Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੋਰੋਨਾ ਦਾ ਕਹਿਰ: ਅਮਰੀਕਾ ਵਿੱਚ ਮ੍ਰਿਤਕਾਂ ਲਈ ਕਫਨ ਨਹੀਂ ਮਿਲਦੇ, 1 ਲੱਖ ਬਾਡੀ ਬੈਗ ਦਾ ਆਰਡਰ

April 03, 2020 09:07 AM

ਵਾਸ਼ਿੰਗਟਨ, 3 ਅਪਰੈਲ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦਾ ਵਾਧਾ ਵੇਖ ਕੇ ਅਮਰੀਕਾ ਦੇ ਫੌਜੀ ਹੈੱਡ ਕੁਆਰਟਰ ਪੈਂਟਾਗਨ ਨੇ ਇਕ ਲੱਖ ਡੈੱਡ ਬਾਡੀ ਕਫਨ (ਬਾਡੀ ਬੈਗ) ਖਰੀਦਣ ਦਾ ਆਰਡਰ ਦਿੱਤਾ ਹੈ, ਜਿਹੜਾ ਸਥਿਤੀ ਦੀ ਗੰਭੀਰਤਾ ਨੂੰ ਪ੍ਰਗਟ ਕਰਦਾ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ 2 ਲੱਖ ਮੌਤਾਂ ਹੋਣ ਦੀ ਸੰਭਾਵਨਾ ਵੇਖੀ ਜਾ ਰਹੀ ਹੈ। ਭਾਰਤ ਵਿੱਚ ਸ਼ੁੱਕਰਵਾਰ ਦੀ ਸਵੇਰ ਚੜ੍ਹਨ ਤੱਕ ਅਮਰੀਕਾ ਵਿਚ ਕੋਰੋਨਾ ਨਾਲ 5883 ਮੌਤਾਂ ਹੋ ਚੁੱਕੀਆਂ ਹਨ। ਇਸ ਦੇਸ਼ ਦੇ ਕਰੀਬ 90 ਫੀਸਦੀ ਇਲਾਕੇ ਲਾਕਡਾਊਨ ਹਨ, ਪਰ ਵਾਇਰਸ ਫੈਲਦਾ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ 2,44,190 ਕੇਸ ਪਤਾ ਲੱਗੇ ਹਨ। ਸਰਕਾਰ ਨੇ ਡੈੱਡ ਬਾਡੀ ਲਈ 50 ਹਜ਼ਾਰ ਕਫਨ ਦਾ ਪ੍ਰਬੰਧ ਕੀਤਾ ਹੈ, ਪਰ ਮੌਤਾਂ ਦਾ ਵਾਧਾ ਦੇਖ ਕੇ ਇਸ ਤੋਂ 3 ਗੁਣਾ ਵੱਧ ਡੈੱਡ ਬਾਡੀ ਬੈਗ ਦਾ ਪ੍ਰਬੰਧ ਕੀਤਾ ਜਾਣਾ ਹੈ। ਲਾਸ਼ਾਂ ਰੱਖਣ ਲਈ ਥਾਂ ਘਟਣ ਪਿੱਛੋਂ ਨਿਊਯਾਰਕ ਵਿਚ ਬਰੂਕਲਿਨ ਦੇ ਹਸਪਤਾਲ ਦੇ ਬਾਹਰ ਇਕ ਫਰੀਜ਼ਰ ਟਰੱਕ ਖੜ੍ਹਾ ਕਰ ਕੇ ਲਾਸ਼ਾਂ ਨੂੰ ਇਸ ਵਿਚ ਰੱਖਿਆ ਗਿਆ ਹੈ। ਨਿਊਯਾਰਕ ਰਾਜ ਵਿਚ ਮੌਤਾਂ ਦੀ ਗਿਣਤੀ ਭਾਰਤ ਦੀ ਸ਼ੁੱਕਰਵਾਰ ਦੀ ਸਵੇਰ ਤੱਕ 2373 ਹੋ ਚੁੱਕੀ ਹੈ।
ਫੈਡਰਲ ਐਮਰਜੰਸੀ ਮੈਨੇਜਮੈਂਟ ਏਜੰਸੀ ਡੈੱਡ ਬਾਡੀ ਬੈਗ ਦਾ ਪ੍ਰਬੰਧ ਕਰ ਰਹੀ ਹੈ, ਪਰ ਓਦੋਂ ਤੱਕ ਲਈ ਲਾਸ਼ਾਂ ਨੂੰ ਹਰੇ ਰੰਗ ਦੇ ਨਾਈਲੋਨ ਦੇ ਬਾਡੀ ਬੈਗ ਵਿਚ ਰੱਖਿਆ ਜਾ ਰਿਹਾ ਹੈ। ਇਹ ਬਾਡੀ ਬੈਗ 7.8 ਫੁੱਟ ਲੰਬਾ ਅਤੇ 3.2 ਫੁੱਟ ਚੌੜਾ ਹੁੰਦਾ ਹੈ। ਅਮਰੀਕਾ ਵਿੱਚ ਨਿਊਯਾਰਕ ਤੋਂ ਬਾਅਦ ਸਭ ਤੋਂ ਵੱਧ ਨਿਊ ਜਰਸੀ ਵਿੱਚ 537 ਮੌਤਾਂ ਅਤੇ ਮਿਸ਼ੀਗਨ ਵਿੱਚ 417 ਦੇ ਬਾਅਦ ਲੁਸੀਆਨਾ ਵਿੱਚ 310, ਵਾਸਿ਼ੰਗਟਨ ਵਿੱਚ 272 ਅਤੇ ਕੈਲੀਫੋਰਨੀਆ ਵਿੱਚ 234 ਹੋਈਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ