀ ਦਾ ਕਾਬੁਲੀ ਸਿੱਖ ਭਾਈਚਾਰੇ ਨਾਲ ਚੰਗਾ ਰਿਸ਼ਤਾ ਸੀ। ਮਹਿਰਮ ਦੇ ਛੋਟੇ ਪੁੱਤਰ ਅਬਦੁਲ ਵਾਹਦ (23) ਦਾ ਕਹਿਣਾ ਹੈ ਕਿ ਉਸ ਦੇ ਪਿਤਾ ਹਫ਼ਤੇ 'ਚ ਸਿਰਫ਼ ਇੱਕ ਵਾਰ ਘਰ ਆਉਂਦੇ ਸਨ ਅਤੇ ਬਾਕੀ ਦਿਨ ਗੁਰਦੁਆਰਾ ਸਾਹਿਬ 'ਚ ਰਹਿੰਦੇ ਸਨ ਅਤੇ ਉਥੇ ਹੀ ਨਮਾਜ਼ ਪੜ੍ਹਦੇ ਸਨ। ਮਹਿਰਮ ਅਲੀ ਆਪਣੇ ਪਿੱਛੇ ਇੱਕ ਬਜ਼ੁਰਗ ਪਿਤਾ ਕੁਰਬਾਨ ਅਲੀ (75 ਸਾਲ), ਪਤਨੀ ਫਰੀਬਾ ਗੁਲ ਰੋਕ (40 ਸਾਲ) ਅਤੇ ਚਾਰ ਬੱਚੇ-ਪਰਵੇਜ਼ (22 ਸਾਲ), ਅਤੇ ਇੱਕ ਧੀ ਛੱਡ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ