Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕੋਰੋਨਾ ਕਾਰਨ ਦੁਨੀਆ ਸਾਹਮਣੇ ਖਾਣੇ ਦਾ ਸੰਕਟ ਪਿਆ

April 03, 2020 10:57 PM

ਪੈਰਿਸ, 3 ਅਪ੍ਰੈਲ (ਪੋਸਟ ਬਿਊਰੋ)- ਸਰਕਾਰਾਂ ਜੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਇਸ ਸੰਕਟ ਦਾ ਹੱਲ ਨਹੀਂ ਕੱਢ ਸਕੀਆਂ ਤਾਂ ਦੁਨੀਆਂ ਦੇ ਸਾਹਮਣੇ ਨਵਾਂ ਸੰਕਟ ਪੈਦਾ ਹੋ ਸਕਦਾ ਹੈ। ਇਹ ਸੰਕਟ ਹੈ ਭੋਜਨ ਦਾ। ਵਿਸ਼ਵ ਵਪਾਰ ਸੰਗਠਨ (ਡਬਲਿਊ ਟੀ ਓ), ਵਿਸ਼ਵ ਸਿਹਤ ਸੰਗਠਨ (ਡਬਲਿਊ ਐਚ ਓ) ਅਤੇ ਯੂ ਐੱਨ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐਫ ਏ ਓ) ਨੇ ਇੱਕ ਸਾਂਝੇ ਬਿਆਨ ਵਿੱਚ ਇਹ ਚਿਤਾਵਨੀ ਦਿੱਤੀ ਹੈ।
ਇਸ ਸਮੇਂ ਕੋਰੋਨਾ ਕਾਰਨ ਕਈ ਦੇਸ਼ਾਂ ਵਿੱਚ ਲਾਕਡਾਊਨ ਚੱਲ ਰਿਹਾ ਹੈ। ਇਸ ਕਾਰਨ ਕੌਮਾਂਤਰੀ ਵਪਾਰ ਅਤੇ ਫੂਡ ਸਪਲਾਈ ਚੇਨ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਇਸ ਤੋਂ ਬਿਨਾ ਲੋਕਾਂ ਨੇ ਹਫੜਾ-ਦਫੜੀ ਵਿੱਚ ਵੱਡੇ ਪੈਮਾਨੇ 'ਤੇ ਖ਼ਰੀਦ ਕਰਕੇ ਸਾਮਾਨ ਘਰਾਂ ਵਿੱਚ ਜੋੜ ਲਿਆ ਹੈ। ਇਸ ਨਾਲ ਖਾਣ ਵਾਲੀਆਂ ਚੀਜ਼ਾਂ ਦੀ ਕਿੱਲਤ ਦੇਖਣ ਨੂੰ ਮਿਲ ਰਹੀ ਹੈ। ਐਫ ਏ ਓ ਦੇ ਮੁੱਖੀ ਕਿਉਂ ਡੋਂਗਯੂ, ਡਬਲਿਊ ਐਚ ਓ ਦੇ ਡਾਇਰੈਕਟਰ ਜਨਰਲ ਟੇਊਰੋਸ ਐਡਨਮ ਅਤੇ ਡਬਲਿਊ ਟੀ ਓ ਦੇ ਡਾਇਰੈਕਟਰ ਰਾਬਰਟੋ ਏਜਵੇਡੋ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਖ਼ੁਰਾਕੀ ਮੌਜੂਦਗੀ ਦੀ ਬੇਯਕੀਨੀ ਕਾਰਨ ਕਈ ਦੇਸ਼ ਐਕਸਪੋਰਟ 'ਤੇ ਪਾਬੰਦੀ ਲਾ ਸਕਦੇ ਹਨ, ਇਸ ਨਾਲ ਵਿਸ਼ਵ ਪੱਧਰੀ ਬਾਜ਼ਾਰ ਵਿੱਚ ਕਮੀ ਆਵੇਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਲਾਕਡਾਊਨ ਦੌਰਾਨ ਜਿੱਥੇ ਤੱਕ ਸੰਭਵ ਹੋਵੇ, ਵਪਾਰ ਨੂੰ ਸੁਚਾਰੂ ਤਰੀਕੇ ਨਾਲ ਚਲਾਉਂਦੇ ਰਹਿਣ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ। ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਸਮੇਂ ਵੱਖ-ਵੱਖ ਦੇਸ਼ਾਂ ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਫੂਡ ਸਪਲਾਈ ਦੀ ਚੇਨ ਪ੍ਰਭਾਵਿਤ ਨਾ ਹੋਵੇ। ਜ਼ਿਆਦਾ ਸਮੇਂ ਤੱਕ ਆਰਡਰ ਰੁਕੇ ਰਹਿਣ ਅਤੇ ਯਾਤਰਾ 'ਤੇ ਪਾਬੰਦੀ ਨਾਲ ਮਜ਼ਦੂਰਾਂ ਦੀ ਕਮੀ ਹੋ ਰਹੀ ਹੈ ਜਿਸ ਨਾਲ ਖੇਤੀ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਇਸ ਨਾਲ ਬਾਜ਼ਾਰ ਤੱਕ ਖ਼ੁਰਾਕੀ ਪਦਾਰਥਾਂ ਦਾ ਪਹੁੰਚਣਾ ਮੁਸ਼ਕਲ ਹੋ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ