Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੁਖਪਾਲ ਖਹਿਰਾ ਨੇ ਕਿਹਾ: ਕਰਫਿਊ ਦੇ ਦੋ ਹਫਤੇ ਬੀਤ ਜਾਣ ਦੇ ਬਾਵਜੂਦ ਲੋੜਵੰਦ ਗਰੀਬਾਂ ਤੱਕ ਰਾਸ਼ਣ ਜਾਂ ਹੋਰ ਮੱਦਦ ਮੁਹੱਈਆ ਕਰਵਾਉਣ `ਚ ਫੇਲ ਹੋਏ ਕੈਪਟਨ

April 04, 2020 06:42 PM

*ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ 
*ਨਿਰਮਲ ਸਿੰਘ ਖਾਲਸਾ ਦੀ ਹੋਈ ਦੁਖਦਾਈ ਮੌਤ ਅਤੇ ਸੰਸਕਾਰ ਨੂੰ ਲੈ ਕੇ ਹੋਏ ਵਿਵਾਦ ਨੇ ਪੰਜਾਬ ਦੇ ਢਹਿ ਢੇਰੀ ਹੋ ਚੁੱਕੇ ਹੈਲਥ ਸਿਸਟਮ ਦਾ ਖੁਲਾਸਾ ਕੀਤਾ 


ਚੰਡੀਗੜ੍ਹ, 4 ਅਪ੍ਰੈਲ (ਪੋਸਟ ਬਿਊਰੋ): ਅੱਜ ਇਥੇ ਸਖਤ ਸ਼ਬਦਾਂ ਵਿੱਚ ਬਿਆਨ ਜਾਰੀ ਕਰਦੇ ਹੋਏ ਭੁਲੱਥ ਦੇ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਨੇਤਾ ਸੁਖਪਾਲ ਸਿੰਘ ਖਹਿਰਾ ਕੈਪਟਨ ਅਮਰਿੰਦਰ ਸਿੰਘ ਉਪਰ ਵਰਦਿਆਂ ਕਿਹਾ ਕਿ ਉਹ ਮੁਸੀਬਤ ਦੀ ਘੜੀ ਵਿੱਚ ਲੋੜਵੰਦ ਗਰੀਬਾਂ ਤੱਕ ਮਦਦ ਪਹੁੰਚਾਉਣ ਵਿੱਚ ਅਸਫਲ ਸਾਬਿਤ ਹੋਏ ਹਨ।ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਕਰਫਿਊ ਲਗਾਏ ਜਾਣ ਨੂੰ ਦੋ ਹਫਤੇ ਹੋ ਚੁੱਕੇ ਹਨ ਪਰੰਤੂ ਸੂਬੇ ਦੇ ਲੋੜਵੰਦ ਗਰੀਬਾਂ ਨੂੰ ਇੱਕ ਨਿੱਕੇ ਪੈਸੇ ਦੀ ਮਦਦ ਜਾਂ ਅਨਾਜ ਦਾ ਇੱਕ ਦਾਣਾ ਵੀ ਪਹੁੰਚਾਉਣ ਵਿੱਚ ਉਹ ਫੇਲ ਹੋ ਚੁੱਕੇ ਹਨ।
ਖਹਿਰਾ ਨੇ ਕਿਹਾ ਕਿ ਜਿਵੇਂ ਅਸੀਂ ਜਾਣਦੇ ਹਾਂ ਕਿ ਪੰਜਾਬ ਦੀ 3 ਕੋਰੜ ਅਬਾਦੀ ਵਿੱਚੋਂ ਲਗਭਗ 12.50 ਲੱਖ ਪਰਿਵਾਰ ਇੱਕ ਚੋਥਾਈ ਵਸੋਂ ਬੇਹੱਦ ਗਰੀਬ ਦਿਹਾੜੀਦਾਰ, ਕਾਰਪੈਂਟਰ, ਮਿਸਤਰੀ, ਪੇਂਟਰ, ਪਲੰਬਰ, ਰਿਕਸ਼ਾ ਚਾਲਕ, ਆਟੋ ਰਿਕਸ਼ਾ ਚਾਲਕ ਆਦਿ ਹਨ ਜੋ ਕਿ ਰੋਜਾਨਾ ਸਖਤ ਮਿਹਨਤ ਕਰਕੇ ਆਪਣੀ ਰੋਟੀ ਕਮਾਂਦੇ ਹਨ। ਖਹਿਰਾ ਨੇ ਕਿਹਾ ਕਿ ਬਿਨਾਂ ਸਰਕਾਰੀ ਮਦਦ ਦੇ ਇਹਨਾਂ 12.50 ਲੱਖ ਪਰਿਵਾਰਾਂ ਵਾਸਤੇ ਦੋ ਹਫਤੇ ਕੱਢਣੇ ਅਸੰਭਵ ਹਨ ਕਿਉਂਕਿ ਉਹ ਦੋ ਹਫਤੇ ਤੋਂ ਘਰਾਂ ਵਿੱਚ ਬੰਦ ਹਨ ਅਤੇ ਰੋਜ ਕਮਾ ਨਹੀਂ ਸਕਦੇ। ਇਸੇ ਤਰਾਂ ਹੀ ਦੁੱਧ ਉਤਪਾਦਕਾਂ ਵੱਲੋਂ ਮਿਹਨਤ ਨਾਲ ਕੀਤਾ ਗਿਆ ਤਿਆਰ ਦੁੱਧ ਅਜਾਇਆ ਜਾ ਰਿਹਾ ਹੈ ਜਿਸ ਕਰਕੇ ਉਹਨਾਂ ਵਿੱਚ ਵੀ ਬੇਚੈਨੀ ਭਰੀ ਹੋਈ ਹੈ।। ਖਹਿਰਾ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਜੁਬਾਨੀ ਸੇਵਾ ਨੋਟ ਕਰ ਰਹੇ ਹਨ ਕਿ ਸਰਕਾਰ ਸੂਬੇ ਭਰ ਵਿੱਚ ਗਰੀਬਾਂ ਨੂੰ 10 ਲੱਖ ਸੁੱਕੇ ਰਾਸ਼ਨ ਦੇ ਪੈਕਟ ਵੰਡੇਗੀ ਪਰੰਤੂ ਪਿਛਲੇ ਦੋ ਹਫਤਿਆਂ ਵਿੱਚ ਅਨਾਜ ਦਾ ਇੱਕ ਵੀ ਦਾਣਾ ਨਹੀਂ ਪਹੁੰਚਿਆ।
ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਮਾਜਿਕ, ਧਾਰਮਿਕ ਸੰਸਥਾਵਾਂ, ਐਨ.ਆਰ.ਆਈ ਅਤੇ ਹੋਰਨਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ ਜਿਹਨਾਂ ਨੇ ਪੰਜਾਬ ਦੇ ਗਰੀਬਾਂ ਨੂੰ ਰਾਸ਼ਨ, ਲੰਗਰ ਆਦਿ ਮੁਹੱਈਆ ਕਰਵਾਉਣ ਵਾਸਤੇ ਜੰਗੀ ਪੱਧਰ ਉੱਪਰ ਮੁਹਿੰਮ ਛੇੜੀ ਹੋਈ ਹੈ। ਖਹਿਰਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਗਰੀਬਾਂ ਤੱਕ ਲੋੜੀਂਦਾ ਰਾਸ਼ਨ ਪਹੁੰਚਾਉਣ ਵਿੱਚ ਹੋਰ ਦੇਰੀ ਕਰਦੇ ਹਨ ਤਾਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਕਰੋਨਾ ਵਾਇਰਸ ਪੀੜਤਾਂ ਅਤੇ ਮਰੀਜਾਂ ਦੀ ਦੇਖਭਾਲ ਕਰ ਰਹੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਸਫਲਤਾ ਦੀ ਵੀ ਖਹਿਰਾ ਨੇ ਨਿਖੇਧੀ ਕੀਤੀ ਜਿਸ ਦਾ ਖੁਲਾਸਾ ਰਾਗੀ ਭਾਈ ਨਿਰਮਲ ਸਿੰਘ ਜੀ ਦੀ ਹੋਈ ਤਰਸਯੋਗ ਮੋਤ ਅਤੇ ਉਪਰੰਤ ਹੋਏ ਵਿਵਾਦਿਤ ਸੰਸਕਾਰ ਨਾਲ ਹੋਇਆ ਹੈ। ਭਾਈ ਨਿਰਮਲ ਸਿੰਘ ਜੀ ਦੀ ਹੋਈ ਦੁਖਦਾਈ ਮੋਤ ਅਤੇ ਸੰਸਕਾਰ ਦੇ ਘਟਨਾਕ੍ਰਮ ਨੇ ਪੰਜਾਬ ਦੀ ਸਿਹਤ ਪ੍ਰਣਾਲੀ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ ਹਨ। ਖਹਿਰਾ ਨੇ ਕਿਹਾ ਕਿ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਕੋਲ ਸਾਜੋ ਸਮਾਨ ਹੀ ਨਹੀਂ ਹੈ ਜਿਸ ਬਾਰੇ ਭਾਈ ਨਿਰਮਲ ਸਿੰਘ ਜੀ ਨੇ ਲੀਕ ਹੋਈ ਆਡੀਉ ਵਿੱਚ ਦੱਸਿਆ ਜੋ ਕਿ ਹੁਣ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਖਹਿਰਾ ਨੇ ਦੇਸ਼ ਨੂੰ ਬਚਕਾਨਾ ਬਿਆਨ ਦੇਣ ਵਾਲੇ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਨਿਸ਼ਾਨੇ ਤੇ ਲਿਆ ਜਿਹਨਾਂ ਨੇ ਪੀੜਤਾਂ ਨੂੰ ਮੈਡੀਕਲ ਸਹੂਲਤਾਂ ਮੁੱਹਈਆ ਕਰਵਾਏ ਜਾਣ ਦੀ ਬਜਾਏ ਪਹਿਲਾਂ ਲੋਕਾਂ ਨੂੰ 22 ਮਾਰਚ ਨੂੰ ਸੜਕਾਂ ਉੱਪਰ ਆ ਕੇ ਢੋਲ ਵਜਾਉਣ, ਭਾਂਡੇ ਖੜਕਾਉਣ ਆਦਿ ਬਾਰੇ ਕਿਹਾ ਅਤੇ ਹੁਣ 5 ਅਪ੍ਰੈਲ ਨੂੰ 9 ਮਿੰਟ ਵਾਸਤੇ ਲਾਇਟਾਂ ਬੰਦ ਕਰਨ ਅਤੇ ਮੋਮਬੱਤੀਆਂ ਜਗਾਉਣ ਲਈ ਆਖਿਆ ਹੈ। ਖਹਿਰਾ ਨੇ ਕਿਹਾ ਕਿ ਅਜਿਹੇ ਬਿਆਨ ਦੇ ਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦਾ ਮਜਾਕ ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਬਣਾਈ ਗਈ ਪਾਲਿਸੀ ਬਾਰੇ ਦੱਸਣਾ ਚਾਹੀਦਾ ਹੈ ਅਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਵਾਇਰਸ ਕਾਰਨ ਪੈਦਾ ਹੋਏ ਆਰਥਿਕ ਸੰਕਟ ਵਿੱਚੋਂ ਭਾਰਤ ਨੂੰ ਕਿਵੇਂ ਬਾਹਰ ਕੱਢਣਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ