Welcome to Canadian Punjabi Post
Follow us on

03

July 2025
 
ਪੰਜਾਬ

ਕੈਪਟਨ ਵੲਲੋਂ ਡੀ.ਜੀ.ਪੀ. ਨੂੰ ਨਿਰਵਿਘਨ ਖਰੀਦ ਪ੍ਰਕਿਰਿਆ ਲਈ ਸੁਰੱਖਿਆ ਯੋਜਨਾ ਬਣਾਉਣ ਦੇ ਆਦੇਸ਼

April 04, 2020 07:35 PM

-ਖਰੀਦ ਕੇਂਦਰਾਂ ਨੂੰ 7-8 ਅਪਰੈਲ ਤੱਕ ਸਾਰੇ ਪ੍ਰਬੰਧ ਕਰਨ ਲਈ ਕਿਹਾ, ਕੋਵਿਡ -19 ਨੂੰ ਰੋਕਣ ਲਈ ਪੜਾਅ ਵਾਰ ਵਾਢੀ ਯਕੀਨੀ ਬਣਾਈ ਜਾਵੇ


ਚੰਡੀਗੜ੍ਹ, 4 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨਾਂ ਖਰੀਦ ਕੇਂਦਰਾਂ ਨੂੰ ਵੀ 7-8 ਅਪਰੈਲ ਤੱਕ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।
ਆਪਣੇ ਕੈਬਨਿਟ ਦੇ ਸਾਥੀਆਂ ਸਮੇਤ ਇਸ ਸਬੰਧੀ ਸੂਬੇ ਦੀ ਤਿਆਰੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਪੜਾਅ ਵਾਰ ਇਸ ਢੰਗ ਨਾਲ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ।
ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਸਾਰੇ ਖਰੀਦ ਕੇਂਦਰਾਂ ਨੂੰ ਕੋਵਿਡ ਰੋਕਥਾਮ ਉਪਾਵਾਂ ਦੀ ਪੂਰਤੀ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਖਰੀਦ ਲਈ ਇਨਾਂ ਕੇਂਦਰਾਂ ਵਿਚਲੇ ਸਾਰੇ ਲੋਕਾਂ ਲਈ ਭੋਜਨ, ਪਾਣੀ, ਰਹਿਣ ਲਈ ਥਾਂ ਅਤੇ ਡਾਕਟਰੀ ਜ਼ਰੂਰਤਾਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੇ ਖਰੀਦ ਪ੍ਰਬੰਧ 7-8 ਅਪਰੈਲ 2020 ਤੱਕ ਹੋ ਜਾਣੇ ਚਾਹੀਦੇ ਹਨ।
ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਆੜਤੀਆਂ ਨੂੰ 48 ਘੰਟਿਆਂ ਦੇ ਅੰਦਰ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਫਸਲਾਂ ਦਾ ਭੁਗਤਾਨ ਕਰ ਦੇਣਗੇ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੱਲ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਆੜਤੀਆ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਵਾਸਤੇ ਪ੍ਰਣਾਲੀ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਧੇ ਬੈਂਕ ਟਰਾਂਸਫਰ ਸਮੇਤ ਅਦਾਇਗੀ ਦੀਆਂ ਸਹੂਲਤਾਂ ਨੂੰ ਹਾਲ ਦੀ ਘੜੀ ਟਾਲਣ ਲਈ ਕਿਹਾ ਸੀ।
ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਇਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ। ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ 'ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜਤ ਹੋਵੇਗੀ।
ਇੱਕਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖਰੀਦ ਕੇਂਦਰਾਂ ਨੂੰ ਆੜਤੀਆ ਅਤੇ ਸੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਸ ਪ੍ਰਕਿਰਿਆ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ। ਖਰੀਦ ਲਈ ਕੁੱਲ 1820 ਖਰੀਦ ਕੇਂਦਰ ਉਪਲੱਬਧ ਹੋਣਗੇ। ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਖਰੀਦ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਬਾਰਦਾਨੇ, ਲੱਕੜ ਦੇ ਬਕਸੇ ਅਤੇ ਤਰਪਾਲਾਂ ਦੇ ਭੰਡਾਰਨ ਲਈ ਲੋੜੀਂਦੇ ਸਟਾਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ