Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਜਾਂਚ ਲਈ ਸੌ ਤੋਂ ਵੱਧ ਦੇਸ਼ਾਂ ਨੇ ਦੱਖਣੀ ਕੋਰੀਆ ਤੋਂ ਮੰਗੀ ਮਦਦ

April 03, 2020 08:49 AM

ਸਿਓਲ, 2 ਅਪ੍ਰੈਲ (ਪੋਸਟ ਬਿਊਰੋ)- ਦੁਨੀਆ ਦੇ ਕਰੀਬ ਇੱਕ ਸੌ ਤੋਂ ਵੱਧ ਦੇਸ਼ਾਂ ਨੇ ਕੋਰੋਨਾ ਵਾਇਰਸ ਦੀ ਜਾਂਚ ਵਿੱਚ ਦੱਖਣੀ ਕੋਰੀਆ ਤੋਂ ਮਦਦ ਮੰਗੀ ਹੈ। ਇਹ ਜਾਣਕਾਰੀ ਦੱਖਣੀ ਕੋਰਿਆਈ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੇੇ ਦੇਸ਼ ਵਿੱਚ ਵੱਡੇ ਪੈਮਾਨੇ 'ਤੇ ਚਲਾਈ ਜਾਂਚ ਮੁਹਿੰਮ ਦਾ ਨਤੀਜਾ ਕਾਫ਼ੀ ਚੰਗਾ ਰਿਹਾ। ਇਸ ਨਾਲ ਅਸੀਂ ਲੋਕਾਂ ਨੇ ਨਾ ਸਿਰਫ਼ ਕੋਰੋਨਾ ਪੀੜਤਾ ਲੋਕਾਂ ਦੀ ਪਛਾਣ ਕਰ ਲਈ, ਬਲਕਿ ਇਨਫੈਕਸ਼ਨ ਫੈਲਣ ਦੀ ਰਫ਼ਤਾਰ 'ਤੇ ਵੀ ਕਾਬੂ ਪਾ ਲਿਆ। ਕਦੇ ਸਾਡੇ ਕੋਲ ਚੀਨ ਤੋਂ ਬਾਅਦ ਸਭ ਤੋਂ ਵੱਧ ਕੇਸ ਸਨ।
ਬੁਲਾਰੇ ਨੇ ਦੱਸਿਆ ਕਿ ਸਾਡੀ ਸਫਲਤਾ ਅਤੇ ਤਜਰਬੇ ਨੂੰ ਦੇਖ ਕੇ ਹੋਰ ਦੇਸ਼ ਸਾਡੇ ਕੋਲੋਂ ਮਦਦ ਮੰਗ ਰਹੇ ਹਨ। ਅੱਜ ਤੱਕ 121 ਦੇਸ਼ਾਂ ਨੇ ਸਾਡੇ ਨੂੰ ਮਦਦ ਲਈ ਅਪੀਲ ਕੀਤੀ ਹੈ। ਇਹ ਗਿਣਤੀ ਲਗਾਤਾਰ ਵਧ ਰਹੀ ਹੈ। ਡਿਪਲੋਮੈਟਿਕ ਸੰਵੇਦਨਸ਼ੀਲਤਾ ਕਾਰਨ ਅਸੀਂ ਉਨ੍ਹਾਂ ਦਾ ਨਾਂ ਨਹੀਂ ਦੱਸ ਸਕਦੇ। ਅਸੀਂ ਲੋਕਾਂ ਨੇ ਇੱਕ ਅਜਿਹੀ ਟਾਸਕ ਫੋਰਸ ਬਣਾਈ ਹੈ ਜਿਹੜੀ ਤੈਅ ਕਰੇਗੀ ਕਿ ਮਦਦ ਕਿਸ ਤਰ੍ਹਾਂ ਕੀਤੀ ਜਾਵੇ। ਬੁਲਾਰੇ ਨੇ ਮਦਦ ਮੰਗਣ ਵਾਲੇ ਦੇਸ਼ਾਂ ਦੇ ਨਾਂ ਨਹੀਂ ਦੱਸੇ ਜਾਣੇ, ਪਰ ਜਾਂਚ ਕਿੱਟ ਬਣਾਉਣ ਵਾਲੀਆਂ ਕੋਰਿਆਈ ਕੰਪਨੀਆਂ ਨੂੰ ਜਿਨ੍ਹਾਂ ਦੇਸ਼ਾਂ ਦੇ ਆਰਡਰ ਮਿਲੇ ਹਨ, ਉਨ੍ਹਾਂ ਵਿੱਚ ਅਮਰੀਕਾ ਤੇ ਇਟਲੀ ਵਰਗੇ ਦੇਸ਼ ਸ਼ਾਮਲ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਾਂਚ ਕਿੱਟ ਤੇ ਹੋਰ ਸਾਮਾਨ ਦੀ ਸਪਲਾਈ ਦੀ ਮੰਗ ਕਰਦੇ ਹੋਏ ਸਬੰਧਤ ਫਰਮਾਂ ਨੂੰ ਅਮਰੀਕੀ ਨਿਯਮਾਂ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ। ਜਾਂਚ ਕਿੱਟ ਬਣਾਉਣ ਵਾਲੀ ਦੱਖਣੀ ਕੋਰਿਆਈ ਬਾਇਓਟੈਂਕ ਫਰਮਾਂ ਨੇ ਦੁਨੀਆ ਭਰ ਤੋਂ ਆਈ ਮੰਗ ਨੂੰ ਪੂਰਾ ਕਰਨ ਲਈ ਆਪਣਾ ਉਤਪਾਦਨ ਵਧਾ ਦਿੱਤਾ ਹੈ। ਕੁਝ ਸਿਖਰਲੀਆਂ ਕੰਪਨੀਆਂ ਨੇ ਤਾਂ ਆਪਣਾ ਉਤਪਾਦਨ ਤਿੰਨ ਗੁਣਾ ਤੱਕ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ