Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਜਾਅਲੀ ਕਰਫਿਊ ਕਾਰਡ ਜਾਰੀ ਕਰਨ ਵਾਲਾ ਅਗਰਵਾਲ ਸਭਾ ਦਾ ਪ੍ਰਧਾਨ ਗ੍ਰਿਫ਼ਤਾਰ

April 04, 2020 11:04 PM

ਜਲੰਧਰ, 4 ਅਪ੍ਰੈਲ (ਪੋਸਟ ਬਿਊਰੋ)- ਇਸ ਮਹਾਨਗਰ ਦੀ ਪੁਲਸ ਨੇ ਅਗਰਵਾਲ ਸਭਾ ਦੇ ਪ੍ਰਧਾਨ ਅਵਿਨਾਸ਼ ਸਿੰਗਲਾ ਨੂੰ ਜਾਅਲੀ ਕਰਫਿਊ ਪਾਸ ਬਣਾਉਣ 'ਤੇ ਗ਼੍ਰਿਫ਼ਤਾਰ ਕੀਤਾ ਹੈ। ਅਵਿਨਾਸ਼ ਸਿੰਗਲਾ ਨੇ ਦੋ ਲੋਕਾਂ ਲਈ ਨਾਜਾਇਜ਼ ਪਾਸ ਜਾਰੀ ਕੀਤੇ ਸਨ। ਇਸ ਦਾ ਪਤਾ ਉਦੋਂ ਲੱਗਾ, ਜਦੋਂ ਸਿੰਗਲਾ ਵੱਲੋਂ ਇਸ਼ੂ ਕੀਤਾ ਪਾਸ ਕਿਸੇ ਨੇ ਸੋਸ਼ਲ ਸਾਈਟ ਉਤੇ ਪਾ ਦਿੱਤਾ ਅਤੇ ਜਦੋਂ ਪੁਲਸ ਤੱਕ ਗੱਲ ਪਹੁੰਚੀ ਤਾਂ ਪੁਲਸ ਨੇ ਉਸ ਨੂੰ ਗ਼੍ਰਿ੍ਰਫ਼ਤਾਰ ਕਰ ਲਿਆ।
ਥਾਣਾ-8 ਦੇ ਇੰਚਾਰਜ ਸੁਖਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਨੇ ਕਰਫਿਊ ਪਾਸ ਸੋਸ਼ਲ ਸਾਈਟ ਉੱਤੇ ਪਾਇਆ ਹੈ, ਜਿਸ ਉੱਤੇ ਨਾ ਪ੍ਰਸ਼ਾਸਨਿਕ ਅਧਿਕਾਰੀ ਦੇ ਸਾਈਨ ਹਨ ਤੇ ਨਾ ਇਸ਼ੂ ਕਰਨ ਵਾਲੇ ਕੋਲ ਅਥਾਰਟੀ ਹੈ। ਪੁਲਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਅਗਰਵਾਲ ਸਭਾ ਦੇ ਪ੍ਰਧਾਨ ਅਵਿਨਾਸ਼ ਸਿੰਗਲਾ ਨੇ ਉਕਤ ਪਾਸ ਬਣਾ ਕੇ ਜਾਰੀ ਕੀਤਾ ਹੈ ਅਤੇ ਕੁਲ ਦੋ ਪਾਸ ਜਾਰੀ ਕੀਤੇ ਹਨ। ਪੁਲਸ ਨੇ ਅਗਰਵਾਲ ਸਭਾ ਦੇ ਦਫਤਰ 'ਚ ਰੇਡ ਕਰ ਕੇ ਅਵਿਨਾਸ਼ ਸਿੰਗਲਾਂ ਨੂੰ ਗ਼੍ਰਿਫ਼ਤਾਰ ਕਰ ਲਿਆ ਤੇ ਦੋਵੇਂ ਕਰਫਿਊ ਪਾਸ ਵੀ ਬਰਾਮਦ ਕਰ ਲਏੇ ਹਨ।ਥਾਣਾ-8 'ਚ ਪ੍ਰਧਾਨ ਸਿੰਗਲਾ ਵਿਰੁੱਧ ਕੇਸ ਦਰਜ ਕਰ ਕੇ ਪੁਲਸ ਨੇ ਉਸ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਨਾਜਾਇਜ਼ ਤਰੀਕੇ ਨਾਲ ਕਰਫਿਊ ਕਾਰਡ ਇਸ਼ੂ ਕਰਨ ਜਾਂ ਵਰਤਣ 'ਤੇ ਸਖ਼ਤ ਕਾਰਵਾਈ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ