Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਲਾਕਡਾਊਨ ਦਾ ਅਸਰ: ਮ੍ਰਿਤਕਾਂ ਨੂੰ ਪਰਵਾਰਕ ਮੈਂਬਰ ਅੰਤਿਮ ਵਿਦਾਇਗੀ ਦੇਣ ਨੂੰ ਤਰਸੇ

April 03, 2020 10:44 PM

ਨਵੀਂ ਦਿੱਲੀ, 3 ਅਪ੍ਰੈਲ (ਪੋਸਟ ਬਿਊਰੋ)- ਕੋਰਨਾ ਵਾਇਰਸ ਦੀ ਮਹਾਮਾਰੀ ਕਾਰਨ ਲੋਕ ਆਪਣੇ ਪਰਵਾਰਕ ਮੈਂਬਰਾਂ ਨੂੰ ਆਖਰੀ ਵਿਦਾਇਗੀ ਦੇਣ ਨੂੰ ਵੀ ਤਰਸ ਗਏ ਹਨ। ਲੋਕ ਅੰਤਿਮ ਸਸਕਾਰ ਵਿੱਚ ਵੀ ਸ਼ਾਮਲ ਨਹੀਂ ਹੋ ਰਹੇ ਤੇ ਕਈ ਜਗ੍ਹਾ ਅੰਤਿਮ ਸਸਕਾਰ ਲਈ ਜ਼ਰੂਰੀ ਸਾਮਾਨ ਦੀ ਕਿੱਲਤ ਵੀ ਪੇਸ਼ ਆ ਰਹੀ ਹੈ।
ਲੁਧਿਆਣਾ ਸ਼ਹਿਰ ਦੇ ਸ਼ਮਸ਼ਾਨਘਾਟ ਦੇ ਕਨਵੀਨਰ ਰਾਕੇਸ਼ ਕਪੂਰ ਅਨੁਸਾਰ ਉਥੇ ਅੰਤਿਮ ਸਸਕਾਰ ਵਿੱਚ ਪਹੁੰਚਣ ਵਾਲਿਆਂ ਦੀ ਗਿਣਤੀ 100 ਤੋਂ ਘੱਟ ਕੇ ਸਿਰਫ 20 ਰਹਿ ਗਈ ਹੈ। ਅਸਲ ਵਿੱਚ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਮਾਜਕ ਮੇਲ-ਜੋਲ ਘਟਾਉਣ ਦੇ ਨਿਰਦੇਸ਼ ਕਾਰਨ ਲੋਕ ਇਨ੍ਹਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਮਾਜਕ ਮੇਲ-ਜੋਲ ਘਟਾਉਣ ਦਾ ਅਸਰ ਅੰਤਿਮ ਰਸਮਾਂ 'ਤੇ ਵੀ ਪੈ ਰਿਹਾ ਹੈ। ਲੋਕ ਅੰਤਿਮ ਸਸਕਾਰ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋ ਰਹੇ ਹਨ। ਪੇਂਡੂ ਇਲਾਕਿਆਂ ਵਿੱਚ ਤਕਨਾਲੋਜੀ ਤੋਂ ਵਾਂਝੇ ਲੋਕ ਖੁਦ ਨੂੰ ਇਕੱਲਾ ਮਹਿਸੂਸ ਕਰ ਰਹੇ ਹਨ।
ਦਿੱਲੀ ਦੀ ਪੱਤਰਕਾਰ ਰਿਤਿਕਾ ਜੈਨ ਦੇ 85 ਸਾਲਾ ਦਾਦਾ ਦਾ ਦਿਹਾਂਤ 24 ਮਾਰਚ ਤੋਂ ਸ਼ੁਰੂ ਹੋਏ 21 ਦਿਨਾਂ ਦੇ ਦੇਸ਼ ਵਿਆਪੀ ਲਾਕਡਾਊਨ ਦੌਰਾਨ ਗੁਜਰਾਤ ਦੇ ਪਲੀਤਾਨਾ ਵਿੱਚ ਹੋ ਗਿਆ ਸੀ, ਪਰ ਉਹ ਉਨ੍ਹਾਂ ਦੇ ਆਖਰੀ ਦਰਸ਼ਨ ਵੀ ਨਹੀਂ ਕਰ ਸਕੀ। ਉਸ ਦੇ ਪਿਤਾ ਲਾਕਡਾਊਨ ਹੋਣ ਤੋਂ ਪਹਿਲਾਂ ਜਲਦੀ 'ਚ ਮੁੰਬਈ ਤੋਂ ਭਾਵਨਗਰ ਹਵਾਈ ਜਹਾਜ਼ ਰਾਹੀਂ ਪਹੁੰਚ ਗਏ, ਪਰ ਦੂਰ ਰਹਿ ਰਹੇ ਪਰਵਾਰ ਦਾ ਕੋਈ ਮੈਂਬਰ ਨਹੀਂ ਪਹੁੰਚ ਸਕਿਆ ਅਤੇ ਉਹ ਲੋਕ ਜ਼ੂਮ ਮੋਬਾਈਲ ਐਪ ਰਾਹੀਂ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ। ਅਦਾਕਾਰ ਸੰਜੇ ਸੂਰੀ ਨੂੰ ਵੀ ਏਸੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਦੀ ਪਤਨੀ ਦੀ ਦਾਦੀ ਦਾ ਦਿਹਾਂਤ ਹੋ ਗਿਆ। ਸੂਰੀ ਨੇ ਟਵਿੱਟਰ 'ਤੇ ਲਿਖਿਆ, ਜ਼ੂਮ ਰਾਹੀਂ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਾ ਬਹੁਤ ਅਜੀਬ ਸੀ। ਇਸੇ ਤਰ੍ਹਾਂ ਚੇਨਈ ਵਿੱਚ ਰਹਿਣ ਵਾਲੇ ਕੇਸਵਨ (77) ਨੂੰ ਆਪਣੀ 94 ਸਾਲਾ ਮਾਂ ਦੇ ਦਿਹਾਂਤ ਦੀ ਸੂਚਨਾ ਸ਼ਹਿਰ ਤੋਂ ਦੂਰ ਉਨ੍ਹਾਂ ਦੇ ਭਰਾ ਘਰ ਮਿਲੀ। ਉਨ੍ਹਾਂ ਨੂੰ ਆਪਣੇ ਘਰ ਪਹੁੰਚਣ ਵਿੱਚ ਮੁਸ਼ਕਲ ਆਈ। ਚੇਨਈ ਦੇ ਵੀਰਰਾਘਵਨ ਦੇ ਪਿਤਾ ਦੀ ਮੌਤ ਉਤੇ ਪਰਵਾਰ ਦਾ ਕੋਈ ਮੈਂਬਰ ਰਸਮਾਂ 'ਚ ਸ਼ਾਮਲ ਨਹੀਂ ਹੋ ਸਕਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼