Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਪਰਲ ਕਤਲ ਕੇਸ ਦੇ ਮੁੱਖ ਦੋਸ਼ੀ ਦੀ ਮੌਤ ਦੀ ਸਜ਼ਾ ਕੈਦ ਵਿੱਚ ਬਦਲੀ

April 03, 2020 11:04 PM

ਕਰਾਚੀ, 3 ਅਪ੍ਰੈਲ (ਪੋਸਟ ਬਿਊਰੋ)- ਪਾਕਿਸਤਾਨ ਦੀ ਇੱਕ ਅਦਾਲਤ ਨੇ 2002 ਦੇ ਅਮਰੀਕੀ ਪੱਤਰਕਾਰ ਡੈਨੀਅਲ ਪਰਲ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਤੇ ਬ੍ਰਿਟੇਨ ਵਿੱਚ ਜਨਮੇ ਅਲ ਕਾਇਦਾ ਦੇ ਅੱਤਵਾਦੀ ਅਹਿਮਦ ਉਮਰ ਸ਼ੇਖ਼ ਦੀ ਮੌਤ ਦੀ ਸਜ਼ਾ ਸੱਤ ਸਾਲ ਕੈਦ ਵਿੱਚ ਬਦਲ ਦਿੱਤੀ ਅਤੇ ਤਿੰਨ ਹੋਰਨਾਂ ਨੂੰ ਰਿਹਾਅ ਕਰ ਦਿੱਤਾ।
ਦਿ ਵਾਲ ਸਟਰੀਟ ਜਰਨਲ ਦੇ ਦੱਖਣੀ ਏਸ਼ੀਆ ਬਿਊਰੋ ਚੀਫ ਪਰਲ ਨੂੰ 2002 ਵਿੱਚ ਕਾਰਚੀ ਤੋਂ ਅਗਵਾ ਕਰ ਲਿਆ ਗਿਆ ਸੀ। ਉਸ ਦੇ ਬਾਅਦ ਗਲਾ ਵੱਢ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਸਿੰਧ ਹਾਈ ਕੋਰਟ ਨੇ ਅੱਤਵਾਦ ਵਿਰੋਧੀ ਅਦਾਲਤ (ਏ ਟੀ ਸੀ) ਵੱਲੋਂ ਉਮਰ ਸ਼ੇਖ਼ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਪਲਟ ਦਿੱਤਾ ਅਤੇ ਤਿੰਨ ਹੋਰਨਾਂ ਦੋਸ਼ੀਆਂ ਫਹਦ ਨਸੀਮ, ਸਲਮਾਨ ਸਾਕਿਬ ਅਤੇ ਸ਼ੇਖ਼ ਆਦਿਲ ਨੂੰ ਬਰੀ ਕਰ ਦਿੱਤਾ। ਕੋਰਟ ਨੇ ਰਾਜ ਸਰਕਾਰ ਦੀ ਉਸ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ, ਜਿਸ ਵਿੱਚ ਤਿੰਨਾਂ ਦੋਸ਼ੀਆਂ ਦੀ ਸਜ਼ਾ ਦੀ ਮਿਆਦ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਗਈ ਸੀ। ਸ਼ੇਖ਼ ਨੂੰ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਉਸ ਦੇ ਜੇਲ੍ਹ ਵਿੱਚ ਬਿਤਾਏ ਸਮੇਂ 'ਚੋਂ ਗਿਣੀ ਜਾਏਗੀ। ਉਹ 18 ਸਾਲ ਤੋਂ ਜੇਲ੍ਹ ਵਿੱਚ ਹਨ।
ਸਾਲ 1994 ਵਿੱਚ ਭਾਰਤ ਵਿੱਚ ਚਾਰ ਵਿਦੇਸ਼ੀ ਨਾਗਰਿਕਾਂ ਨੂੰ ਅਗਵਾ ਕਰ ਕੇ ਕਸ਼ਮੀਰ ਮੁੱਦੇ ਨੂੰ ਕੌਮਾਂਤਰੀ ਜਗਤ 'ਚ ਲਿਆਉਣ ਵਾਲਾ ਅਤੇ ਅਖਬਾਰ ਵਾਲ ਸਟਰੀਟ ਜਰਨਲ ਦੇ ਪੱਤਰਕਾਰ ਡੈਨੀਅਲ ਪਰਲ ਦਾ ਕਾਤਲ ਅਹਿਮਦ ਉਮਰ ਸਈਦ ਸ਼ੇਖ਼ ਇੱਕ ਵਾਰ ਫਿਰ ਆਜ਼ਾਦ ਹੋ ਜਾਏਗਾ। ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸ਼ੇਖ਼ ਨੂੰ ਪਹਿਲਾਂ ਉਥੋਂ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਮੌਤ ਦੀ ਸਜ਼ਾ ਦਿੱਤੀ ਸੀ। ਕੱਲ੍ਹ ਸਿੰਧ ਹਾਈ ਕੋਰਟ ਨੇ ਇਸ ਨੂੰ ਘਟਾ ਕੇ ਸੱਤ ਸਾਲ ਦੀ ਸਜ਼ਾ ਕਰ ਦਿੱਤੀ। ਇਸ ਦਾ ਅਰਥ ਹੈ ਕਿ 18 ਸਾਲਾਂ ਤੋਂ ਸਕਿਓਰਟੀ ਜੇਲ੍ਹ ਵਿੱਚ ਬੰਦ ਉਮਰ ਸ਼ੇਖ਼ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਇਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਜਾ ਸਕਦੀ ਹੈ, ਪਰ ਹਾਈ ਕੋਰਟ ਦੇ ਫੈਸਲੇ ਨੇ ਸਾਫ ਕਰ ਦਿੱਤਾ ਹੈ ਕਿ ਉਥੇ ਅੱਤਵਾਦੀ ਸੰਗਠਨਾਂ ਅਤੇ ਅੱਤਵਾਦੀਆਂ ਨੂੰ ਸਜ਼ਾ ਦਿਵਾਉਣ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ