Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੁਪਰੀਮ ਕੋਰਟ ਦਾ ਹੁਕਮ, ਦੀਵਾਲੀ ਉੱਤੇ ਸਿਰਫ ਦੋ ਘੰਟੇ ਪਟਾਕੇ ਚੱਲਣਗੇ

November 01, 2018 01:11 AM

ਨਵੀਂ ਦਿੱਲੀ, 31 ਅਕਤੂਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਸਾਫ ਕਿਹਾ ਹੈ ਕਿ ਦੀਵਾਲੀ ਮੌਕੇ ਪਟਾਕੇ ਦੋ ਘੰਟੇ ਹੀ ਚੱਲਣਗੇ ਅਤੇ ਸੂਬਾ ਸਰਕਾਰਾਂ ਤੈਅ ਕਰਨਗੀਆਂ ਕਿ ਕਿਹੜੇ ਦੋ ਘੰਟਿਆਂ ਲਈ ਪਟਾਕੇ ਚਲਾਏ ਜਾਣੇ ਹਨ।
ਕੱਲ੍ਹ ਵੱਖ-ਵੱਖ ਅਰਜ਼ੀਆਂ 'ਤੇ ਸੁਣਵਾਈ ਮੌਕੇ ਸੁਪਰੀਮ ਕੋਰਟ ਨੇ ਕਿਹਾ ਕਿ ਸੂਬਾਈ ਸਰਕਾਰਾਂ ਆਪਣੇ ਹਿਸਾਬ ਨਾਲ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਤੈਅ ਕਰ ਸਕਦੀਆਂ ਹਨ। ਤਾਮਿਲ ਨਾਡੂ ਅਤੇ ਪੁਡੂਚੇਰੀ ਵਰਗੀਆਂ ਥਾਵਾਂ 'ਤੇ ਇਸ ਲਈ ਸਮੇਂ ਵਿੱਚ ਤਬਦੀਲੀ ਕੀਤੀ ਜਾਏਗੀ, ਪਰ ਸਮਾਂ-ਹੱਦ ਦੋ ਘੰਟੇ ਦੀ ਹੀ ਰਹੇਗੀ। ਪਿਛਲੀ ਸੁਣਵਾਈ ਦੌਰਾਨ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਰਾਤ 8 ਵਜੇ ਤੋਂ 10 ਵਜੇ ਤੱਕ ਦੋ ਘੰਟਿਆਂ ਲਈ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਸੀ, ਪਰ ਅੱਜ ਦੇ ਹੁਕਮ ਅਨੁਸਾਰ ਵੱਖ-ਵੱਖ ਰਾਜਾਂ ਵੱਲੋਂ ਆਪਣੇ ਹਿਸਾਬ ਨਾਲ ਇਹ ਤੈਅ ਕੀਤਾ ਜਾਏਗਾ ਕਿ ਕਿਹੜੇ ਦੋ ਘੰਟੇ ਇਸ ਮੰਤਵ ਲਈ ਤੈਅ ਕੀਤੇ ਜਾਣਗੇ। ਅਦਾਲਤ ਨੇ ਕਿਹਾ ਕਿ ਜੇ ਸਵੇਰ-ਸ਼ਾਮ ਦੋਵੇਂ ਵੇਲੇ ਕਿਸੇ ਸੂਬੇ ਵਿੱਚ ਪਟਾਕੇ ਚਲਾਉਣ ਦੀ ਪਰੰਪਰਾ ਹੈ ਤਾਂ ਇੱਕ-ਇੱਕ ਘੰਟਾ ਦੋਵੇਂ ਸਮੇਂ ਪਟਾਕੇ ਚਲਾਏ ਜਾ ਸਕਦੇ ਹਨ।
ਜਸਟਿਸ ਏ ਕੇ ਸੀਕਰੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੇ ਬੈਂਚ ਨੇ ਇਸ ਦੇ ਨਾਲ ਕਿਹਾ ਕਿ ਪਟਾਕੇ ਚਲਾਉਣ ਦੀ ਸ਼ਰਤ ਸਿਰਫ ਦਿੱਲੀ-ਐੱਨ ਸੀ ਆਰ 'ਚ ਲਾਗੂ ਹੋਵੇਗੀ। ਦੇਸ਼ ਦੇ ਬਾਕੀ ਹਿੱਸਿਆਂ 'ਚ ਆਮ ਪਟਾਕੇ ਚਲਾਏ ਜਾ ਸਕਣਗੇ। ਸੁਪਰੀਮ ਕੋਰਟ 23 ਅਕਤੂਬਰ ਦੇ ਆਪਣੇ ਹੁਕਮ ਵਿੱਚ ਸੁਧਾਰ ਅਤੇ ਸਪੱਸ਼ਟੀਕਰਨ ਲਈ ਤਾਮਿਲ ਨਾਡੂ ਸਰਕਾਰ ਅਤੇ ਪਟਾਕਾ ਨਿਰਮਾਤਾਵਾਂ ਦੀਆਂ ਅਰਜ਼ੀਆਂ 'ਤੇ ਸੁਣਵਾਈ ਕਰ ਰਹੀ ਸੀ। ਤਾਮਿਲ ਨਾਡੂ ਸਰਕਾਰ ਨੇ ਸੋਮਵਾਰ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਰਾਤ ਅੱਠ ਵਜੇ ਤੋਂ 10 ਵਜੇ ਦੇ ਨਾਲ-ਨਾਲ ਸੂਬੇ ਦੀਆਂ ਧਾਰਮਿਕ ਪ੍ਰੰਪਰਾਵਾਂ ਮੁਤਾਬਕ ਲੋਕਾਂ ਨੂੰ ਸਵੇਰੇ 4.30 ਵਜੇ ਤੋਂ 6.30 ਵਜੇ ਤੱਕ ਵੀ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼