Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਹਜ਼ੂਰੀ ਰਾਗੀ ਨਿਰਮਲ ਸਿੰਘ ਦੀ ਮੌਤ ਨਾਲ ਕੋਰੋਨਾ ਦੇ ਫੈਲਣ ਬਾਰੇ ਖ਼ਤਰਾ ਵਧਿਆ

April 03, 2020 10:35 PM

ਅੰਮ੍ਰਿਤਸਰ, 3 ਅਪ੍ਰੈਲ (ਪੋਸਟ ਬਿਊਰੋ)- ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੀ ਕੋਰੋਨਾ ਕਾਰਨ ਮੌਤ ਹੋਣ ਪਿੱਛੋਂ ਇਸ ਵਾਇਰਸ ਦੇ ਫੈਲਣ ਦਾ ਖ਼ਤਰਾ ਵੱਧ ਗਿਆ ਹੈ। ਉਨ੍ਹਾਂ ਦੀ ਭਰਜਾਈ ਤੇ ਦੋ ਨੇੜਲੇ ਲੋਕ ਵੀ ਕੋਰੋਨਾ ਪੀੜਤ ਪਾਏ ਗਏ ਅਤੇ ਇਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ।
ਭਾਈ ਨਿਰਮਲ ਸਿੰਘ ਖ਼ਾਲਸਾ ਚਾਰ ਦਸੰਬਰ 2019 ਇੰਗਲੈਂਡ ਤੋਂ ਅੰਮ੍ਰਿਤਸਰ ਮੁੜੇ ਸਨ। ਉਨ੍ਹਾਂ ਨੇ 19 ਮਾਰਚ ਨੂੰ ਚੰਡੀਗੜ੍ਹ ਵਿੱਚ ਧਾਰਮਿਕ ਸਮਾਗਮ ਕੀਤਾ ਸੀ ਤੇ ਦਿੱਲੀ ਵਿੱਚ ਵੀ ਸਮਾਗਮ ਕਰ ਚੁੱਕੇ ਸਨ। ਇਸ ਤੋਂ ਇਲਾਵਾ ਉਹ ਕਿੱਥੇ-ਕਿੱਥੇ ਗਏ, ਕਿਸ-ਕਿਸ ਨੂੰ ਮਿਲੇ, ਇਹ ਜਾਣਕਾਰੀ ਇਕੱਠੀ ਕਰਨਾ ਸਰਕਾਰ ਲਈ ਮੁਸ਼ਕਲ ਕੰਮ ਹੈ। ਪ੍ਰਸ਼ਾਸਨ ਨੂੰ ਡਰ ਹੈ ਕਿ ਹਜ਼ੂਰੀ ਰਾਗੀ ਨਿਰਮਲ ਸਿੰਘ ਕੋਰੋਨਾ ਇਨਫੈਕਸ਼ਨ ਦੇ ਕੈਰੀਅਰ ਨਾ ਬਣ ਗਏ ਹੋਣ। ਪ੍ਰਸ਼ਾਸਨ ਨੇ ਸ਼ਹੀਦ ਉਧਮ ਸਿੰਘ ਨਗਰ ਦੀ ਉਸ ਗਲੀ ਨੂੰ ਸੀਲ ਕਰ ਦਿੱਤਾ ਹੈ, ਜਿੱਥੇ ਹਜ਼ੂਰੀ ਰਾਗੀ ਪਰਵਾਰ ਸਮੇਤ ਰਹਿੰਦੇ ਸਨ। ਗਲੀ ਦੇ ਮੇਨ ਗੇਟ ਉੱਤੇ ਬੈਰੀਕੇਡ ਲਾਏ ਗਏ ਅਤੇ ਪੁਲਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਪਰਵਾਰ ਦੇ ਸਾਰੇ ਜੀਆਂ ਨੂੰ ਆਈਸੋਲੇਟ ਕੀਤਾ ਗਿਆ ਅਤੇ ਉਨ੍ਹਾਂ ਦਾ ਡਰਾਈਵਰ, ਤਬਲਾ ਵਾਦਕ, ਇੱਕ ਸਹਿਯੋਗੀ ਰਾਗੀ ਤੇ ਉਨ੍ਹਾਂ ਦੀ ਜਾਂਚ ਕਰਨ ਵਾਲੇ ਡਾਕਟਰਾਂ ਨੂੰ ਵੀ ਕੁਆਰੰਟਾਈਨ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ