Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕੋਰੋਨਾ ਦਾ ਕਹਿਰ: ਇਟਲੀ ਵਿੱਚ ਮੌਤਾਂ ਦੀ ਗਿਣਤੀ 15000 ਨੂੰ ਟੱਪੀ

April 05, 2020 10:14 AM

* ਅਮਰੀਕਾ ਵਿੱਚ ਇਕ ਦਿਨ ਵਿੱਚ 1,500 ਮੌਤਾਂ
* ਪਾਕਿ ਵਿੱਚ ਕੇਸਾਂ ਦੀ ਗਿਣਤੀ 2700 ਤਕ ਪਹੁੰਚੀ

ਰੋਮ, 5 ਅਪਰੈਲ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਮਾਰ ਹੇਠ ਬੁਰੀ ਤਰ੍ਹਾਂ ਆਏ ਹੋਏ ਇਟਲੀ ਤੋਂ ਪਿੱਛੋਂ ਇਸ ਦੀ ਮਾਰ ਦਾ ਅਗਲਾ ਕੇਂਦਰ ਅਮਰੀਕਾ ਦੇ ਨਿਊਯਾਰਕ ਰਾਜ ਨੂੰ ਮੰਨਿਆ ਜਾਂਦਾ ਹੈ, ਜਿਥੇ ਵੱਡੀ ਗਿਣਤੀ ਵਿਚ ਮੌਤਾਂ ਹੋਈਆਂ ਹਨ। ਭਾਰਤ ਵਿੱਚ ਐਤਵਾਰ ਦੀ ਸਵੇਰ ਹੋਣ ਤੱਕ ਇਟਲੀ ਵਿਚ ਮੌਤਾਂ ਦੀ ਗਿਣਤੀ 15,362 ਹੋ ਗਈ ਅਤੇ ਇਨ੍ਹਾਂ ਵਿੱਚ 681 ਲੋਕਾਂ ਦੀ ਮੌਤ ਬੀਤੇ 24 ਘੰਟਿਆਂ ਵਿੱਚ ਹੋਈ ਹੈ। ਇਸ ਦੌਰਾਨ ਕੁੱਲ 4805 ਨਵੇਂ ਪਾਜ਼ੇਟਿਵ ਕੇਸ ਲੱਭਣ ਨਾਲ ਅਮਰੀਕਾ ਵਿੱਚ ਪਾਜ਼ੇਟਿਵ ਕੇਸ 124,632 ਹੋ ਗਏ ਹਨ। ਇਟਲੀ ਵਿਚ ਕੋਰੋਨਾ ਨਾਲ ਲੜ ਰਹੇ 60 ਤੋਂ ਡਾਕਟਰ ਵੀ ਇਸ ਬਿਮਾਰੀ ਕਾਰਨ ਜਾਨ ਗੁਆ ਚੁੱਕੇ ਹਨ। ਇਸ ਦੇਸ਼ ਦੇ ਮਸ਼ਹੂਰ ਬੂਟਾਂ ਦੇ ਡਿਜ਼ਾਈਨਰ ਸਰਗੀਓ ਰੋਜ਼ੀ ਦੀ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ।
ਅਮਰੀਕਾ ਵਿਚ ਕੋਰੋਨਾ ਦੇ ਕਾਰਨ ਹਾਲਾਤ ਹੱਦੋਂ ਵੱਧ ਖਰਾਬ ਹੁੰਦੇ ਜਾ ਰਹੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਨੂੰ ਆਪਣੇ ਦੇਸ਼ ਲਈ ਜੰਗ ਵਰਗੇ ਹਾਲਾਤ ਮੰਨਿਆ ਹੈ। ਸਥਿਤੀ ਦੇ ਟਾਕਰੇ ਲਈ ਅਮਰੀਕੀ ਫ਼ੌਜ ਨੂੰ ਵੀ ਸਰਗਰਮ ਕੀਤਾ ਜਾ ਰਿਹਾ ਹੈ। ਟਰੰਪ ਨੇ ਅਮਰੀਕੀਆਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ, ਪ੍ਰੰਤੂ ਖ਼ੁਦ ਇਸ ਨੂੰ ਪਾਉਣ ਤੋਂ ਪਰਹੇਜ਼ ਕੀਤਾ ਹੈ। ਭਾਰਤ ਵਿੱਚ ਐਤਵਾਰ ਦੀ ਸਵੇਰ ਤੱਕ ਅਮਰੀਕਾ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ 3,09,728 ਹੋ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 8441 ਹੋ ਗਈ ਹੈ।
ਭਾਰਤ ਵਿੱਚ ਐਤਵਾਰ ਦੀ ਸਵੇਰ ਹੋਣ ਤੱਕ ਸਪੇਨ ਵਿੱਚ ਮੌਤਾਂ ਦੀ ਗਿਣਤੀ 11,947, ਫਰਾਂਸ ਵਿੱਚ 7,560, ਬ੍ਰਿਟੇਨ ਵਿੱਚ 4,313, ਇਰਾਨ ਵਿੱਚ 3,452, ਨੀਦਰਲੈਂਡ ਵਿੱਚ 1,651, ਜਰਮਨੀ ਵਿੱਚ 1,444 ਤੇ ਬੈਲਜੀਅਮ ਵਿੱਚ 1283 ਹੋ ਚੁੱਕੀ ਹੈ। ਪਾਕਿਸਤਾਨ ਵਿੱਚ ਕੋਰੋਨਾ ਦੇ ਵਾਇਰਸ ਤੋਂ ਪ੍ਰਭਾਵਤ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਅਤੇ ਇਹ ਅੰਕੜਾ 2818 ਤੱਕ ਚਲਾ ਗਿਆ। ਸਭ ਤੋਂ ਵੱਧ ਕੇਸ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਨ। ਪੰਜਾਬ ਵਿੱਚ 1072, ਸਿੰਧ ਵਿੱਚ 839, ਖੈਬਰ ਪਖਤੂਨਖਵਾ 343, ਬਲੋਚਿਸਤਾਨ 175, ਗਿਲਗਿਤ-ਬਾਟਿਸਤਾਨ ਵਿੱਚ 193, ਇਸਲਾਮਾਬਾਦ ਵਿੱਚ 75 ਅਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 11 ਹੋ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ