Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਗਲਤ ਦਵਾਈ ਖਾਣ ਨਾਲ ਪਤੀ-ਪਤਨੀ ਦੀ ਭੇਤਭਰੀ ਹਾਲਤ ਵਿੱਚ ਮੌਤ

April 03, 2020 10:42 PM

ਰਈਆ, 3 ਅਪ੍ਰੈਲ (ਪੋਸਟ ਬਿਊਰੋ)- ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਖੇ ਕੱਲ੍ਹ ਰਾਤ ਘਰ ਵਿੱਚ ਪਤੀ-ਪਤਨੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
ਪੁਲਸ ਚੌਕੀ ਸਠਿਆਲਾ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ (67) ਪੁੱਤਰ ਬੰਤਾ ਸਿੰਘ ਤੇ ਗੁਰਜਿੰਦਰ ਕੌਰ (65) ਪਤਨੀ ਬਲਵਿੰਦਰ ਸਿੰਘ ਪਿੰਡ ਸਠਿਆਲਾ ਦੇ ਘਰ ਰੋਜ਼ ਸਫਾਈ ਕਰਨ ਵਾਲੀ ਇਸ ਪਿੰਡ ਦੀ ਇੱਕ ਔਰਤ ਸੁਰਜੀਤ ਕੌਰ ਪਤਨੀ ਬਲਦੇਵ ਸਿੰਘ ਨੇ ਸਵੇਰੇ ਪੁਲਸ ਚੌਕੀ ਆ ਕੇ ਸੂਚਨਾ ਦਿੱਤੀ ਸੀ ਕਿ ਮੈਡਮ ਗੁਰਜਿੰਦਰ ਕੌਰ ਵਾਰ-ਵਾਰ ਡੋਰ ਬੈੱਲ ਵਜਾਉਣ 'ਤੇ ਦਰਵਾਜ਼ਾ ਨਹੀਂ ਖੋਲ੍ਹ ਰਹੇ। ਇਸ ਉੱਤੇ ਡੀ ਐੱਸ ਪੀ ਬਾਬਾ ਬਕਾਲਾ ਹਰਕ੍ਰਿਸ਼ਨ ਸਿੰਘ ਮੌਕੇ 'ਤੇ ਪਹੁੰਚ ਅਤੇ ਪਿੰਡ ਦੇ ਸਰਪੰਚ ਦਲਬੀਰ ਸਿੰਘ ਨੂੰ ਨਾਲ ਲੈ ਕੇ ਘਰ ਅੰਦਰ ਦੇਖਿਆ ਤਾਂ ਗੁਰਜਿੰਦਰ ਕੌਰ ਦੀ ਲਾਸ਼ ਬੈੱਡ ਉਤੇ ਪਈ ਸੀ ਅਤੇ ਉਸ ਦੇ ਪਤੀ ਬਲਵਿੰਦਰ ਸਿੰਘ ਦੀ ਲਾਸ਼ ਫਰਸ਼ 'ਤੇ ਪਈ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਖਬਰ ਮ੍ਰਿਤਕ ਦੇ ਭਰਾ ਰਿਟਾਇਰਡ ਐੱਸ ਡੀ ਓ ਸੁਰਿੰਦਰ ਸਿੰਘ, ਜੋ ਜਲੰਧਰ ਰਹਿ ਰਹੇ ਹਨ, ਨੂੰ ਫੋਨ 'ਤੇ ਦਿੱਤੀ ਗਈ। ਉਨ੍ਹਾਂ ਆ ਕੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਤੇਜਬੀਰ ਸਿੰਘ ਪਿਛਲੇ ਸੱਤ ਸਾਲਾਂ ਤੋਂ ਇਟਲੀ ਵਿਖੇ ਰਹਿ ਰਿਹਾ ਹੈ ਅਤੇ ਲੜਕੀ ਜਸਕਰਨ ਕੌਰ ਦਿੱਲੀ ਵਿਆਹੀ ਹੋਈ ਹੈ ਤੇ ਇਹ ਦੋਵੇਂ ਪਤੀ-ਪਤਨੀ ਇਕੱਲੇ ਹੀ ਘਰ ਵਿੱਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਮੇਰੀ ਭਰਜਾਈ ਗੁਰਜਿੰਦਰ ਕੌਰ ਸਿਖਿਆ ਵਿਭਾਗ ਤੋਂ ਸੇਵਾਮੁਕਤ ਹੈ ਤੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦੀ ਦਵਾਈ ਚਲਦੀ ਸੀ ਤੇ ਮੇਰਾ ਭਰਾ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਬਿਮਾਰ ਸੀ। ਚੌਕੀ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਕਰਨ 'ਤੇ ਪਤਾ ਲੱਗਾ ਹੈ ਕਿ ਦੋਵਾਂ ਦੀ ਮੌਤ ਗਲਤ ਦਵਾਈ ਖਾਣ ਨਾਲ ਹੋਈ ਹੈ ਤੇ ਮ੍ਰਿਤਕ ਦੇ ਭਰਾ ਸੁਰਿੰਦਰ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ