Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਡੇਨੀਅਲ ਪਰਲ ਕਤਲ ਕੇਸ ਵਿੱਚ ਛੱਡੇ ਗਏ ਚਾਰ ਦੋਸ਼ੀ ਫਿਰ ਤੋਂ ਗ਼੍ਰਿਫ਼ਤਾਰ

April 04, 2020 11:21 PM

ਕਰਾਚੀ, 4 ਅਪ੍ਰੈਲ (ਪੋਸਟ ਬਿਊਰੋ)- ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੇ ਸਾਲ 2002 ਵਿੱਚ ਅਮਰੀਕਾ ਦੇ ਪੱਤਰਕਾਰ ਡੈਨੀਅਲ ਪਰਲ ਦੇ ਕਤਲ ਕੇਸ ਵਿੱਚ ਕੱਲ੍ਹ ਹਾਈ ਕੋਰਟ ਵੱਲੋਂ ਇੱਕ ਬ੍ਰਿਟਿਸ਼ ਦਹਿਸ਼ਤਗਰਦ ਸਮੇਤ ਚਾਰ ਦੋਸ਼ੀ ਛੱਡਣ ਦੇ ਫੈਸਲੇ ਦੇ ਉਲਟ ਇਨ੍ਹਾਂ ਨੂੰ ਅਗਲੇ ਤਿੰਨ ਮਹੀਨੇ ਹਿਰਾਸਤ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ।
ਹਾਈ ਕੋਰਟ ਨੇ ਕੱਲ੍ਹ ਨੂੰ ਬ੍ਰਾਈਟਨ ਅਹਿਮਦ ਉਮਰ ਸਈਦ ਸਮੇਤ ਚਾਰ ਜਾਣਿਆਂ, ਜਿਨ੍ਹਾਂ ਨੂੰ ਪਰਲ ਦੀ ਹੱਤਿਆ ਦੇ ਦੋਸ਼ 'ਚ ਮੌਤ ਦੀ ਸਜ਼ਾ ਸੁਣਾਈ ਗਈ ਸੀ, ਨੂੰ ਛੱਡਣ ਦੇ ਹੁਕਮ ਕੀਤੇ ਸਨ। ਇਸ ਕੇਸ ਵਿੱਚ ਤਿੰਨ ਹੋਰਨਾਂ ਦੀ ਮੌਤ ਦੀ ਸਜ਼ਾ ਨੂੰ ਸੱਤ ਸਾਲ ਦੀ ਕੈਦ ਵਿੱਚ ਬਦਲ ਦਿੱਤਾ ਗਿਆ ਸੀ।
ਵਾਲ ਸਟਰੀਟ ਜਰਨਲ ਦਾ ਰਿਪੋਰਟਰ ਡੇਨੀਅਲ ਪਰਲ (38) ਅਮਰੀਕਾ ਵਿੱਚ ਹੋਏ 9/11 ਦੇ ਹਮਲੇ ਬਾਰੇ ਜਦੋਂ ਕਰਾਚੀ ਵਿੱਚ ਇਸਲਾਮਿਕ ਦਹਿਸ਼ਤਗਰਦਾਂ ਬਾਰੇ ਇੱਕ ਖੋਜੀ ਰਿਪੋਰਟ 'ਤੇ ਕੰਮ ਕਰ ਰਿਹਾ ਸੀ, ਓਦੋਂ ਜਨਵਰੀ 2002 ਵਿੱਚ ਅਗਵਾ ਕਰਨ ਮਗਰੋਂ ਉਹਦਾ ਸਿਰ ਕਲਮ ਕਰ ਦਿੱਤਾ ਗਿਆ ਸੀ। ਫਾਂਸੀ ਦੀ ਸਜ਼ਾ ਰੱਦ ਕਰਨ ਦੇ ਬਾਅਦ ਕੋਰਟ ਨੇ ਜਦੋਂ ਕੱਟੀ ਗਈ ਸਜ਼ਾ ਨੂੰ ਭੁਗਤੀ ਗਈ ਮੰਨ ਕੇ ਦੋਸ਼ੀਆਂ ਨੂੰ ਛੱਡਣ ਦਾ ਫੈਸਲਾ ਕੀਤਾਂ ਤਾਂ ਸਿੰਧ ਦੇ ਗ੍ਰਹਿ ਵਿਭਾਗ ਨੇ ਉਪਰੋਕਤ ਚਾਰਾਂ ਨੂੰ ਜੇਲ੍ਹ ਤੋਂ ਛੱਡੇ ਜਾਣ ਤੋਂ ਐਨ ਕੱਲ੍ਹ ਫਿਰ ਗ਼੍ਰਿਫ਼ਤਾਰ ਕਰਨ ਦੇ ਹੁਕਮ ਦੇ ਦਿੱਤੇ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਹੁਕਮਾਂ 'ਚ ਕਿਹਾ, ‘ਸਿੰਧ ਸਰਕਾਰ ਕੋਲ ਅਹਿਮਦ ਉਮਰ ਸ਼ੇਖ਼ ਤੇ ਫਾਹਦ ਨਸੀਮ ਅਹਿਮਦ, ਸੱਯਦ ਸਲਮਾਨ ਸਾਕਿਬ ਤੇ ਸ਼ੇਖ ਮੁਹੰਮਦ ਆਦਿਲ ਨੂੰ ਗ਼੍ਰਿਫ਼ਤਾਰ ਕਰਨ ਤੇ ਅਗਲੇ ਤਿੰਨ ਮੀਨਿਆਂ ਲਈ ਹਿਰਾਸਤ ਵਿੱਚ ਰੱਖਣ ਲਈ ਢੁੱਕਵੇਂ ਕਾਰਨ ਹਨ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਦੀ ਰਿਹਾਈ ‘ਦੇਸ਼ ਹਿੱਤਾਂ ਦੁ ਖ਼ਿਲਾਫ਼ ਜਾ ਸਕਦੀ ਹੈ।' ਦੱਖਣੀ ਏਸ਼ੀਆ ਲਈ ਅਮਰੀਕਾ ਦੇ ਸਿਖਰਲੇ ਦੂਤ ਨੇ ਸਿੰਧ ਹਾਈ ਕੋਰਟ ਦੇ ਇਸ ਫੈਸਲੇ 'ਤੇ ਦਿੱਤੇ ਪ੍ਰਤੀਕਰਮ ਵਿੱਚ ਕਿਹਾ ਸੀ ਕਿ ਚਾਰਾਂ ਨੂੰ ਛੱਡਣ ਦਾ ਫੈਸਲਾ ‘ਦਸ਼ਿਤਗਰਦੀ ਦੇ ਝੰਬੇ ਪੀੜਤਾਂ ਦਾ ਨਿਰਾਦਰ ਹੋਵੇਗਾ।'

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ