Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਇੰਦੌਰ ਵਿੱਚ ਜਾਂਚ ਕਰਨ ਵਾਸਤੇ ਗਏ ਸਿਹਤ ਕਾਮਿਆਂ ਨੇ ਭੱਜ ਕੇ ਜਾਨ ਬਚਾਈ

April 03, 2020 10:52 PM

ਇੰਦੌਰ, 3 ਅਪ੍ਰੈਲ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿੱਚ ਡਾਕਟਰਾਂ ਅਤੇ ਸਿਹਤ ਕਾਮਿਆਂ ਦੀ ਟੀਮ ਨੇ ਉਦੋਂ ਭੱਜ ਕੇ ਜਾਨ ਬਚਾਈ, ਜਦ ਲੋਕਾਂ ਨੇ ਉਨ੍ਹਾਂ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਇਹ ਟੀਮ ਕਿਸੇ ਇਲਾਕੇ ਵਿੱਚ ਸ਼ੱਕੀ ਮਰੀਜ਼ ਦੀ ਜਾਂਚ ਕਰਨ ਗਈ ਸੀ, ਜਿੱਥੇ ਇਹ ਘਟਨਾ ਵਾਪਰੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਬਾਖਲ ਇਲਾਕੇ ਵਿੱਚ ਵਾਪਰੀ ਘਟਨਾ ਵਿੱਚ ਦੋ ਮਹਿਲਾ ਡਾਕਟਰਾਂ ਦੇ ਪੈਰਾਂ ਵਿੱਚ ਸੱਟਾਂ ਵੱਜੀਆਂ ਹਨ। ਪੰਜ ਮੈਂਬਰਾਂ ਦੀ ਟੀਮ ਮਰੀਜ਼ ਦੇ ਸੰਪਰਕ ਵਾਲੇ ਵਿਅਕਤੀਆਂ ਦਾ ਪਤਾ ਲੈਣ ਲਈ ਗਈ ਸੀ। ਪੁਲਸ ਨੇ ਇਸ ਘਟਨਾ ਦੇ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਬਾਕੀ 15 ਦੀ ਭਾਲ ਜਾਰੀ ਹੈ। ਜਦ ਟੀਮ ਓਥੇ ਸ਼ੱਕੀ ਮਰੀਜ਼ ਦੀ ਜਾਂਚ ਕਰ ਰਹੀ ਸੀ ਤਾਂ ਮਰੀਜ਼ ਦੇ ਘਰ ਵਾਲਿਆਂ ਅਤੇ ਮੁਹੱਲਾ ਵਾਸੀਆਂ ਨੇ ਟੀਮ ਨਾਲ ਦੁਰਵਿਹਾਰ ਸ਼ੁਰੂ ਕਰ ਦਿੱਤਾ। ਮਾਹੌਲ ਵਿਗੜਦਾ ਦੇਖ ਕੇ ਟੀਮ ਜਾਣ ਲੱਗੀ ਤਾਂ ਲੋਕਾਂ ਨੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਟੀਮ ਨੇ ਦੌੜ ਕੇ ਜਾਨ ਬਚਾਈ, ਵਰਨਾ ਕੁਝ ਵੀ ਹੋ ਸਕਦਾ ਸੀ।
ਏਦਾਂ ਦੀ ਇੱਕ ਹੋਰ ਘਟਨਾ ਬੰਗਲੌਰ ਵਿੱਚ ਵਾਪਰੀ ਹੈ, ਜਦ ਘੱਟਗਿਣਤੀ ਬਹੁਤਾਤ ਵਾਲੇ ਇਲਾਕੇ ਵਿੱਚ ਸਰਵੇ ਕਰਨ ਗਈਆਂ ਆਸ਼ਾ ਵਰਕਰਾਂ ਨਾਲ ਬਦਸਲੂਕੀ ਕੀਤੀ ਗਈ। ਕਰਨਾਟਕ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰ ਰਹੇ ਲੋਕਾਂ ਵਿਰੁੱਧ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਦਿੱਲੀ ਵਿਚ ਤਬਲੀਗੀ ਜਮਾਤ ਦੇ ਸਮਾਗਮ ਤੋਂ ਮੁੜੇ ਹੋਏ ਲੋਕਾਂ ਵਿੱਚ ਕੋਰੋਨਾ ਵਾਇਰਸ ਫੈਲਣ ਦੇ ਖਤਰੇ ਕਾਰਨ ਆਸ਼ਾ ਵਰਕਰਾਂ ਦੀ ਟੀਮ ਜਾਂਚ ਲਈ ਘੱਟਗਿਣਤੀ ਦੀ ਬਹੁਤਾਤ ਵਾਲੇ ਇਲਾਕੇ ਵਿੱਚ ਗਈ ਸੀ। ਜਦੋਂ ਟੀਮ ਸਾਦਿਕ ਇਲਾਕੇ ਵਿੱਚ ਪਹੁੰਚੀ ਤਾਂ ਇੱਕ ਆਦਮੀ ਉਸ ਤੋਂ ਪੁੱਛ-ਗਿੱਛ ਕਰਨ ਲੱਗਾ ਅਤੇ ਉਸ ਨੇ ਕਿਹਾ ਕਿ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਆਸ਼ਾ ਵਰਕਰਾਂ ਮੁਤਾਬਕ ਉਥੇ ਹੋਰ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਦੇ ਬੈਗ ਤੇ ਮੋਬਾਈਲ ਫੋਨ ਖੋਹ ਲਏ। ਉਹ ਲੋਕ ਕਹਿ ਰਹੇ ਸਨ ਕਿ ਉਨ੍ਹਾਂ ਅੰਦਰ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਵਿੱਚ ਫੈਲ ਗਈ ਹੈ। ਰਾਜ ਦੇ ਸਿਹਤ ਮੰਤਰੀ ਬੀ ਸ੍ਰੀਰਾਮੁਲੂ ਨੇ ਕਿਹਾ ਕਿ ਡਾਕਟਰ ਅਤੇ ਹੋਰ ਸਿਹਤ ਸਟਾਫ ਸਖਤ ਮਿਹਨਤ ਕਰ ਰਹੇ ਹਨ, ਉਨ੍ਹਾਂ ਦੀ ਇੱਜ਼ਤ ਕੀਤੀ ਜਾਵੇ। ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ