Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਐਡੀਟਰਜ਼ ਗਿਲਡ ਨੇ ਕਿਹਾ: ਜਮਹੂਰੀਅਤ ਮੀਡੀਆ ਦੀ ਆਵਾਜ਼ ਦਬਾ ਕੇ ਮਹਾਮਾਰੀ ਨਾਲ ਨਹੀਂ ਲੜ ਸਕਦੀ

April 04, 2020 11:12 PM

ਨਵੀਂ ਦਿੱਲੀ, 4 ਅਪ੍ਰੈਲ (ਪੋਸਟ ਬਿਊਰੋ)- ਪਰਵਾਸੀ ਮਜ਼ਦੂਰਾਂ 'ਚ ਭਾਜੜ ਫੈਲਾਉਣ ਲਈ ਸਰਕਾਰ ਵੱਲੋਂ ਮੀਡੀਆ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਸੁਪਰੀਮ ਕੋਰਟ 'ਚ ਦਿੱਤੀ ਦਲੀਲ ਉਤੇ ਐਡੀਟਰਜ਼ ਗਿਲਡ ਆਫ਼ ਇੰਡੀਆ ਨੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਕਾਰਵਾਈਆਂ ਨਾਲ ਖ਼ਬਰਾਂ ਦੇਣ ਦੇ ਅਮਲ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਜਾ ਸਕਦੀਆਂ ਹਨ। ਗਿਲਡ ਨੇ ਤਿੱਖੇ ਸ਼ਬਦਾਂ 'ਚ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸੰਕਟ ਦੇ ਮੌਜੂਦਾ ਸਮੇਂ 'ਚ ਮੀਡੀਆ 'ਤੇ ਉਗਲ ਉਠਾਉਣਾ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮ ਨੂੰ ਕਮਜ਼ੋਰ ਕਰਨ ਦੀ ਕੋਝੀ ਚਾਲ ਹੈ।
ਕੱਲ੍ਹ ਜਾਰੀ ਕੀਤੇ ਬਿਆਨ 'ਚ ਐਡੀਟਰਜ਼ ਗਿਲਡ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਦਲੀਲਾਂ ਕਾਰਨ ਸੁਪਰੀਮ ਕੋਰਟ ਨੇ ਮੀਡੀਆ ਨੂੰ ਹਦਾਇਤ ਕੀਤੀ ਹੈ ਕਿ ਉਹ ਕੋਰੋਨਾਵਾਇਰਸ ਮਹਾਮਾਰੀ ਦੀਆਂ ਖ਼ਬਰਾਂ ਸਰਕਾਰੀ ਹਵਾਲਿਆਂ ਦੇ ਨਾਲ ਹੀ ਪੇਸ਼ ਕਰਨ। ਗਿਲਡ ਨੇ ਕਿਹਾ ਕਿ ਉਹ ਅਦਲਾਤ ਦਾ ਸਨਮਾਨ ਕਰਦੇ ਹਨ, ਪਰ ਇਹ ਸਲਾਹ ਗ਼ੈਰ-ਲੋੜੀਂਦੀ ਹੈ। ਉਨ੍ਹਾਂ ਕਿਹਾ, ‘‘ਦੁਨੀਆ ਵਿੱਚ ਮਹਾਮਾਰੀ ਨਾਲ ਲੜ ਰਹੀ ਕੋਈ ਵੀ ਜਮਹੂਰੀਅਤ ਆਪਣੇ ਮੀਡੀਆ ਦਾ ਗਲ ਨਹੀਂ ਘੁੱਟ ਰਹੀ।'' ਉਨ੍ਹਾਂ ਵੈੱਬਸਾਈਟ ‘ਦਿ ਵਾਇਰ' ਦੇ ਮੁੱਖ ਸੰਪਾਦਕ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਵੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਪੜਾਅ 'ਤੇ ਕੇਸ ਦਰਜ ਕਰਨਾ ਧਮਕਾਉਣ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਵੱਡੇ ਪੱਧਰ 'ਤੇ ਹਿਜਰਤ ਲਈ ਮੀਡੀਆ ਨੂੰ ਦੋਸ਼ੀ ਠਹਿਰਾਉਣ ਨਾਲ ਗਲਤ ਸੁਨੇਹਾ ਜਾਵੇਗਾ।
ਐਡੀਟਰਜ਼ ਗਿਲਡ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਮੀਡੀਆ ਜ਼ਿੰਮੇਵਾਰ, ਆਜ਼ਾਦ ਅਤੇ ਨਿਰਪੱਖ ਹੋਣਾ ਚਾਹੀਦਾ ਹੈ ਪਰ ਕਿਸੇ ਤਰ੍ਹਾਂ ਦੇ ਦਖ਼ਲ ਨਾਲ ਨਿਸ਼ਾਨਿਆਂ ਨੂੰ ਹਾਸਲ ਕਰਨ 'ਚ ਨਾਕਾਮੀ ਮਿਲ ਸਕਦੀ। ਵਰਨਣ ਯੋਗ ਹੈ ਕਿ ਫ਼ਰਜ਼ੀ ਖ਼ਬਰਾਂ ਕਾਰਨ ਪਰਵਾਸੀ ਮਜ਼ਦੂਰਾਂ 'ਚ ਫੈਲੀ ਭਾਜੜ ਦਾ ਗੰਭੀਰ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਇਸ ਹਫ਼ਤੇ ਦੇ ਸ਼ੁਰੂੂ 'ਚ ਕਿਹਾ ਸੀ ਕਿ ਉਹ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਤੋਂ ਆਸ ਰੱਖਦੇ ਹਨ ਕਿ ਉਹ ਜ਼ਿੰਮੇਵਾਰੀ ਵਾਲੀ ਭਾਵਨਾ ਬਹਾਲ ਰਖਣਗੇ ਅਤੇ ਯਕੀਨੀ ਕਰਨਗੇ ਕਿ ਕੋੋਰੋਨਾਵਾਇਰਸ ਬਾਰੇ ਪੁਸ਼ਟੀ ਬਿਨਾਂ ਖ਼ਬਰਾਂ ਨਹੀਂ ਦੇਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼