Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸਾਊਦੀ ਅਰਬ ਵੱਲੋਂ ਮੁਸਲਮਾਨਾਂ ਨੂੰ ਹੱਜ ਯਾਤਰਾ ਮੁਲਤਵੀ ਕਰਨ ਦੀ ਅਪੀਲ

April 03, 2020 08:48 AM

ਦੁਬਈ, 2 ਅਪ੍ਰੈਲ (ਪੋਸਟ ਬਿਊਰੋ)- ਸਾਊਦੀ ਅਰਬ ਦੇ ਇੱਕ ਸੀਨੀਅਰ ਅਧਿਕਾਰੀ ਨੇ ਹੱਜ ਕਰਨ ਦੀ ਤਿਆਰੀ ਕਰ ਰਹੇ ਮੁਸਲਮ ਭਾਈਚਾਰੇ ਦੇ 10 ਲੱਖ ਤੋਂ ਵੱਧ ਲੋਕਾਂ ਨੂੰ ਇਹ ਯਾਤਰਾ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਇਹ ਯਾਤਰਾ ਰੱਦ ਹੋ ਸਕਦੀ ਹੈ।
ਫਰਵਰੀ ਵਿੱਚ ਸਾਊਦੀ ਸੁਲਤਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਕੋਰੋਨਾ ਦੇ ਮੱਦੇਨਜ਼ਰ ਦੋ ਧਾਰਮਿਕ ਸ਼ਹਿਰਾਂ ਮੱਕਾ ਤੇ ਮਦੀਨਾ ਨੂੰ ਵਿਦੇਸ਼ੀਆਂ ਲਈ ਬੰਦ ਕਰਨ ਦਾ ਫ਼ੈਸਲਾ ਲਿਆ ਸੀ। ਵਰਨਣ ਯੋਗ ਹੈ ਕਿ ਇਸ ਤਰ੍ਹਾਂ ਦਾ ਫ਼ੈਸਲਾ 1918 ਵਿੱਚ ਉਸ ਸਮੇਂ ਵੀ ਨਹੀਂ ਲਿਆ ਗਿਆ ਸੀ, ਜਦੋਂ ਫਲੂ ਮਹਾਮਾਰੀ ਨਾਲ ਦੁਨੀਆਂ ਭਰ ਵਿੱਚ ਲੋਖਾਂ ਲੋਕਾਂ ਦੀ ਮੌਤ ਹੋ ਗਈ ਸੀ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1500 ਤੱਕ ਪਹੁੰਚਣ ਤੋਂ ਬਾਅਦ ਸਾਊਦੀ ਅਰਬ ਨੇ ਸਖ਼ਤੀ ਕਰ ਦਿੱਤੀ ਹੈ। ਇਸ ਮੁਲਕ ਵਿੱਚ ਵਾਇਰਸ ਕਾਰਨ 10 ਮੌਤਾਂ ਹੋ ਚੁੱਕੀਆਂ ਹਨ। ਸਾਊਦੀ ਅਰਬ ਦੇ ਹੱਜ ਅਤੇ ਉਮਰਾ ਮੰਤਰੀ ਮੁਹੰਮਦ ਸਾਲੇਹ ਬਿਨ ਤਾਹਿਰ ਬਾਨਤੇਨ ਨੇ ਸਰਕਾਰੀ ਟੈਲੀਵਿਜ਼ਨ 'ਤੇ ਕਿਹਾ, ‘‘ਸਾਊਦੀ ਅਰਬ ਦੀ ਸਲਤਨਤ ਸਾਰੇ ਮੁਸਲਮਾਨਾਂ ਤੇ ਦੇਸ਼ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਵਾਸਤੇ ਅਸੀਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਬੇਨਤੀ ਕੀਤੀ ਹੈ ਕਿ ਜਦੋਂ ਤੱਕ ਸਾਡੇ ਵੱਲੋਂ ਕੁਝ ਸਪੱਸ਼ਟ ਨਹੀਂ ਕੀਤਾ ਜਾਂਦਾ, ਕਿਸੇ ਟੂਰ ਅਪਰੇਟਰ ਨਾਲ ਕੋਈ ਸੌਦਾ ਨਾ ਕਰਨ।'' ਸਾਊਦੀ ਅਰਬ ਨੇ ਮੱਕਾ ਤੇ ਮਦੀਨਾ ਸਣੇ ਤਿੰਨ ਪ੍ਰਮੁੱਖ ਸ਼ਹਿਰਾਂ ਵਿੱਚ ਦਾਖ਼ਲ ਹੋਣ ਤੇ ਬਾਹਰ ਨਿਕਲ 'ਤੇ ਰੋਕ ਲਗਾ ਦਿੱਤੀ ਹੈ ਅਤੇ ਦੇਸ਼ ਭਰ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ